Mohali News: ਮੁਹਾਲੀ `ਚ SSOC ਨੂੰ ਮਿਲੀ ਵੱਡੀ ਸਫਲਤਾ, ਬੰਬੀਹਾ ਗੈਂਗ ਦਾ ਸ਼ਾਰਪ ਸ਼ੂਟਰ ਕੀਤਾ ਕਾਬੂ
Mohali News: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਨੇ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਸਿਮਰਨਜੀਤ ਸਿੰਘ ਉਰਫ਼ ਸਿੰਮੀ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
Mohali News: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਨੇ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਸਿਮਰਨਜੀਤ ਸਿੰਘ ਉਰਫ਼ ਸਿੰਮੀ ਨੂੰ ਇੱਕ ਪੁਆਇੰਟ 32 ਬੋਰ ਪਿਸਤੌਲ ਅਤੇ ਪੰਜ ਜਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿਸ 'ਤੇ ਕਾਰਵਾਈ ਕਰਦੇ ਹੋਏ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਦੋਸ਼ੀ ਨੰਬਰ 14 ਨੂੰ ਮੁੜ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ। ਇਸ ਦੇ ਨਲ ਹੀ ਅਦਾਲਤ ਨੇ ਦੋਸ਼ੀ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ। ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਕਾਬਿਲੇਗੌਰ ਹੈ ਕਿ 9 ਅਗਸਤ ਨੂੰ ਬਰਨਾਲਾ 'ਚ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਦਾ ਬਰਨਾਲਾ ਪੁਲਿਸ ਨਾਲ ਮੁਕਾਬਲਾ ਹੋਇਆ ਸੀ। ਗੈਂਗਸਟਰਾਂ ਤੇ ਪੁਲਿਸ ਵਿਚਾਲੇ ਬਰਨਾਲਾ ਦੇ ਹੰਡਿਆਇਆ ਰੋਡ 'ਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ ਸੀ।
ਇਸ ਮੁਕਾਬਲੇ 'ਚ ਸ਼ੂਟਰ ਸੁੱਖੀ ਖਾਨ ਜ਼ਖਮੀ ਹੋ ਗਿਆ ਸੀ।
ਸੁੱਖੀ ਖਾਨ ਪਿੰਡ ਲੌਂਗੇਵਾਲ (ਸੰਗਰੂਰ) ਦਾ ਰਹਿਣ ਵਾਲਾ ਹੈ। ਗੈਂਗਸਟਰਾਂ ਬਾਰੇ AGTF ਕੋਲ ਖੁਫੀਆ ਜਾਣਕਾਰੀ ਸੀ। ਗੈਂਗਸਟਰ ਸੁੱਖੀ ਖ਼ਾਨ 'ਤੇ ਫਿਰੌਤੀ ਦੇ ਕੇਸ ਵੀ ਦਰਜ ਹਨ। ਸੁੱਖੀ ਖਾਨ ਦੇ ਨਾਲ-ਨਾਲ ਪੁਲਿਸ ਨੇ ਤਿੰਨ ਹੋਰ ਗਿਰੋਹ ਦੇ ਮੈਂਬਰਾਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਇਸ ਮੌਕੇ ਮੁਕਾਬਲੇ ਵਾਲੇ ਸਥਾਨ 'ਤੇ ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ’ਤੇ ਤਾਇਨਾਤ ਸੀ।
Punjab Farmers News: ਪੰਜਾਬ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ, ਚੰਡੀਗੜ੍ਹ 'ਚ ਲਗਾਉਣਾ ਸੀ ਪੱਕਾ ਮੋਰਚਾ
ਇਸ ਮੌਕੇ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਸੀ ਕਿ ਏਜੀਟੀਐਫ ਅਤੇ ਬਰਨਾਲਾ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕੀਤੀ ਗਈ ਸੀ। ਜਿਸ ਵਿੱਚ ਬੰਬੀਹਾ ਗਰੁੱਪ, ਅਰਸ਼ ਡੱਲਾ ਗਿਰੋਹ ਤੇ ਸੁੱਖਾ ਦੁਨੇਕਾ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਵਿੱਚ ਸੁਖਜਿੰਦਰ ਸਿੰਘ ਉਰਫ ਸੁੱਖੀ ਖਾਨ ਵਾਸੀ ਲੌਂਗੋਵਾਲ, ਯਾਦਵਿੰਦਰ ਸਿੰਘ ਮੁੱਲਾਪੁਰ, ਹੁਸ਼ਨਪ੍ਰੀਤ ਸਿੰਘ ਉਰਫ ਗਿੱਲ ਅਤੇ ਜਗਸੀਰ ਸਿੰਘ ਉਰਫ ਬਿੱਲਾ ਵਾਸੀ ਲੌਂਗੋਵਾਲ ਨੂੰ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ : Sangrur News: ਲੌਂਗੋਵਾਲ 'ਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ; ਟਰਾਲੀ ਦੇ ਟਾਇਰ ਥੱਲੇ ਆਉਣ ਕਾਰਨ ਕਿਸਾਨ ਦੀ ਮੌਤ