ਬੱਚਿਆਂ ਤੇ ਮਹਿਲਾਵਾਂ ਨਾਲ ਜਿਨਸੀ ਸ਼ੋਸ਼ਣ ਰੋਕਣ ਦੇ ਲਈ ਪੰਜਾਬ ਸਰਕਾਰ ਨੇ 10 ਵੱਡੇ ਅਤੇ ਸਖ਼ਤ ਫ਼ੈਸਲੇ
Advertisement

ਬੱਚਿਆਂ ਤੇ ਮਹਿਲਾਵਾਂ ਨਾਲ ਜਿਨਸੀ ਸ਼ੋਸ਼ਣ ਰੋਕਣ ਦੇ ਲਈ ਪੰਜਾਬ ਸਰਕਾਰ ਨੇ 10 ਵੱਡੇ ਅਤੇ ਸਖ਼ਤ ਫ਼ੈਸਲੇ

ਪੰਜਾਬ ਵਿੱਚ 9 ਹੋਰ ਪੋਸਕੋ ਫਾਸਟ-ਟਰੈਕ ਅਦਾਲਤਾਂ, ਸਾਰੇ 27 ਪੁਲਿਸ ਜ਼ਿਲ੍ਹਿਆਂ ਵਿੱਚ ਸੈਕਸੂਅਲ ਐਸਾਲਟ ਰਿਸਪਾਂਸ ਟੀਮਾਂ ਕੀਤੀਆਂ ਜਾਣਗੀਆਂ ਗਠਿਤ

ਪੰਜਾਬ ਵਿੱਚ 9 ਹੋਰ ਪੋਸਕੋ ਫਾਸਟ-ਟਰੈਕ ਅਦਾਲਤਾਂ, ਸਾਰੇ 27 ਪੁਲਿਸ ਜ਼ਿਲ੍ਹਿਆਂ ਵਿੱਚ ਸੈਕਸੂਅਲ ਐਸਾਲਟ ਰਿਸਪਾਂਸ ਟੀਮਾਂ ਕੀਤੀਆਂ ਜਾਣਗੀਆਂ ਗਠਿਤ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ    ਮਹਿਲਾਵਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਨਾਲ ਨਜਿੱਠਣ ਲਈ ਜਾਂਚ ਅਤੇ ਪੌ੍ਰਸੀਕਿਊਸ਼ਨ ਅਮਲੇ ਨੂੰ ਮਜ਼ਬੂਤੀ ਦੇਣ ਵਾਸਤੇ ਵੱਖ ਵੱਖ ਕਦਮ ਚੁੱਕਣ ਦਾ ਫੈਸਲਾ ਲਿਆ ਗਿਆ,ਇਹ ਫ਼ੈਸਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਿਲਾਵਾਂ ਅਤੇ ਬੱਚਿਆਂ ਵਿਰੁੱਧ ਅਪਰਾਧ ਦੇ ਮਾਮਲਿਆਂ ਵਿੱਚ ਸਮਾਂਬੱਧ ਜਾਂਚ ਨੂੰ ਯਕੀਨੀ ਬਣਾਉਣ ਅਤੇ ਪ੍ਰੌਸੀਕਿਊਸ਼ਨ ਦਰ ਵਿੱਚ ਸੁਧਾਰ ਲਿਆਉਣ ਲਈ ਹਾਲ ਹੀ ਵਿੱਚ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਲਏ ਗਏ ਹਨ।

ਪੰਜਾਬ ਸਰਕਾਰ ਦੇ 10 ਵੱਡੇ ਫ਼ੈਸਲੇ

1.  ਮਹਿਲਾਵਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਪੋਕਸੋ ਐਕਟ ਅਧੀਨ 9 ਹੋਰ ਫਾਸਟ-ਟਰੈਕ ਅਦਾਲਤਾਂ ਸਥਾਪਤ ਕਰਨਾ,ਤਿੰਨ ਫਾਸਟ ਟਰੈਕ ਅਦਾਲਤਾਂ ਪਹਿਲਾਂ ਹੀ ਲੁਧਿਆਣਾ ਅਤੇ ਜਲੰਧਰ ਵਿੱਚ ਚੱਲ ਰਹੀਆਂ ਹਨ 
2.  ਰਾਜ ਦੇ ਸਾਰੇ 27 ਪੁਲਿਸ ਜ਼ਿਲ੍ਹਿਆਂ ਵਿੱਚ ਸੈਕਸੂਅਲ ਐਸਾਲਟ ਰਿਸਪਾਂਸ ਟੀਮਾਂ ਗਠਿਤ ਕਰਨਾ ਸ਼ਾਮਲ ਹੈ।
3   2016 ਤੋਂ 2020 ਤੱਕ ਮਹਿਲਾਵਾਂ ਅਤੇ ਬੱਚਿਆਂ ਨਾਲ ਸਬੰਧਤ ਲੰਬਿਤ ਪਏ ਮਾਮਲਿਆਂ ਦਾ ਪਹਿਲ ਦੇ ਅਧਾਰ ’ਤੇ ਨਿਬੇੜਾ, ਉੱਚ ਪੱਧਰੀ ਜਾਂਚ ਯਕੀਨੀ ਬਣਾਈ ਜਾਵੇ। 
4.  ਅਧਿਕਾਰੀਆਂ ਨੂੰ ਮਹਿਲਾਵਾਂ ਅਤੇ ਬੱਚਿਆਂ ਵਿਰੁੱਧ ਜਿਨਸੀ ਅਪਰਾਧਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਇੱਕ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐਸਓਪੀ) ਤਿਆਰ ਕਰਨ ਦੇ ਨਿਰਦੇਸ਼ ਦਿੱਤੇ 
5.  ਔਰਤਾਂ ਤੇ ਬੱਚਿਆਂ ਵਿਰੁੱਧ ਅਪਰਾਧਾਂ ਦੇ ਸਬੰਧ ਵਿੱਚ ਸਾਰੇ  ਵਿਭਾਗਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਦਰਸਾਉਣ ਲਈ ਕਿਹਾ।
6.  ਲੰਬਿਤ ਮਾਮਲਿਆਂ ਦੀ ਮਹੀਨਾਵਾਰ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਮੁੱਖ ਸਕੱਤਰ (ਏ.ਸੀ.ਐੱਸ.) ਗ੍ਰਹਿ ਦੀ ਪ੍ਰਧਾਨਗੀ ਹੇਠ ਸੂਬਾ ਪੱਧਰੀ ਕਮੇਟੀ ਗਠਿਤ ਕਰਨ ਦਾ ਹੁਕਮ ਦਿੱਤਾ 
7. ਸਿਹਤ, ਪੁਲਿਸ ਅਤੇ ਪ੍ਰੋਸੀਕੀਊਸ਼ਨ ਵਿਭਾਗ ਨੂੰ ਸਿਖਲਾਈ ਪ੍ਰੋਗਰਾਮਾਂ ਤੋਂ ਇਲਾਵਾ ਮਹਿਲਾਵਾਂ ਅਤੇ ਬੱਚਿਆਂ ਨਾਲ ਜੁੜੇ ਅਪਰਾਧਿਕ ਮਾਮਲਿਆਂ ਦੀ ਬਿਹਤਰ ਜਾਂਚ ਲਈ ਨੋਡਲ ਅਧਿਕਾਰੀ ਨਿਯੁਕਤ ਕਰਨ ਸਬੰਧੀ ਨਿਰਦੇਸ਼, ਕਰਮਚਾਰੀਆਂ ਦੀ ਸਿਖਲਾਈ ਲਈ ਜ਼ਰੂਰੀ ਪੋ੍ਰਗਰਮਾਂ ਦਾ ਪ੍ਰਬੰਧਨ ਕਰਨ ਲਈ ਵੀ ਕਿਹਾ।
8.  ਸੂਬਾ ਸਰਕਾਰ ਵਲੋਂ ਫੋਰੈਂਸਿਕ ਸਾਇੰਸ ਲੈਬਾਰਟਰੀ (ਐਫਐਸਐਲ) ਵਿੱਚ ਲੰਬਿਤ ਪਏ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵਾਧੂ ਵਿਗਿਆਨਕ ਅਧਿਕਾਰੀਆਂ ਅਤੇ ਫੋਰੈਂਸਿਕ ਮਾਹਰਾਂ ਦੀ ਵੀ ਭਰਤੀ ਕੀਤੀ ਜਾਵੇਗੀ। 

9 ਪੀੜਤਾਂ ਨੂੰ ਮੁਆਵਜ਼ਾ ਮੁਹੱਈਆ ਕਰਾਉਣ ਦੀ ਪ੍ਰਵਾਨਗੀ ਸਬੰਧੀ ਪ੍ਰਕਿਰਿਆ ਨੂੰ ਵੀ ਅਸਾਨ ਬਣਾਇਆ ਜਾਵੇਗਾ ਤਾਂ ਜੋ ਮੁਆਵਜ਼ੇ ਦੀ ਅਦਾਇਗੀ ਬਿਨਾਂ ਕਿਸੇ ਦੇਰੀ ਤੋਂ ਕੀਤੀ ਜਾ ਸਕੇ।
10.  8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਵੱਖ ਵੱਖ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
 

Trending news