Punjab Police News: `ਆਪ੍ਰੇਸ਼ਨ ਸੀਲ` ਤਹਿਤ ਪੰਜਾਬ ਪੁਲਿਸ ਨੇ ਵਾਹਨਾਂ ਦੀ ਕੀਤੀ ਚੈਕਿੰਗ
Punjab Police News: ਪੰਜਾਬ ਪੁਲਿਸ ਨੇ ਅੱਜ ਆਪ੍ਰੇਸ਼ਨ ਸੀਲ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਾਹਨਾਂ ਦੀ ਚੈਕਿੰਗ ਕੀਤੀ।
Punjab Police News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਕ ਸੂਬੇ ਭਰ ਵਿੱਚ ਇੰਟਰ-ਸਟੇਟ ਨਾਕੇ ਲਗਾਏ ਗਏ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਐਸਐਸਪੀ ਰੂਪਨਗਰ ਵਿਵੇਕ ਐੱਸ ਸੋਨੀ ਦੀ ਅਗਵਾਈ ਹੇਠ ਅਨੰਦਪੁਰ ਸਾਹਿਬ ਪੁਲਿਸ ਵੱਲੋਂ 'ਆਪ੍ਰੇਸ਼ਨ ਸੀਲ 3' ਤਹਿਤ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਉਤੇ ਨਾਕੇ (ਇੰਟਰ ਸਟੇਟ ਨਾਕੇ) ਲਗਾ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਨੈਣਾ ਦੇਵੀ ਰੋਡ ਉਤੇ ਬਾਰਡਰ ਉਪਰ ਪੰਜਾਬ ਤੇ ਹਿਮਾਚਲ ਪੁਲਿਸ ਵੱਲੋਂ ਨਰਾਤਿਆਂ ਦੇ ਚੱਲਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਮੌਕੇ ਐਸਐਸਪੀ ਰੋਪੜ ਵਿਵੇਕਸ਼ੀਲ ਸੋਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ 'ਆਪ੍ਰੇਸ਼ਨ ਸੀਲ 3' ਤਹਿਤ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਵੱਖ-ਵੱਖ 7 ਥਾਵਾਂ ਉਪਰ ਇਹ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਦੁਆਰਾ ਸੂਬੇ ਅੰਦਰ ਕੋਈ ਗਲਤ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾ ਸਕੇ।
ਇਸੇ ਤਹਿਤ ਸ੍ਰੀ ਅਨੰਦਪੁਰ ਸਾਹਿਬ ਮਾਤਾ ਨੈਣਾ ਦੇਵੀ ਰੋਡ ਉਤੇ ਸਰਹੱਦ ਉੱਤੇ ਹਿਮਾਚਲ ਤੇ ਪੰਜਾਬ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਇਹ ਨਾਕੇਬੰਦੀ ਕਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤੇ ਨਕੇਲ ਕੱਸਣ ਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।
ਇਹ ਵੀ ਪੜ੍ਹੋ : Ludhiana News: ਲੁਧਿਆਣਾ ਫਰਨੀਚਰ ਦੀ ਦੁਕਾਨ 'ਚ ਖੁੱਲ੍ਹਿਆ ਠੇਕਾ, ਸ਼ਹਿਰ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਉਨ੍ਹਾਂ ਕਿਹਾ ਕਿ ਕਈ ਥਾਵਾਂ ਉਤੇ ਸਪੈਸ਼ਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਤੇ ਕੁਝ ਮੇਜਰ ਪੁਆਇੰਟ ਉਤੇ ਡੋਗ ਸਕਾਟ ਵੀ ਲਾਈ ਗਈ ਹੈ। ਉਨ੍ਹਾਂ ਦੱਸਿਆ ਹੈ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ''ਤੇ ਵੱਖ-ਵੱਖ ਥਾਵਾਂ ਉੱਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ, ਸ਼ੱਕੀ ਵਿਅਕਤੀਆਂ ਨੂੰ ਫੜਨ ਲਈ ਸਖ਼ਤ ਨਾਕੇ ਲਗਾਏ ਗਏ।
ਇਹ ਵੀ ਪੜ੍ਹੋ : Ferozepur Flood News: ਹੜ੍ਹ ਦਾ ਕਹਿਰ! ਬਜ਼ੁਰਗ ਤੇ ਗਰਭਵਤੀ ਔਰਤਾਂ ਨੇ ਆਪਣੀ ਜਾਨ ਨੂੰ ਖ਼ਤਰੇ 'ਚ ਪਾ ਕੇ ਪੁਲ ਕੀਤਾ ਪਾਰ
ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ