Pathankot Double Murder Case: ਬੀਤੇ ਦਿਨੀ ਪਠਾਨਕੋਟ ਦੇ ਪਿੰਡ ਮਨਵਾਲ ਵਿੱਚ ਹੋਏ ਦੋਹਰੇ ਕਤਲ ਦੇ ਮਾਮਲੇ ਵਿੱਚ ਪੁਲਿਸ ਦੇ ਹੱਥ ਵੱਡਾ ਸੁਰਾਗ ਲੱਗਾ ਹੈ। ਪੁਲਿਸ ਵੱਲੋਂ ਦੋਹਰੇ ਕਤਲ ਕਾਂਡ ਵਿੱਚ ਜੋ ਸਬੂਤ ਅਤੇ ਸੀ.ਸੀ.ਟੀ.ਵੀ ਫੁਟੇਜ ਮਿਲੇ ਹਨ ਉਹ ਸਾਰੇ ਸਬੂਤ ਪਤੀ-ਪਤਨੀ ਦੇ ਨੌਕਰ ਵੱਲ ਹੀ ਇਸ਼ਾਰਾ ਕਰ ਰਹੇ ਹਨ।


COMMERCIAL BREAK
SCROLL TO CONTINUE READING

ਮ੍ਰਿਤਕ ਸਕੂਟੀ ਲੈ ਕੇ ਫਰਾਰ ਹੋ ਗਿਆ ਸੀ, ਜਿਸ ਦੀਆਂ ਤਸਵੀਰਾਂ ਸੀਸੀਟੀਵੀ 'ਚ ਕੈਦ ਹੋ ਗਈਆਂ ਹਨ। ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਸੀਸੀਟੀਵੀ ਫੁਟੇਜ ਹਾਸਲ ਕਰ ਲਈ ਹੈ। ਪੁਲਿਸ ਵੱਲੋਂ ਨੌਕਰ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਨੌਕਰ ਦੇ ਵਾਂਟੇਡ ਪੋਸਟਰ ਵੀ ਜਾਰੀ ਕਰ ਦਿੱਤੇ ਗਏ ਹਨ।


ਪਠਾਨਕੋਟ ਦੇ ਪਿੰਡ ਮਨਵਾਲ 'ਚ ਹੋਏ ਦੋਹਰੇ ਕਤਲ ਦੇ ਮਾਮਲੇ 'ਚ ਪੁਲਿਸ ਨੂੰ ਕਈ ਅਹਿਮ ਸੁਰਾਗ ਲੱਗੇ ਹਨ, ਦੋਹਰੇ ਕਤਲ ਦੇ ਮਾਮਲੇ 'ਚ ਪੁਲਿਸ ਦੀ ਸੂਈ ਮ੍ਰਿਤਕ ਪਤੀ-ਪਤਨੀ ਦੇ ਨੌਕਰ 'ਤੇ ਹੀ ਟਿਕੀ ਹੈ ਜੋ ਮ੍ਰਿਤਕਾ ਦੀ ਸਕੂਟੀ ਲੈ ਕੇ ਨੌਕਰ ਫਰਾਰ ਹੋ ਗਿਆ ਸੀ। ਪੁਲਿਸ ਨੇ ਸਕੂਟੀ ਬਰਾਮਦ ਕਰ ਲਈ ਹੈ। ਵੱਖ-ਵੱਖ ਥਾਵਾਂ ਤੋਂ ਨੌਕਰ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Punjab News: BSF ਨੇ ਪਾਕਿਸਤਾਨੀ ਡਰੋਨ 'ਤੇ ਕੀਤੀ ਫਾਇਰਿੰਗ, ਖੇਤ 'ਚੋਂ 5.5 ਕਿਲੋ ਹੈਰੋਇਨ ਬਰਾਮਦ


ਪੁਲਿਸ ਟੀਮਾਂ ਫਰਾਰ ਨੌਕਰ ਦੀ ਭਾਲ 'ਚ ਜੁੱਟ ਗਈਆਂ ਹਨ। ਪੁਲਿਸ ਵੱਲੋਂ ਨੌਕਰ ਦੇ ਪੋਸਟਰ ਜਾਰੀ ਕਰ ਦਿੱਤੇ ਗਏ ਹਨ। ਐਸ.ਐਸ.ਪੀ ਪਠਾਨਕੋਟ ਨੇ ਮੀਡੀਆ ਨੂੰ ਦੱਸਿਆ ਕਿ ਪੁਲਿਸ ਦੇ ਹੱਥ ਹੁਣ ਤੱਕ ਮਿਲੇ ਸਬੂਤਾਂ ਅਨੁਸਾਰ ਮ੍ਰਿਤਕ ਜੋੜੇ ਦਾ ਨੌਕਰ ਸਕੂਟੀ ਲੈ ਕੇ ਫਰਾਰ ਹੋ ਗਿਆ ਸੀ। ਘਟਨਾ ਸਥਾਨ ਤੋਂ ਸੀਸੀਟੀਵੀ ਪੁਲਿਸ ਦੇ ਹੱਥਾਂ ਵਿੱਚ ਹੈ ਤੇ ਪੁਲਿਸ ਨੇ ਮੌਕੇ ਤੋਂ ਕਈ ਸਬੂਤ ਇਕੱਠੇ ਕੀਤੇ ਹਨ ਜੋ ਨੌਕਰ ਵੱਲ ਇਸ਼ਾਰਾ ਕਰ ਰਹੇ ਹਨ ਤੇ ਪੁਲਿਸ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਵੇਗੀ।


ਇਹ ਵੀ ਪੜ੍ਹੋ : Punjab News: ਸ਼ਰਾਬ ਪੀਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ...ਹੁਣ ਥਾਣਿਆਂ 'ਚ ਲੱਗਣਗੇ ਅਲਕੋਮੀਟਰ