ਹੁਣ ਕੈਦੀਆਂ ਨੂੰ 16 ਹਫਤਿਆਂ ਤੋਂ ਵੱਧ ਪੈਰੋਲ ਦੀ ਆਗਿਆ, ਇਸ ਲਈ ਐਕਟ ਵਿੱਚ ਕੀਤਾ ਸੋਧ

ਪੰਜਾਬ ਚੰਗੇ ਵਿਵਹਾਰ ਕੈਦੀ (ਆਰਜ਼ੀ ਰਿਹਾਈ) ਸੋਧ ਆਰਡੀਨੈਂਸ, 2020 ਜਾਰੀ ਕੀਤਾ

ਹੁਣ  ਕੈਦੀਆਂ ਨੂੰ 16 ਹਫਤਿਆਂ ਤੋਂ ਵੱਧ ਪੈਰੋਲ ਦੀ ਆਗਿਆ, ਇਸ ਲਈ ਐਕਟ ਵਿੱਚ ਕੀਤਾ ਸੋਧ
ਪੰਜਾਬ ਚੰਗੇ ਵਿਵਹਾਰ ਕੈਦੀ (ਆਰਜ਼ੀ ਰਿਹਾਈ) ਸੋਧ ਆਰਡੀਨੈਂਸ, 2020 ਜਾਰੀ ਕੀਤਾ

 ਚੰਡੀਗੜ੍ਹ : ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਦੇ ਟੀਚੇ ਤਹਿਤ ਪੰਜਾਬ ਸਰਕਾਰ ਨੇ ਪੰਜਾਬ ਚੰਗੇ ਵਿਵਹਾਰ ਕੈਦੀ (ਆਰਜ਼ੀ ਰਿਹਾਈ) ਸੋਧ ਆਰਡੀਨੈਂਸ, 2020 ਜਾਰੀ ਕੀਤਾ ਹੈ, ਇਹ ਖੁਲਾਸਾ ਕੈਬਨਿਟ ਮੰਤਰੀ ਜੇਲ੍ਹ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ, ਰੰਧਾਵਾ ਨੇ ਕਿਹਾ ਕਿ ਇਸ ਆਰਡੀਨੈਂਸ ਦੇ ਜਾਰੀ ਹੋਣ ਨਾਲ ਕੈਦੀਆਂ ਨੂੰ ਇੱਕ ਕੈਲੰਡਰ ਸਾਲ ਵਿੱਚ ਆਰਜੀ ਪੈਰੋਲ ਲਈ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ, ਉਨ੍ਹਾਂ   ਦੱਸਿਆ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਿਆ ਜਾ ਸਕੇ

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਵਧ

ਜੇਲ੍ਹ ਮੰਤਰੀ ਸੁਖਜਿੰਦਰ  ਰੰਧਾਵਾ ਨੇ ਦੱਸਿਆ ਕਿ ਕੋਵਿਡ ਸੰਕਟ ਦੀ ਸ਼ੁਰੂਆਤ ਵਿੱਚ ਪੰਜਾਬ ਸਰਕਾਰ ਨੇ ਕੁੱਝ ਕੈਦੀਆਂ ਨੂੰ ਆਰਜ਼ੀ ਪੈਰੋਲ ਦਿੱਤੀ ਸੀ ਤਾਂ ਜੋ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਕਾਇਮ ਰਹਿ ਸਕੇ, ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਦੇ ਚੱਲਦਿਆਂ ਹੁਣ ਇਸ ਆਰਡੀਨੈਂਸ ਨੂੰ ਲਿਆਉਣ ਨਾਲ ਕੈਦੀਆਂ ਨੂੰ ਇਕ ਕੈਲੰਡਰ ਸਾਲ ਵਿੱਚ ਆਰਜ਼ੀ ਪੈਰੋਲ ਲਈ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ,ਜੇਲ੍ਹ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਆਰਡੀਨੈਂਸ ਤਹਿਤ ਹਰ ਤਿਮਾਹੀ ਆਧਾਰ 'ਤੇ ਆਰਜ਼ੀ ਰਿਹਾਈ ਦੀ ਸ਼ਰਤ ਵੀ ਮੁਆਫ ਕਰ ਦਿੱਤੀ ਹੈ

ਮੁੰਬਈ ਅਤੇ ਦਿੱਲੀ ਦੀ ਜੇਲ੍ਹ ਵਿੱਚ ਕੋਰੋਨਾ ਪੋਜ਼ੀਟਿਵ ਮਾਮਲੇ 

ਪੰਜਾਬ ਸਰਕਾਰ ਨੇ ਕੈਦੀਆਂ ਦੀ ਪੈਰੋਲ ਵਧਾਉਣ ਦਾ ਇਸ ਲਈ ਵੀ ਫ਼ੈਸਲਾ ਕੀਤਾ ਹੈ ਕਿਉਂ ਮੁੰਬਈ ਅਤੇ ਦਿੱਲੀ ਦੀਆਂ ਜੇਲ੍ਹਾਂ ਵਿੱਚ ਕਈ ਕੈਦੀਆਂ ਦੇ ਕੋਰੋਨਾ ਪੋਜ਼ੀਟਿਵ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਨੇ, ਤਾਜ਼ਾ ਮਾਮਲਾ ਦਿੱਲੀ ਦੀ ਰੋਹਣੀ ਜੇਲ੍ਹ ਦਾ ਹੈ ਇੱਥੇ 2 ਦਿਨ ਪਹਿਲਾਂ ਕਈ ਕੈਦੀਆਂ ਦਾ ਕੋਰੋਨਾ ਟੈਸਟ ਪੋਜ਼ੀਟਿਵ ਆਇਆ ਸੀ, ਸੁਪਰੀਮ ਕੋਰਟ ਨੇ ਵੀ ਮਾਰਚ ਮਹੀਨੇ ਦੇ ਸ਼ੁਰੂਆਤ ਵਿੱਚ ਵਧ ਤੋਂ ਵਧ ਕੈਦੀਆਂ ਨੂੰ ਪੈਰੋਲ ਦੇਣ ਦੀ  ਮਨਜ਼ੂਰੀ ਦਿੱਤੀ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਪੈਰੋਲ ਦੇਣ ਦੇ ਲਈ ਇੱਕ ਕਮੇਟੀ ਦਾ ਗਠਨ ਕੀਤਾ ਸੀ, ਕਮੇਟੀ ਦੀਆਂ ਸਿਫ਼ਾਰਿਸ਼ਾਂ 'ਤੇ ਹੀ ਕਈ ਕੈਦੀਆਂ ਨੂੰ ਜੇਲ੍ਹ ਤੋਂ ਰਿਹਾ ਕੀਤਾ ਗਿਆ ਸੀ