ਗੈਂਗਸਟਰਾਂ ਨੇ ਭੱਜਣ ਦੀ ਕੋਸ਼ਿਸ਼ 'ਚ ਪੁਲਿਸ ਪਾਰਟੀ ‘ਤੇ ਚਲਾਈ ਗੋਲੀ: ਡੀਜੀਪੀ ਗੌਰਵ ਯਾਦਵ
Advertisement
Article Detail0/zeephh/zeephh1583289

ਗੈਂਗਸਟਰਾਂ ਨੇ ਭੱਜਣ ਦੀ ਕੋਸ਼ਿਸ਼ 'ਚ ਪੁਲਿਸ ਪਾਰਟੀ ‘ਤੇ ਚਲਾਈ ਗੋਲੀ: ਡੀਜੀਪੀ ਗੌਰਵ ਯਾਦਵ

ਗੈਂਗਸਟਰਾਂ ਖਿਲਾਫ ਇਸ ਕਾਰਵਾਈ ਦੌਰਾਨ,ਸਾਡੇ ਇੱਕ ਪੁਲਿਸ ਅਧਿਕਾਰੀ ਨੂੰ ਗੋਲੀ ਲੱਗੀ ਹੈ, ਜਦਕਿ ਦੂਜੇ ਦੀ ਲੱਤ ਟੁੱਟ ਗਈ ਹੈ।

ਗੈਂਗਸਟਰਾਂ ਨੇ ਭੱਜਣ ਦੀ ਕੋਸ਼ਿਸ਼ 'ਚ ਪੁਲਿਸ ਪਾਰਟੀ ‘ਤੇ ਚਲਾਈ ਗੋਲੀ: ਡੀਜੀਪੀ ਗੌਰਵ ਯਾਦਵ

Punjab News: ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਨੇ ਬੁੱਧਵਾਰ ਨੂੰ ਫਿਲੌਰ ਗੋਲੀਕਾਂਡ ਦੇ ਮਾਸਟਰਮਾਈਂਡ ਤਜਿੰਦਰ ਸਿੰਘ ਉਰਫ ਤੇਜਾ ਨੂੰ ਬੇਅਸਰ ਕਰ ਦਿੱਤਾ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਇੱਥੇ ਬੱਸੀ ਪਠਾਣਾਂ ਦੇ ਨਿਊ ਫਤਿਹਗੜ ਸਾਹਿਬ ਮਾਰਕੀਟ ਵਿੱਚ ਲਾਈਵ ਮੁਕਾਬਲੇ ਵਿੱਚ ਉਕਤ ਦੋਸ਼ੀ ਨੂੰ ਉਸਦੇ ਦੋ ਸਾਥੀਆਂ ਸਮੇਤ ਆਤਮ ਰੱਖਿਆ ਲਈ ਕੀਤੀ ਗੋਲੀਬਾਰੀ ਦੌਰਾਨ ਬੇਅਸਰ ਕੀਤਾ ਗਿਆ। 

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਗੈਂਗਸਟਰ ਕਲਚਰ ਨੂੰ ਖਤਮ ਕਰਨ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਨੇ ਬੁੱਧਵਾਰ ਨੂੰ ਫਿਲੌਰ ਗੋਲੀਕਾਂਡ ਦੇ ਮਾਸਟਰਮਾਈਂਡ ਤਜਿੰਦਰ ਸਿੰਘ (Big action against gangsters)ਉਰਫ ਤੇਜਾ ਨੂੰ ਬੇਅਸਰ ਕਰ ਦਿੱਤਾ।

ਗੈਂਗਸਟਰਾਂ ਖਿਲਾਫ ਇਸ ਕਾਰਵਾਈ ਦੌਰਾਨ,ਸਾਡੇ ਇੱਕ ਪੁਲਿਸ ਅਧਿਕਾਰੀ ਨੂੰ ਗੋਲੀ ਲੱਗੀ ਹੈ, ਜਦਕਿ ਦੂਜੇ ਦੀ ਲੱਤ ਟੁੱਟ ਗਈ ਹੈ, ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੇ 8 ਜਨਵਰੀ 2023 ਨੂੰ ਫਿਲੌਰ ਵਿਖੇ (Big action against gangsters)ਡਿਊਟੀ ਦੌਰਾਨ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲਈ ਵਲੰਟਰੀ ਰੀਟਾਇਰਮੈਂਟ!

ਇਸ ਦੇ ਨਾਲ ਹੀ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ 14 ਜਨਵਰੀ, 2023 ਨੂੰ ਫਿਲੌਰ ਗੋਲੀ ਕਾਂਡ ਦੇ ਮੁੱਖ ਮੁਲਜ਼ਮ ਯੁਵਰਾਜ ਸਿੰਘ ਉਰਫ਼ ਜੌੜਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਡੀਜੀਪੀ ਦੁਆਰਾ ਗਿਆ ਕਿ ਬੁੱਧਵਾਰ ਸ਼ਾਮ 5:10 ਵਜੇ ਦੇ ਕਰੀਬ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਪੁਲਿਸ ਕਾਰਵਾਈ ਵਿੱਚ ਏਜੀਟੀਐਫ ਦੀ ਟੀਮ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਅਤੇ ਏਆਈਜੀ ਸੰਦੀਪ ਗੋਇਲ, (Big action against gangsters)ਡੀਐਸਪੀ ਬਿਕਰਮ ਬਰਾੜ, ਡੀਐਸਪੀ ਰਾਜਨ ਪਰਮਿੰਦਰ ਅਤੇ ਇੰਸ. ਫੁਸ਼ਪਿੰਦਰ ਸਿੰਘ ਨੇ ਮੁਲਜ਼ਮ ਤੇਜਾ ਦੀ ਲੋਕੇਸ਼ਨ ਟਰੇਸ ਕੀਤੀ ਸੀ ਅਤੇ ਉਸ ਗੱਡੀ ਦਾ ਪਿੱਛਾ ਕਰ ਰਹੇ ਸਨ, ਜਿਸ ਵਿੱਚ ਉਹ ਆਪਣੇ ਸਾਥੀਆਂ ਸਮੇਤ ਜਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਭੱਜਣ ਦੀ ਕੋਸ਼ਿਸ਼ ਵਿੱਚ ਤਜਿੰਦਰ ਤੇਜਾ ਅਤੇ ਉਸਦੇ ਸਾਥੀਆਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ, ਪੁਲਿਸ ਟੀਮਾਂ ਨੇ ਵੀ ਸਵੈ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ ਅਤੇ ਗੋਲੀਬਾਰੀ ਦੌਰਾਨ ਤਜਿੰਦਰ ਤੇਜਾ ਅਤੇ ਉਸਦਾ ਇੱਕ ਸਾਥੀ ਮੌਕੇ(Big action against gangsters) 'ਤੇ ਹੀ ਢੇਰ ਹੋ ਗਿਆ। ਜਦਕਿ, ਇੱਕ ਨੂੰ ਸੱਟਾਂ ਲੱਗੀਆਂ ਸਨ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਸ ਨੇ ਵੀ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਵਾਹਨ ਤੋਂ ਛੇ ਪਿਸਤੌਲ ਵੀ ਬਰਾਮਦ ਕੀਤੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਤਜਿੰਦਰ ਤੇਜਾ ਇੱਕ ਇਤਿਹਾਸਿਕ ਸ਼ੂਟਰ ਹੈ ਅਤੇ ਸੂਬੇ ਭਰ ਵਿੱਚ 38 ਤੋਂ ਵੱਧ (Big action against gangsters)ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਪ੍ਰਾਪਤ ਹੋਈ ਕਿ ਮੁਲਜ਼ਮ ਤੇਜਾ ਸਿੰਘ (Big action against gangsters)ਗੁਰਪ੍ਰੀਤ ਸੇਖੋਂ ਗੈਂਗ ਨਾਲ ਜੁੜੇ ਇੱਕ ਆਜ਼ਾਦ ਗੈਂਗ ਨੂੰ ਵੀ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਦੋ ਹੋਰ ਮ੍ਰਿਤਕਾਂ ਦੀ ਪਛਾਣ ਹੋਣੀ ਬਾਕੀ ਹੈ।

ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਜਾਂਚ ਜਾਰੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਉਨ੍ਹਾਂ ਦੇ ਘਰ ਜਾ ਕੇ ਦੁਖੀ ਪਰਿਵਾਰ ਨੂੰ ਦੇਸ਼ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਦੇ (Big action against gangsters)ਸਨਮਾਨ ਵਜੋਂ 2 ਕਰੋੜ ਰੁਪਏ ਦਾ ਚੈੱਕ ਸੌਂਪਿਆ ਸੀ।

Trending news