ਬਲਵੰਤ ਮੁਲਤਾਨੀ ਕਿਡਨੈਪਿੰਗ ਮਾਮਲੇ 'ਚ ਸੁਮੇਧ ਸੈਣੀ ਨੂੰ ਝਟਕਾ,ਇਸ ਧਾਰਾ ਵਿੱਚ ਅਗਾਊ ਜ਼ਮਾਨਤ ਖ਼ਾਰਜ

ਪਿਛਲੇ ਹਫ਼ਤੇ ਮੁਲਤਾਨੀ ਦੇ ਪਰਿਵਾਰ ਦੀ ਮੰਗ ਤੇ ਅਦਾਲਤ ਨੇ ਜੱਜ ਨੂੰ ਬਦਲਿਆ ਸੀ 

ਬਲਵੰਤ ਮੁਲਤਾਨੀ ਕਿਡਨੈਪਿੰਗ ਮਾਮਲੇ 'ਚ ਸੁਮੇਧ ਸੈਣੀ ਨੂੰ ਝਟਕਾ,ਇਸ ਧਾਰਾ ਵਿੱਚ ਅਗਾਊ ਜ਼ਮਾਨਤ ਖ਼ਾਰਜ
ਪਿਛਲੇ ਹਫ਼ਤੇ ਮੁਲਤਾਨੀ ਦੇ ਪਰਿਵਾਰ ਦੀ ਮੰਗ ਤੇ ਅਦਾਲਤ ਨੇ ਜੱਜ ਨੂੰ ਬਦਲਿਆ ਸੀ

ਨਿਤਿਕਾ ਮਹੇਸ਼ਵਰੀ/ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਅਤੇ ਕਸਟੱਡੀ ਟਾਰਚਰ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮੁਹਾਲੀ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ,  ਸੈਣੀ ਨੇ ਪੁਲਿਸ ਵੱਲੋਂ ਮੁਲਤਾਨੀ ਕਿਡਨੈਪਿੰਗ ਮਾਮਲੇ ਵਿੱਚ 302 ਧਾਰਾ ਜੋੜਨ ਦੇ  ਖ਼ਦਸ਼ੇ ਦੀ ਵਜ੍ਹਾਂ ਕਰ ਕੇ ਅਗਾਊ ਜ਼ਮਾਨਤ ਦੀ ਪਟੀਸ਼ਨ ਪਾਈ ਸੀ ਜਿਸ ਨੂੰ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ ਜਦਕਿ 302 ਮਾਮਲੇ ਵਿੱਚ ਹੀ ਅਦਾਲਤ ਵੱਲੋਂ ਸੁਮੇਧ ਸੈਣੀ ਨੂੰ ਥੋੜ੍ਹੀ ਰਾਹਤ ਵੀ ਦਿੱਤੀ ਗਈ ਹੈ,ਅਦਾਲਤ ਨੇ ਉਨ੍ਹਾਂ ਦੀ  ਬਲੈਂਕਟ ਬੇਲ ਨੂੰ ਮਨਜ਼ੂਰ ਕਰ ਲਿਆ ਹੈ,ਜੇਕਰ  ਪੁਲਿਸ ਨੇ  ਸੁਮੇਧ ਸਿੰਘ ਸੈਣੀ ਨੂੰ ਗਿਰਫ਼ਤਾਰ ਕਰਨਾ ਹੈ ਤਾਂ 3 ਦਿਨ ਪਹਿਲਾਂ ਨੋਟਿਸ ਦੇਣਾ ਹੋਵੇਗਾ,ਤੁਹਾਨੂੰ ਦੱਸ ਦੇਈਏ ਕਿ ਪੁਲਿਸ ਨੇ ਕਿਡਨੈਪਿੰਗ ਮਾਮਲੇ ਵਿੱਚ ਹੁਣ ਤੱਕ 302 ਦੀ ਧਾਰਾ ਨਹੀਂ ਜੋੜੀ ਹੈ, ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਅਰਜ਼ੀ 'ਤੇ ਜੱਜ ਮੋਨਿਆ ਗੋਇਲ ਦੀ ਅਦਾਲਤ ਤੋਂ ਕੇਸ ਟਰਾਂਸਫਰ ਕਰ ਕੇ ਜਸਟਿਸ ਰਜਨੀਸ਼ ਗਰਗ ਦੀ ਅਦਾਲਤ ਵਿੱਚ ਕੇਸ ਟਰਾਂਸਫਰ ਕਰ ਦਿੱਤਾ ਸੀ 

ਬਲਵੰਤ ਸਿੰਘ ਮੁਲਤਾਨੀ ਕੇਸ ਬਾਰੇ ਜਾਣਕਾਰੀ 

ਮਈ ਵਿੱਚ 29 ਸਾਲ ਬਾਅਦ ਇੱਕ ਵਾਰ ਮੁੜ ਤੋਂ ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਮਾਮਲੇ ਨੂੰ ਮੁਹਾਲੀ  ਪੁਲਿਸ ਨੇ ਮੁਲਤਾਨੀ ਦੇ ਭਰਾ ਦੀ ਸ਼ਿਕਾਇਤ ਤੋਂ ਬਾਅਦ ਖੌਲਿਆ ਸੀ, ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਕਈ ਹੋਰ ਸਾਬਕਾ ਪੁਲਿਸ ਅਧਿਕਾਰੀਆਂ ਦੇ  ਖ਼ਿਲਾਫ਼ FIR ਦਰਜ ਹੋਈ ਸੀ, 2008 ਵਿੱਚ ਸੀਬੀਆਈ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖਿਲਾਫ਼ ਕੇਸ ਦਰਜ ਕੀਤਾ ਸੀ,ਪਰ ਸੁਪਰੀਮ ਕੋਰਟ ਨੇ ਇਸ ਤੇ ਰੋਕ ਲੱਗਾ ਦਿੱਤੀ ਸੀ 

ਬਲਵੰਤ ਸਿੰਘ ਮੁਲਤਾਨੀ ਦੀ ਕਿਡਨੈਪਿੰਗ ਮਾਮਲਾ 

1991 ਵਿੱਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ, ਸੈਣੀ 'ਤੇ ਉਸ ਵੇਲੇ ਦਹਿਸ਼ਤਗਰਦੀ ਹਮਲਾ ਹੋਇਆ ਸੀ ਜਿਸ ਵਿੱਚ ਸੁਮੇਧ ਸੈਣੀ ਦੇ ਚਾਰ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ, ਇਲਜ਼ਾਮ ਹੈ ਕੀ ਸੁਮੇਧ ਸਿੰਘ ਸੈਣੀ ਦੇ ਇਸ਼ਾਰੇ 'ਤੇ ਸਾਬਕਾ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ  ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ, ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਦੀ ਗਿਰਫ਼ਤ ਤੋਂ ਭੱਜ ਗਿਆ ਸੀ ਜਦਕਿ ਮੁਲਤਾਨੀ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਟਾਰਚਰ ਦੌਰਾਨ  ਉਸ ਦੀ ਮੌਤ ਹੋਈ ਸੀ