ਪੰਜਾਬ ਪੁਲਿਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ,855 ਸਮੱਗਲਰ ਗਿਰਫ਼ਤਾਰ,ਨਸ਼ੇ ਦਾ ਜ਼ਖ਼ੀਰਾ ਬਰਾਮਦ, DGP ਨੇ ਕੀਤੇ ਵੱਡੇ ਖ਼ੁਲਾਸੇ

 ਨਸ਼ਿਆਂ-ਵਿਰੁੱਧ ਵਿਸ਼ੇਸ਼ ਮੁਹਿੰਮ: ਪੰਜਾਬ ਪੁਲਿਸ ਵੱਲੋਂ ਹਫ਼ਤਾ ਭਰ ਚੱਲੀ ਮਹਿੰਮ ਦੌਰਾਨ 855 ਨਸ਼ਾ ਤਸਕਰ/ਸਪਲਾਇਰ ਗ੍ਰਿਫਤਾਰ 

 ਪੰਜਾਬ ਪੁਲਿਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ,855 ਸਮੱਗਲਰ ਗਿਰਫ਼ਤਾਰ,ਨਸ਼ੇ ਦਾ ਜ਼ਖ਼ੀਰਾ ਬਰਾਮਦ, DGP ਨੇ ਕੀਤੇ ਵੱਡੇ ਖ਼ੁਲਾਸੇ
ਨਸ਼ਿਆਂ-ਵਿਰੁੱਧ ਵਿਸ਼ੇਸ਼ ਮੁਹਿੰਮ: ਪੰਜਾਬ ਪੁਲਿਸ ਵੱਲੋਂ ਹਫ਼ਤਾ ਭਰ ਚੱਲੀ ਮਹਿੰਮ ਦੌਰਾਨ 855 ਨਸ਼ਾ ਤਸਕਰ/ਸਪਲਾਇਰ ਗ੍ਰਿਫਤਾਰ(FILE PIC)

ਚੰਡੀਗੜ੍ਹ : ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਹਫ਼ਤਾ ਭਰ ਚੱਲਣ ਵਾਲੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿਚੋਂ 855 ਨਸ਼ਾ ਤਸ਼ਕਰ ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਐਕਟ ਅਧੀਨ 672 FIR ਦਰਜ ਕੀਤੀਆਂ, ਇਹ ਮੁਹਿੰਮ 25 ਫਰਵਰੀ, 2021 ਨੂੰ ਸ਼ੁਰੂ ਹੋਈ ਸੀ

ਕਰੋੜਾਂ ਦਾ ਨਸ਼ਾ ਬਰਾਮਦ

DGP ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਇਸ ਮੁਹਿੰਮ ਤਹਿਤ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਨਾਕਾਬੰਦੀ, ਤਲਾਸ਼ੀ ਮੁਹਿੰਮ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਨਾਕੇ ਲਗਾ ਕੇ 16 ਕਿੱਲੋ ਹੈਰੋਇਨ, 35 ਕਿਲੋ ਅਫੀਮ, 46 ਕਿੱਲੋ ਗਾਂਜਾ, 12 ਕੁਇੰਟਲ ਭੁੱਕੀ ਅਤੇ 4.61 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸ਼ੇ ਵੀ ਬਰਾਮਦ ਕੀਤੇ ਹਨ। 

 ਇਸ ਮੁਹਿੰਮ ਦੌਰਾਨ ਪੁਲਿਸ ਨੇ ਨਸ਼ਾ ਤਸਕਰਾਂ/ਸਪਲਾਇਰਾਂ ਵੱਲੋਂ ਗੈਰਕਨੂੰਨੀ ਢੰਗ ਨਾਲ ਬਣਾਈ 9.66 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਲਈ 18 ਪ੍ਰਸਤਾਵ ਤਿਆਰ ਕੀਤੇ ਹਨ। ਡੀਜੀਪੀ ਨੇ ਦੱਸਿਆ ਕਿ ਪੁਲਿਸ ਨੇ NDPS ਮਾਮਲਿਆਂ ਦੇ 34 ਘੋਸ਼ਿਤ ਅਪਰਾਧੀਆਂ (ਪੀਓਜ਼) ਨੂੰ ਵੀ ਗ੍ਰਿਫ਼ਤਾਰ ਕੀਤਾ।
 
ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਲਈ ਸਮੇਂ ਸਮੇਂ ’ਤੇ ਵਿਆਪਕ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।