Punjab News: ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀ ਗ੍ਰਿਫਤਾਰ, 5 ਪਿਸਤੌਲ, 20 ਜਿੰਦਾ ਕਾਰਤੂਸ ਬਰਾਮਦ
Advertisement
Article Detail0/zeephh/zeephh1848991

Punjab News: ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀ ਗ੍ਰਿਫਤਾਰ, 5 ਪਿਸਤੌਲ, 20 ਜਿੰਦਾ ਕਾਰਤੂਸ ਬਰਾਮਦ

Harwinder Singh Rinda members arrested: ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਅਪਰੈਲ 2023 ਵਿੱਚ ਪਟਿਆਲਾ ਵਿਖੇ ਹੋਏ ਦੋਹਰੇ ਕਤਲ ਕੇਸ ਵਿੱਚ ਸ਼ਾਮਲ ਸੀ ਅਤੇ ਉਦੋਂ ਤੋਂ ਹੀ ਫਰਾਰ ਸੀ।

Punjab News: ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀ ਗ੍ਰਿਫਤਾਰ, 5 ਪਿਸਤੌਲ, 20 ਜਿੰਦਾ ਕਾਰਤੂਸ ਬਰਾਮਦ

Punjab's Mohali News: ਪੰਜਾਬ ਦੇ ਮੁਹਾਲੀ ਜ਼ਿਲ੍ਹੇ ਤੋਂ ਇਸ ਸਮੇਂ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ AGTF ਅਤੇ ਮੁਹਾਲੀ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੇ ਦੌਰਾਨ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਛੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 

ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਯਾਦਵ ਨੇ ਦੱਸਿਆ ਕਿ "ਇੱਕ ਵੱਡੀ ਸਫਲਤਾ ਵਿੱਚ, AGTF-ਪੰਜਾਬ ਅਤੇ ਮੁਹਾਲੀ ਪੁਲਿਸ ਨੇ ISI-ਸਮਰਥਿਤ, ਪਾਕਿ-ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਛੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।"

ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਅਪਰੈਲ 2023 ਵਿੱਚ ਪਟਿਆਲਾ ਵਿਖੇ ਹੋਏ ਦੋਹਰੇ ਕਤਲ ਕੇਸ ਵਿੱਚ ਸ਼ਾਮਲ ਸੀ ਅਤੇ ਉਦੋਂ ਤੋਂ ਹੀ ਫਰਾਰ ਸੀ। ਡੀਜੀਪੀ ਵੱਲੋਂ ਦਿੱਤੀ ਜਾਣਕਾਰੀ ਦੇ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਕਰਨ ਦੀ ਯੋਜਨਾ ਬਣਾ ਰਹੇ ਸਨ। 

ਇਸ ਦੌਰਾਨ ਉਨ੍ਹਾਂ ਕੋਲੋਂ 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਇਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ, "ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਦੇ ਅਨੁਸਾਰ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ।" (6 members of terrorist Harwinder Singh Rinda arrested news)

ਮੁਹਾਲੀ 'ਚ ਪਾਕਿਸਤਾਨ ਅਧਾਰਤ ਡਰੱਗ ਨੈਟਵਰਕ ਨੂੰ ਵੀ ਮਿਲਿਆ ਸੀ ਕਰਾਰ ਜਵਾਬ 

ਦੱਸ ਦਈਏ ਕਿ 23 ਅਗਸਤ ਨੂੰ ਪਾਕਿਸਤਾਨ ਅਧਾਰਤ ਡਰੱਗ ਨੈਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਸਪੈਸ਼ਲ ਟਾਸਕ ਫੋਰਸ ਵੱਲੋਂ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇੱਕ ਵੱਡੇ ਕਾਰਟੇਲ ਦਾ ਪਰਦਾਫਾਸ਼ ਕੀਤਾ ਗਿਆ ਸੀ ਅਤੇ ਨਾਲ ਹੀ 41 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਸੀ। 

ਡੀਜੀਪੀ ਨੇ ਦੱਸਿਆ ਸੀ ਕਿ ਰਾਵੀ ਦਰਿਆ ਰਾਹੀਂ ਹੈਰੋਇਨ ਦੀ ਢੋਆ-ਢੁਆਈ ਕੀਤੀ ਜਾਂਦੀ ਸੀ ਅਤੇ ਟਰਾਂਸ ਬਾਰਡਰ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਵਿੱਚ ਸ਼ਾਮਲ ਮੁੱਖ ਸਰਗਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਸੰਬੰਧੀ ਮੁਹਾਲੀ ਦੀ STF, ਵਿਖੇ FIR ਦਰਜ ਕੀਤੀ ਗਈ ਸੀ।  

ਉਦੋਂ ਵੀ ਡੀਜੀਪੀ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। 

ਇਹ ਵੀ ਪੜ੍ਹੋ: Punjab News: ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ 'ਪਹਿਲਾ ਸੂਬਾ ਬਣਿਆ ਪੰਜਾਬ'
 

Trending news