Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਾਰਕੀਟ ਕਮੇਟੀਆਂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਥਾਪੇ ਗਏ ਤੇ ਉਨ੍ਹਾਂ ਦੀ ਸੂਚੀ ਆਪਣੇ ਫੇਸਬੁੱਕ ਪੇਜ਼ ਉਪਰ ਸਾਂਝੀ ਕੀਤੀ ਗਈ। ਇਸ ਸੂਚੀ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਮਾਰਕੀਟ ਕਮੇਟੀ ਦੇ ਲਗਾਏ ਗਏ ਚੇਅਰਮੈਨ ਕਮਿੱਕਰ ਸਿੰਘ ਦਾ ਨਾਂ ਵੀ ਸ਼ਾਮਲ ਹੈ। ਇਸ ਸਮੇਂ ਕਮਿੱਕਰ ਸਿੰਘ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ ਤੇ ਉਨ੍ਹਾਂ ਉਤੇ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਇਹ ਮਾਮਲਾ ਉਸ ਸਮੇਂ ਦਰਜ ਕੀਤਾ ਗਿਆ ਵੀ ਜਦੋਂ ਇੱਕ ਪਰਿਵਾਰ ਦੇ ਨੌਜਵਾਨ ਨੇ ਕਥਿਤ ਤੌਰ ਉਤੇ ਖ਼ੁਦਕੁਸ਼ੀ ਕੀਤੀ ਸੀ ਤੇ ਪਰਿਵਾਰ ਵੱਲੋਂ ਕਮਿੱਕਰ ਸਿੰਘ ਤੇ ਦੋ ਹੋਰ ਵਿਅਕਤੀਆਂ ਖਿਲਾਫ਼ ਬਿਆਨ ਦਰਜ ਕਰਵਾਏ ਗਏ ਸਨ। ਇਸ ਤੋਂ ਬਾਅਦ ਪੁਲਿਸ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਸੀ। ਹੁਣ ਕਮਿੱਕਰ ਸਿੰਘ ਦੀ ਨਿਯੁਕਤੀ ਉਤੇ ਪੀੜਤ ਪਰਿਵਾਰ ਨੇ ਸਵਾਲ ਖੜ੍ਹੇ ਕੀਤੇ ਹਨ ਤੇ ਕਿਹਾ ਹੈ ਸਰਕਾਰ ਨੇ ਉਨ੍ਹਾਂ ਦੇ ਜ਼ਖਮਾਂ ਉਤੇ ਲੂਣ ਛਿੜਕਿਆ ਹੈ।


ਕਮਿੱਕਰ ਸਿੰਘ ਦੀ ਇਸ ਨਿਯੁਕਤੀ ਉਤੇ ਹੁਣ ਪੀੜਤ ਪਰਿਵਾਰ ਮੁੜ ਸਾਹਮਣੇ ਆਇਆ ਹੈ। ਇਸ ਪਰਿਵਾਰ ਨੇ ਕਿਹਾ ਕਿ ਸਾਡੇ ਨੌਜਵਾਨ ਬੇਟੇ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ ਪ੍ਰੰਤੂ ਸਰਕਾਰ ਦੇ ਨੁਮਾਇੰਦਿਆਂ ਨੇ ਸਾਡੇ ਤੱਕ ਪਹੁੰਚ ਨਹੀਂ ਕੀਤੀ ਤੇ ਨਾ ਹੀ ਕੋਈ ਦੁੱਖ ਜ਼ਾਹਰ ਕੀਤਾ। ਪ੍ਰੰਤੂ ਇਸ ਮਾਮਲੇ ਵਿੱਚ ਕਥਿਤ ਤੌਰ ਉਤੇ ਦੋਸ਼ੀ ਕਮਿੱਕਰ ਸਿੰਘ ਨੂੰ ਬਚਾਉਣ ਦੇ ਲਈ ਲਗਾਤਾਰ ਯਤਨ ਕੀਤੇ ਗਏ।


ਇਹ ਵੀ ਪੜ੍ਹੋ : Punjab news: CM ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ ਜਾ ਰਹੀ ਜ਼ੈੱਡ ਪਲੱਸ ਸੁਰੱਖਿਆ ਤੋਂ ਕੀਤਾ ਇਨਕਾਰ


ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਜੇਲ੍ਹ ਵਿੱਚ ਬੈਠੇ ਇਕ ਵਿਅਕਤੀ ਨੂੰ ਸੂਬਾ ਸਰਕਾਰ ਵੱਲੋਂ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦਾ ਚੇਅਰਮੈਨ ਲਗਾ ਦਿੱਤਾ ਗਿਆ ਹੈ। ਇਨ੍ਹਾਂ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਅਸੀਂ ਵੀ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ ਪ੍ਰੰਤੂ ਸਾਡੀ ਕਿਸੇ ਨੇ ਨਹੀਂ ਸਾਰ ਨਹੀਂ ਲਈ। ਕਮਿੱਕਰ ਸਿੰਘ ਦੀ ਨਿਯੁਕਤੀ ਉਤੇ ਜਿੱਥੇ ਪਰਿਵਾਰ ਵਾਲਿਆਂ ਨੇ ਸਵਾਲ ਖੜ੍ਹੇ ਕੀਤੇ ਹਨ ਉਥ ਹੀ ਕਾਂਗਰਸੀ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਸਬੰਧੀ ਟਵੀਟ ਕੀਤਾ ਹੈ।


ਇਹ ਵੀ ਪੜ੍ਹੋ : Alberta election 2023 results: ਕੈਨੇਡਾ ਦੀ ਅਲਬਰਟਾ ਸਟੇਟ ਅਸੈਂਬਲੀ ਚੋਣ 'ਚ 15 ਪੰਜਾਬੀ ਉਮੀਦਵਾਰਾਂ 'ਚੋਂ ਚਾਰ ਚੁਣੇ ਗਏ


ਸ੍ਰੀ ਕੀਰਤਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ