ਕੁਲਵੀਰ ਦੀਵਾਨ/ਚੰਡੀਗੜ੍ਹ : ਵਿਰੋਧੀ ਧਿਰ ਵੱਲੋਂ ਵਾਰ-ਵਾਰ ਲੌਕਡਾਊਨ ਦੌਰਾਨ ਸ਼ਰਾਬ ਦੀ ਸਮਗਲਿੰਗ ਦੇ ਇਲਜ਼ਾਮ ਲਗਾਉਣ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਬੂਲਿਆਂ ਕਿ  ਇੰਨੇ ਵੱਡੇ ਪੱਧਰ 'ਤੇ ਸ਼ਰਾਬ ਦੀ ਨਾਜਾਇਜ਼ ਵਿੱਕਰੀ ਅਤੇ ਹੋਰ ਸੂਬਿਆਂ ਤੋਂ ਤਸਕਰੀ ਕੁੱਝ ਅੰਦਰਲੇ ਵਿਅਕਤੀਆਂ ਦੀ ਸ਼ਮੂਲੀਅਤ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ, ਮੁੱਖ ਮੰਤਰੀ ਨੇ  ਸ਼ਰਾਬ ਦੇ ਨਜਾਇਜ਼ ਕਾਰੋਬਾਰ ਵਿੱਚ ਸ਼ਾਮਲ ਹਰੇਕ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦਾ ਵਾਅਦਾ ਕਰਦਿਆਂ ਹੋਏ ਜਾਂਚ ਲਈ  SIT ਦਾ  ਗਠਨ  ਕਰ ਦਿੱਤਾ ਹੈ, ਉਨ੍ਹਾਂ  ਕਿਹਾ ਕਿ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਕਰਨਗੇ ਅਤੇ ਟੀਮ ਵੱਲੋਂ ਇਸ ਸਾਰੇ ਰੈਕੇਟ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਸਮੇਤ ਸਾਰੇ ਤੱਥਾਂ ਦਾ ਪਤਾ ਲਗਾਉਣ ਲਈ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀਆਂ ਸਮੇਤ ਇਸ ਨਜਾਇਜ਼ ਕਾਰੋਬਾਰ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਗਿਰਫ਼ਤਾਰ ਕੀਤਾ ਜਾਵੇਗਾ


COMMERCIAL BREAK
SCROLL TO CONTINUE READING

ਬੀਜ ਘੁਟਾਲੇ ਤੇ ਮੁੱਖ ਮੰਤਰੀ ਨੇ ਕੀ ਕਿਹਾ ?


  ਬੀਜ ਘੁਟਾਲੇ ਵਿੱਚ ਸਰਕਾਰੀ ਕਰਮਚਾਰੀਆਂ ਦੀ ਸੰਭਾਵਿਤ ਸ਼ਮੂਲੀਅਤ ਬਾਰੇ ਟਿੱਪਣੀ ਕਰਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਅਤੇ ਖੇਤੀਬਾੜੀ ਵਿਭਾਗ ਦੇ ਇਕ ਜੁਆਇੰਟ ਡਾਇਰੈਕਟਰ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਦੁਆਰਾ ਵਿਸਥਾਰ ਵਿੱਚ ਪੜਤਾਲ ਕੀਤੀ ਜਾ ਰਹੀ ਹੈ,ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਅਜ਼ਮਾਇਸ਼ ਦੇ ਅਧਾਰ 'ਤੇ ਲਗਭਗ 3000 ਕੁਇੰਟਲ ਪੀ.ਆਰ. 128 ਅਤੇ 129 ਕਿਸਮਾਂ ਦੇ ਝੋਨੇ ਦਾ ਬੀਜ ਤਿਆਰ ਕੀਤਾ ਸੀ ਜਦੋਂ ਕਿ ਕੁਝ ਅਖੌਤੀ ਡੀਲਰਾਂ ਵੱਲੋਂ ਓਪਨ ਮਾਰਕੀਟ ਵਿੱਚ ਕਿਸਾਨਾਂ ਨੂੰ 30000 ਕੁਇੰਟਲ ਬੀਜ ਵੇਚਿਆ ਗਿਆ ਸੀ, ਇਸ ਤੋਂ ਸਪੱਸ਼ਟ ਸੰਕੇਤ ਮਿਲਦੇ ਹਨ ਕਿ ਮਾਸੂਮ ਕਿਸਾਨਾਂ ਨੂੰ ਲੁੱਟਣ ਲਈ ਇਨ੍ਹਾਂ ਨਵੀਆਂ ਕਿਸਮਾਂ ਵਿੱਚ ਨਕਲੀ ਬੀਜ ਵੀ ਮਿਲਾਏ ਗਏ ਸਨ, ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਇਸ ਘੁਟਾਲੇ ਦੀ ਡੂੰਘਾਈ ਤੱਕ ਜਾਂਚ ਕਰੇਗੀ