Pathankot Crime News: ਸਕੂਲ ਵੈਨ ਰੋਕ ਕੇ ਹੰਗਾਮਾ ਕਰਨ ਵਾਲੇ ਬਦਮਾਸ਼ਾਂ ਨੂੰ ਲੈ ਕੇ ਪੁਲਿਸ ਨੇ ਕੀਤਾ ਵੱਡਾ ਖ਼ੁਲਾਸਾ
Pathankot Crime News: ਪਠਾਨਕੋਟ ਵਿੱਚ ਇੱਕ ਸਕੂਲ ਦੀ ਵੈਨ ਰੋਕ ਕੇ ਨਕਾਬਪੋਸ਼ ਬਦਮਾਸ਼ਾਂ ਵੱਲੋਂ ਹੰਗਾਮਾ ਕਰਨ ਤੇ ਤਲਾਸ਼ੀ ਲੈਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖ਼ੁਲਾਸਾ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Pathankot Crime News: ਬੀਤੇ ਦਿਨੀਂ ਸੈਲੀ ਰੋਡ ਪਠਾਨਕੋਟ ਵਿਖੇ ਇੱਕ ਵੱਡੀ ਘਟਨਾ ਵਾਪਰਨ ਕਾਰਨ ਸਕੂਲੀ ਬੱਚਿਆਂ ਤੇ ਮਾਪਿਆਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਸੀ। ਇਸ ਵਾਰਦਾਤ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਹੋਰ ਜ਼ਿਆਦਾ ਘਬਰਾ ਗਏ ਸਨ। ਜ਼ਿਲ੍ਹਾ ਪਠਾਨਕੋਟ ਵਿੱਚ ਕੁਝ ਨਕਾਬਪੋਸ਼ ਵਿਅਕਤੀਆਂ ਨੇ ਦੁਪਹਿਰ ਦੀ ਛੁੱਟੀ ਦੌਰਾਨ ਇੱਕ ਸਕੂਲੀ ਬੱਸ ਨੂੰ ਫਿਲਮੀ ਢੰਗ ਨਾਲ ਰੋਕ ਕੇ ਹੁੜਦੰਗ ਕੀਤਾ।
ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ। ਦੱਸ ਦਈਏ ਕਿ 31 ਜੁਲਾਈ ਨੂੰ ਦੁਪਹਿਰ ਦੀ ਛੁੱਟੀ ਸਮੇਂ ਪਠਾਨਕੋਟ ਦੇ ਇੱਕ ਸਕੂਲ ਦੀ ਬੱਸ ਅੱਗੇ ਕਾਰ ਲਗਾ ਕੇ ਕੁਝ ਵਿਅਕਤੀ ਨੇ ਬਾਜ਼ਾਰ ਦੇ ਵਿਚਾਲੇ ਰੋਕ ਲਿਆ ਸੀ। ਭਾਵੇਂ ਇਨ੍ਹਾਂ ਨਕਾਬਪੋਸ਼ਾਂ ਦਾ ਮਕਸਦ ਇੱਕ ਬੱਚੇ ਨੂੰ ਲੱਭਣਾ ਸੀ ਪਰ ਇਨ੍ਹਾਂ ਦੇ ਢੰਗ-ਤਰੀਕੇ ਨੇ ਬੱਸ ਵਿੱਚ ਬੈਠੇ ਬਾਕੀ ਬੱਚਿਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਦੀਪ ਭਾਟੀਆ (ਬੱਚੇ ਦੇ ਪਿਤਾ ਜਿਸ ਨੂੰ ਨਕਾਬਪੋਸ਼ ਵਿਅਕਤੀ ਲੱਭ ਰਹੇ ਸਨ) ਨੇ ਦੱਸਿਆ ਕਿ ਉਸ ਦਾ ਅਤੇ ਉਸ ਦੀ ਪਤਨੀ ਮਾਧਵੀ ਦਾ 9 ਸਾਲ ਪਹਿਲਾਂ ਵਿਆਹ ਹੋਇਆ ਸੀ, ਜਿਸ ਤੋਂ ਬਾਅਦ ਹੀ ਉਨ੍ਹਾਂ ਵਿਚਾਲੇ ਝਗੜਾ ਰਹਿਣ ਲੱਗ ਪਿਆ ਸੀ। ਪ੍ਰਦੀਪ ਭਾਟੀਆ ਨੇ ਦੱਸਿਆ ਕਿ ਹੁਣ ਲਗਭਗ 2 ਸਾਲ ਬੀਤ ਚੁੱਕੇ ਹਨ ਉਹ ਦੋਵੇਂ ਅਲੱਗ-ਅਲੱਗ ਰਹਿ ਰਹੇ ਹਾਂ ਅਤੇ ਅਦਾਲਤ ਨੇ ਬੱਚੇ ਦੀ ਕਸਟਡੀ ਉਨ੍ਹਾਂ ਨੂੰ (ਪਿਤਾ) ਦੇ ਦਿੱਤੀ ਹੈ। ਇਸ ਦੇ ਸਾਰੇ ਦਸਤਾਵੇਜ਼ ਉਨ੍ਹਾਂ ਕੋਲ ਹਨ।
ਉਨ੍ਹਾਂ ਨੇ ਕਿਹਾ ਕਿ ਮੈਂ ਕਦੇ ਵੀ ਆਪਣੀ ਪਤਨੀ ਨੂੰ ਆਪਣੇ ਬੱਚੇ ਨੂੰ ਮਿਲਣ ਤੋਂ ਮਨ੍ਹਾ ਨਹੀਂ ਕੀਤਾ ਪਰ ਇਸ ਦੇ ਬਾਵਜੂਦ ਉਸ ਨੇ ਆਪਣੇ ਭਰਾ ਅਤੇ ਹੋਰ ਗੁੰਡਿਆਂ ਨਾਲ ਮਿਲ ਕੇ ਬੀਤੇ ਦਿਨ ਉਸ ਬੱਚੇ ਦੀ ਬੱਸ ਨੂੰ ਰੋਕ ਕੇ ਜਾਂਚ ਕੀਤੀ, ਜੋ ਕਿ ਅਤਿ ਨਿੰਦਣਯੋਗ ਹੈ। ਪ੍ਰਦੀਪ ਭਾਟੀਆ ਨੇ ਦੋਸ਼ ਲਾਇਆ ਕਿ ਉਸ ਦ ਪਤਨੀ ਅਤੇ ਉਸ ਦੇ ਨਾਲ ਆਏ ਗੁੰਡੇ ਨਾ ਸਿਰਫ਼ ਉਸ ਦੇ ਬੱਚੇ ਨੂੰ ਲੱਭ ਰਹੇ ਸਨ ਬਲਕਿ ਉਸ ਦੇ ਭਰਾ ਦੇ ਬੱਚੇ ਅਨਮੋਲ ਭਾਟੀਆ ਨੂੰ ਚੁੱਕਣ ਦੀ ਕੋਸ਼ਿਸ਼ ਵੀ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ ਉਸ ਦੀ ਪਤਨੀ ਵੱਲੋਂ ਪਹਿਲਾਂ ਵੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਭਾਟੀਆ ਨੇ ਦੱਸਿਆ ਕਿ ਸਿਵਲ ਕੋਰਟ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਸ ਦੀ ਪਤਨੀ ਅਤੇ ਪਤਨੀ ਦੇ ਪਰਿਵਾਰ ਵਾਲੇ ਉਨ੍ਹਾਂ ਦੇ ਘਰ ਨਹੀਂ ਆ ਸਕਦੇ ਪਰ ਫਿਰ ਵੀ ਉਨ੍ਹਾਂ ਦੇ ਘਰ ਆ ਕੇ ਡਰਾਇਆ ਧਮਕਾਇਆ ਜਾ ਰਿਹਾ ਹੈ। ਪ੍ਰਦੀਪ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀ ਗੁੰਡਾਗਰਦੀ ਸ਼ਰੇਆਮ ਹੋ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਕੁਝ ਉਸ ਦੀ ਪਤਨੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਸ ਦੀ ਪਤਨੀ ਅਜਿਹੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੀ ਹੈ। ਉਸ ਦੇ ਘਰ ਆ ਕੇ ਉਸ ਦੇ ਪਰਿਵਾਰਕ ਮੈਂਬਰਾਂ ’ਤੇ ਵੀ ਉਸ ਦੀ ਪਤਨੀ ਨੇ ਹਮਲਾ ਕੀਤਾ ਸੀ। ਇਸ ਦੇ ਨਾਲ ਹੀ ਉਸ ਨੇ ਇਸ ਦੇ ਬਾਵਜੂਦ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਅਤੇ ਹਾਈ ਕੋਰਟ ਨੇ ਉਸ ਦੇ ਬੱਚੇ ਦੀ ਕਸਟਡੀ ਉਸ ਨੂੰ ਸੌਂਪ ਦਿੱਤੀ ਹੈ ਪਰ ਉਸਦੀ ਪਤਨੀ ਹਾਈ ਕੋਰਟ ਦੇ ਹੁਕਮਾਂ ਨੂੰ ਵੀ ਨਹੀਂ ਮੰਨਦੀ। ਉਸ ਨੇ ਕਿਹਾ ਕਿ ਉਸਨੂੰ ਉਸਦੀ ਪਤਨੀ ਤੇ 15 ਨਕਾਬਪੋਸ਼ਾਂ ਤੋਂ ਖ਼ਤਰਾ ਸੀ ਜੋ ਉਸ ਦਿਨ ਉਸਦੇ ਨਾਲ ਸਨ। ਉਸ ਨੇ ਪੁਲਿਸ ਤੋਂ ਮੰਗ ਕੀਤੀ ਕਿ ਉਸ ਦੀ ਪਤਨੀ ਅਤੇ ਨਕਾਬਪੋਸ਼ ਬਦਮਾਸ਼ਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ ਦੇ ਐਸਐਸਪੀ ਦੀ ਨਿਯੁਕਤੀ ਨੂੰ ਲੈ ਕੇ CM ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖੀ ਚਿੱਠੀ
ਦੂਜੇ ਪਾਸੇ ਜਦ ਇਸ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਦੇ ਇੱਕ ਨਿੱਜੀ ਸਕੂਲ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਉਨ੍ਹਾਂ ਦੇ ਸਕੂਲ ਵੈਨ ਨੂੰ ਕੁਝ ਲੋਕਾਂ ਵੱਲੋਂ ਰੋਕ ਕੇ ਤਲਾਸ਼ੀ ਲਈ ਗਈ ਸੀ, ਜਿਸ ਦੇ ਆਧਾਰ ਉਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : Sidhu Moosewala case: ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਮੁਲਜ਼ਮ ਸਚਿਨ ਬਿਸ਼ਨੋਈ ਨੇ ਕੀਤਾ ਵੱਡਾ ਖੁਲਾਸਾ