ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਮਗਰੋਂ ਜਾਗੀ ਪਟਿਆਲਾ ਪੁਲਿਸ, ਕੀਤੀ ਇਹ ਵੱਡੀ ਕਾਰਵਾਈ

ਪਟਿਆਲਾ ਪੁਲਿਸ ਨੇ ਵੱਖ-ਵੱਖ ਪਿੰਡਾਂ ਵਿੱਚੋਂ ਵੱਡੀ ਮਾਤਰਾ 'ਚ ਨਾਜਾਇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।   

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਮਗਰੋਂ ਜਾਗੀ ਪਟਿਆਲਾ ਪੁਲਿਸ, ਕੀਤੀ ਇਹ ਵੱਡੀ ਕਾਰਵਾਈ
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਮਗਰੋਂ ਜਾਗੀ ਪਟਿਆਲਾ ਪੁਲਿਸ, ਕੀਤੀ ਇਹ ਵੱਡੀ ਕਾਰਵਾਈ

ਬਲਿੰਦਰ ਸਿੰਘ/ ਪਟਿਆਲਾ: ਮਾਝੇ ਇਲਾਕੇ 'ਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਨਾਲ ਹੋਈਆਂ ਮੌਤਾਂ ਤੋਂ ਬਾਅਦ ਉਣ ਪਟਿਆਲਾ ਪੁਲਿਸ ਵੀ ਸੁਰਤ 'ਚ ਆ ਗਈ ਹੈ। ਦਰਅਸਲ, ਪਟਿਆਲਾ ਪੁਲਿਸ ਨੇ ਹਲਕਾ ਘਨੌਰ 'ਚ ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਪਟਿਆਲਾ ਪੁਲਿਸ ਨੇ ਵੱਖ-ਵੱਖ ਪਿੰਡਾਂ ਵਿੱਚੋਂ ਵੱਡੀ ਮਾਤਰਾ 'ਚ ਨਾਜਾਇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। 

ਐੱਸ.ਐੱਚ.ਓ ਥਾਣਾ ਘਨੌਰ ਸੁਖਵੀਂਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ  ਦੇ ਕਾਰਨ ਉਨ੍ਹਾਂ ਨੇ ਸ਼ਰਾਬ ਬਣਾਉਣ ਵਾਲਿਆ  ਦੇ ਘਰ 'ਤੇ ਰੇਡ ਕੀਤੀ ਹੈ, ਜਿਸ ਦੌਰਾਨ ਉਹਨਾਂ ਨੇ ਨਾਜਾਇਜ਼ ਸ਼ਰਾਬ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 

ਤੁਹਾਨੂੰ ਦੱਸ ਦੇਈਏ ਕਿ ਤਰਨਤਾਰਨ,(Tarantaran) ਅੰਮ੍ਰਿਤਸਰ,(Amritsar) ਬਟਾਲਾ(Batala) ਵਿੱਚ ਜ਼ਹਿਰੀਲੀ ਸ਼ਰਾਬ (Poison Liqour) ਪੀਣ ਨਾਲ ਮੌਤ ਦਾ ਅੰਕੜਾ ਵਧ ਦਾ ਜਾ ਰਿਹਾ ਹੈ,ਹੁਣ ਤੱਕ 86 ਲੋਕਾਂ ਦੀ ਮੌਤ ਹੋ ਗਈ ਹੈ,  ਤਰਨਤਾਰਨ ਵਿੱਚ ਹੁਣ ਤੱਕ 64   ਲੋਕਾਂ ਦੀ ਜ਼ਹਿਰੀ ਸ਼ਰਾਬ ਪੀਣ ਨਾਲ ਮੌਤ ਹੋ ਚੁੱਕੀ ਹੈ ਜਦਕਿ  ਅੰਮ੍ਰਿਤਸਰ 12 ਲੋਕ ਇਸ ਜ਼ਹਿਰ ਦਾ ਸ਼ਿਕਾਰ ਹੋ ਚੁੱਕੇ ਹਨ। 

ਇੰਨਾ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ 

ਤਿੰਨ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈ ਮੌਤਾਂ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Captain Amarinder singh) ਨੇ 7 ਐਕਸਾਈਜ਼   ਅਤੇ ਟੈਕਸੇਸ਼ਨ ਵਿਭਾਗ ਦੇ ਅਫ਼ਸਰਾਂ (Excise and Taxsation) ਨੂੰ ਸਸਪੈਂਡ (Suspend) ਕਰ ਦਿੱਤਾ ਹੈ, ਜਦਕਿ 4 sho 2 Dsp ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ, ਮੁੱਖ ਮੰਤਰੀ ਕੈਪਨਟ ਅਮਰਿੰਦਰ ਸਿੰਘ ਨੇ ਸਾਫ਼ ਕਰ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਹੋਰ ਜਿਹੜੇ ਵੀ ਪੁਲਿਸ ਮੁਲਾਜ਼ਮਾਂ ਦੀ ਅਣਗਹਿਲੀ ਸਾਹਮਣੇ ਆਏਗੀ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਗਰਮਾਈ ਸਿਆਸਤ 

ਪੰਜਾਬ ਦੇ ਮਾਝੇ ਇਲਾਕੇ 'ਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਨਾਲ ਹੋਈਆਂ ਮੌਤਾਂ ਨੇ ਪੰਜਾਬ ਦੀ ਸਿਆਸਤ ਗਰਮਾ ਦਿੱਤੀ ਹੈ। ਜਿਸ ਕਾਰਨ ਸਿਆਸੀ ਆਗੂ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕ ਰਹੇ ਹਨ। 

Watch TV-