ਬਲਵੰਤ ਮੁਲਤਾਨੀ ਕਿਡਨੈਪਿੰਗ ਮਾਮਲੇ 'ਚ ਸੁਮੇਧ ਸੈਣੀ ਨੂੰ ਅਦਾਲਤ ਤੋਂ ਮਿਲੀ ਇਹ ਵੱਡੀ ਰਾਹਤ
Advertisement
Article Detail0/zeephh/zeephh709101

ਬਲਵੰਤ ਮੁਲਤਾਨੀ ਕਿਡਨੈਪਿੰਗ ਮਾਮਲੇ 'ਚ ਸੁਮੇਧ ਸੈਣੀ ਨੂੰ ਅਦਾਲਤ ਤੋਂ ਮਿਲੀ ਇਹ ਵੱਡੀ ਰਾਹਤ

ਪਿਛਲੇ ਹਫ਼ਤੇ ਮੁਲਤਾਨੀ ਦੇ ਪਰਿਵਾਰ ਦੀ ਮੰਗ ਤੇ ਅਦਾਲਤ ਨੇ ਜੱਜ ਨੂੰ ਬਦਲਿਆ ਸੀ 

ਪਿਛਲੇ ਹਫ਼ਤੇ ਮੁਲਤਾਨੀ ਦੇ ਪਰਿਵਾਰ ਦੀ ਮੰਗ ਤੇ ਅਦਾਲਤ ਨੇ ਜੱਜ ਨੂੰ ਬਦਲਿਆ ਸੀ

ਨਿਤਿਕਾ ਮਹੇਸ਼ਵਰੀ/ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਅਤੇ ਕਸਟੱਡੀ ਟਾਰਚਰ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮੁਹਾਲੀ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ, ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਕਿ ਜੇਕਰ ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਮਾਮਲੇ ਵਿੱਚ ਗੈਰ ਜ਼ਮਾਨਤੀ ਧਾਰਾਵਾਂ ਅਧੀਨ ਪੁਲਿਸ ਨੇ  ਸੁਮੇਧ ਸਿੰਘ ਸੈਣੀ ਨੂੰ ਗਿਰਫ਼ਤਾਰ ਕਰਨਾ ਹੈ ਤਾਂ 3 ਦਿਨ ਪਹਿਲਾਂ ਨੋਟਿਸ ਦੇਣਾ ਹੋਵੇਗਾ,ਸਿਰਫ਼ ਇੰਨਾ ਹੀ ਨਹੀਂ ਅਦਾਲਤ ਨੇ ਕਿਹਾ ਜੇਕਰ ਪੁਲਿਸ ਧਾਰਾ 302 ਜੋੜ ਦੀ ਹੈ ਤਾਂ ਗਿਰਫ਼ਤਾਰ ਕਰਨ ਤੋਂ 3 ਦਿਨ ਪਹਿਲਾਂ ਸੁਮੇਧ ਸੈਣੀ ਨੂੰ ਜਾਣਕਾਰੀ ਦੇਣੀ ਹੋਵੇਗੀ,ਤੁਹਾਨੂੰ ਦੱਸ ਦੇਈਏ ਕਿ ਕਿਡਲੈਪਿੰਗ ਮਾਮਲੇ ਵਿੱਚ ਸੈਣੀ ਨੇ ਮੁਹਾਲੀ ਕੋਰਟ ਦਾ ਰੁੱਖ ਕੀਤਾ ਸੀ ਅਤੇ ਖ਼ਦਸ਼ਾ ਜਤਾਇਆ ਸੀ ਕਿ ਇਸ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ 302 ਦੀਆਂ ਧਾਰਾਵਾਂ ਜੋੜੀਆਂ ਜਾ ਸਕਦੀਆਂ ਨੇ ਇਸ ਲਈ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਵੇ, ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਅਰਜ਼ੀ 'ਤੇ ਜੱਜ ਮੋਨਿਆ ਗੋਇਲ ਦੀ ਅਦਾਲਤ ਤੋਂ ਕੇਸ ਟਰਾਂਸਫਰ ਕਰ ਕੇ ਜਸਟਿਸ ਰਜਨੀਸ਼ ਗਰਗ ਦੀ ਅਦਾਲਤ ਵਿੱਚ ਕੇਸ ਟਰਾਂਸਫਰ ਕਰ ਦਿੱਤਾ ਸੀ 

ਬਲਵੰਤ ਸਿੰਘ ਮੁਲਤਾਨੀ ਕੇਸ ਬਾਰੇ ਜਾਣਕਾਰੀ 

ਮਈ ਵਿੱਚ 29 ਸਾਲ ਬਾਅਦ ਇੱਕ ਵਾਰ ਮੁੜ ਤੋਂ ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਮਾਮਲੇ ਨੂੰ ਮੁਹਾਲੀ  ਪੁਲਿਸ ਨੇ ਮੁਲਤਾਨੀ ਦੇ ਭਰਾ ਦੀ ਸ਼ਿਕਾਇਤ ਤੋਂ ਬਾਅਦ ਖੌਲਿਆ ਸੀ, ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਕਈ ਹੋਰ ਸਾਬਕਾ ਪੁਲਿਸ ਅਧਿਕਾਰੀਆਂ ਦੇ  ਖ਼ਿਲਾਫ਼ FIR ਦਰਜ ਹੋਈ ਸੀ, 2008 ਵਿੱਚ ਸੀਬੀਆਈ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖਿਲਾਫ਼ ਕੇਸ ਦਰਜ ਕੀਤਾ ਸੀ,ਪਰ ਸੁਪਰੀਮ ਕੋਰਟ ਨੇ ਇਸ ਤੇ ਰੋਕ ਲੱਗਾ ਦਿੱਤੀ ਸੀ 

ਬਲਵੰਤ ਸਿੰਘ ਮੁਲਤਾਨੀ ਦੀ ਕਿਡਨੈਪਿੰਗ ਮਾਮਲਾ 

1991 ਵਿੱਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ, ਸੈਣੀ 'ਤੇ ਉਸ ਵੇਲੇ ਦਹਿਸ਼ਤਗਰਦੀ ਹਮਲਾ ਹੋਇਆ ਸੀ ਜਿਸ ਵਿੱਚ ਸੁਮੇਧ ਸੈਣੀ ਦੇ ਚਾਰ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ, ਇਲਜ਼ਾਮ ਹੈ ਕੀ ਸੁਮੇਧ ਸਿੰਘ ਸੈਣੀ ਦੇ ਇਸ਼ਾਰੇ 'ਤੇ ਸਾਬਕਾ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ  ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ, ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਦੀ ਗਿਰਫ਼ਤ ਤੋਂ ਭੱਜ ਗਿਆ ਸੀ ਜਦਕਿ ਮੁਲਤਾਨੀ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਟਾਰਚਰ ਦੌਰਾਨ  ਉਸ ਦੀ ਮੌਤ ਹੋਈ ਸੀ  

 

Trending news