Punjab Fraud Travel, Immigration Agents and IELTS centre news: ਪੰਜਾਬ 'ਚ ਬੀਤੇ ਕੁਝ ਦਿਨਾਂ ਤੋਂ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਿਸ ਵਿੱਚ ਅਨਰਜਿਸਟਾਰਡ ਟਰੇਵਲ ਏਜੰਟਾਂ ਦੇ ਝਾਂਸੇ ਵਿੱਚ ਆਕਰ ਵਿਦੇਸ਼ ਗਏ ਲੋਕਾਂ ਨੂੰ ਦਿੱਕਤਾਂ ਝੱਲਣੀਆਂ ਪੈਂਦੀਆਂ ਹਨ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਾਰੇ ਆਈਲੈਟਸ ਸੈਂਟਰ, ਇਮੀਗ੍ਰੇਸ਼ਨ ਸੈਂਟਰ ਅਤੇ ਟਰੇਵਲ ਏਜੰਟ ਦੀ ਜਾਂਚ ਸ਼ੁਰੂ ਕੀਤੀ ਗਈ ਹੈ। 


COMMERCIAL BREAK
SCROLL TO CONTINUE READING

ਇਸੇ ਉਪਰਾਲੇ ਦੇ ਤਹਿਤ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਕ ਟੀਮ ਘਟਿਤ ਕੀਤੀ ਗਈ ਹੈ, ਜਿਸ ਦੇ ਨਾਲ ਜ਼ਿਲ੍ਹੇ ਭਰ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਹੀ ਤਰੀਕੇ ਨਾਲ ਚੱਲ ਰਹੇ ਸੈੰਟਰਾਂ ਦਾ ਪਤਾ ਚੱਲ ਸਕੇ ਅਤੇ ਨਾਲ ਹੀ ਫਰਜ਼ੀ ਸੈੰਟਰ ਉੱਤੇ ਕਰਵਾਈ ਵੀ ਕੀਤੀ ਜਾ ਸਕਦੀ ਹੈ।


ਉੱਥੇ ਐਸਐਸਪੀ ਮੋਗਾ ਨੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਸਾਰੇ ਆਈਲੇਟਸ ਸੈਂਟਰ, ਇਮਿਗਰੇਸ਼ਨ ਸੈਂਟਰ ਅਤੇ ਹੋਰ ਏਜੰਟਾਂ ਦੀ ਚੈਕਿੰਗ ਦੀ ਜਾ ਰਹੀ ਹੈ। ਨਾਲ ਬਣਤੀ ਕਰਾਈ ਜਾਏਗੀ। ਐਸਐਸਪੀ ਮੋਗਾ ਨੇ ਲੋਕਾਂ ਤੋਂ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚੇ ਜਾਂ ਕਿਸੇ ਰਿਸ਼ਤੇਦਾਰ ਨੂੰ ਵਿਦੇਸ਼ ਭੇਜਣ ਲਈ ਰਿਜੈਕਟਡ ਏਜੰਟ ਤੋਂ ਵੀ ਆਪਣਾ ਕੰਮ ਕਰਵਾਉਣ।  


ਇਹ ਵੀ ਪੜ੍ਹੋ: Punjab News: ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਫਰੀਜ਼ਰ 'ਚ ਰੱਖੀ ਸੀ ਲਾਸ਼, ਦੋ ਦਿਨਾਂ ਬਾਅਦ...


ਇਸੇ ਤਰ੍ਹਾਂ SDM ਫਰੀਦਕੋਟ ਵਲੋਂ ਵੀ ਵੱਖ-ਵੱਖ ਆਈਲੇਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਤੇ ਰੇਡ ਕਰ ਚੈਕਿੰਗ ਕੀਤੀ ਗਈ। ਸੈਂਟਰਾਂ ਦਾ ਰਿਕਾਰਡ ਚੈੱਕ ਕੀਤਾ ਗਿਆ ਅਤੇ ਆਈਲੇਟਸ ਵਿੱਚ 8 ਤੋਂ 9 ਸਕੋਰ ਹਾਸਲ ਕਰਨ ਵਾਲਿਆਂ ਦੇ ਨਾਲ-ਨਾਲ ਵਿਦੇਸ਼ਾਂ ਦਾ ਵੀਜ਼ਾ ਹਾਸਲ ਕਰਨ ਵਾਲੇ ਲੋਕਾਂ ਦਾ ਡਾਟਾ ਖੰਘਾਲਿਆ ਗਿਆ। 


ਇਸ ਮੌਕੇ ਗੱਲਬਾਤ ਕਰਦਿਆਂ SDM ਫਰੀਦਕੋਟ ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਹ ਰੁਟੀਨ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਲਗਾਤਾਰ ਫਰਾਡ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਉਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਸੈਂਟਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ।  


ਇਹ ਵੀ ਪੜ੍ਹੋ: Chorni song release: ਰਿਲੀਜ਼ ਹੋਇਆ ਸਿੱਧੂ ਮੂਸੇਵਾਲਾ ਤੇ ਰੈਪਰ ਡਿਵਾਈਨ ਦਾ ਨਵਾਂ ਗੀਤ 'ਚੋਰਨੀ'


(For more news apart from Punjab Fraud Travel and Immigration Agents and IELTS centre news, stay tuned to Zee PHH)