ਕਿਸਾਨਾਂ ਵੱਲੋਂ ਪੰਜਾਬ 'ਚ ਰੇਲ ਰੋਕੋ ਅੰਦੋਲਨ, ਲੁਧਿਆਣਾ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ

ਉਧਰ ਦੂਜੇ ਪਾਸੇ ਅੱਜ ਫ਼ਿਰੋਜ਼ਪੁਰ ਮੰਡਲ ਵੱਲੋਂ ਪਹਿਲਾਂ ਹੀ ਅੰਬਾਲਾ ਲੁਧਿਆਣਾ ਲਾਈਨਾ 'ਤੇ ਚੱਲਣ ਵਾਲੀਆਂ ਸਾਰੀਆਂ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ। 

ਕਿਸਾਨਾਂ ਵੱਲੋਂ ਪੰਜਾਬ 'ਚ ਰੇਲ ਰੋਕੋ ਅੰਦੋਲਨ, ਲੁਧਿਆਣਾ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ
ਕਿਸਾਨਾਂ ਵੱਲੋਂ ਪੰਜਾਬ 'ਚ ਰੇਲ ਰੋਕੋ ਅੰਦੋਲਨ, ਲੁਧਿਆਣਾ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ

ਭਰਤ ਸ਼ਰਮਾ/ ਲੁਧਿਆਣਾ: ਪੰਜਾਬ ਦੇ ਵਿੱਚ ਅੱਜ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਬਿੱਲ ਦੇ ਖਿਲਾਫ਼ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਥਾਂ ਥਾਂ ਤੇ ਟ੍ਰੇਨਾਂ ਰੋਕੀਆਂ ਜਾ ਰਹੀਆਂ ਹਨ। ਉਧਰ ਦੂਜੇ ਪਾਸੇ ਅੱਜ ਫ਼ਿਰੋਜ਼ਪੁਰ ਮੰਡਲ ਵੱਲੋਂ ਪਹਿਲਾਂ ਹੀ ਅੰਬਾਲਾ ਲੁਧਿਆਣਾ ਲਾਈਨਾ 'ਤੇ ਚੱਲਣ ਵਾਲੀਆਂ ਸਾਰੀਆਂ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ। 

ਲੁਧਿਆਣਾ ਰੇਲਵੇ ਸਟੇਸ਼ਨ 'ਤੇ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਨਾਲ ਜੀਆਰਪੀ, ਆਰ ਪੀ ਐੱਫ ਦੀ ਤੈਨਾਤੀ ਕੀਤੀ ਗਈ ਹੈ। ਹਾਲਾਕਿ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਸਰਕਾਰ ਵੱਲੋਂ ਕਿਸਾਨਾਂ ਨਾਲ ਨਰਮੀ ਨਾਲ ਪੇਸ਼ ਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਨੇ ਜਿਸ ਸਬੰਧੀ ਸੀਨੀਅਰ ਅਧਿਕਾਰੀਆਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਜਾਣਕਾਰੀ ਦਿੱਤੀ ਗਈ। 

ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਕਿਸੇ ਵੀ ਅਣਪਛਾਤੇ 'ਤੇ ਗੋਰ ਰੱਖੀ ਜਾਵੇ, ਬਿਨਾਂ ਇਜਾਜ਼ਤ ਕਿਸੇ ਨੂੰ ਸਟੇਸ਼ਨ ਅੰਦਰ ਨਾ ਆਉਣ ਦਿੱਤਾ ਜਾਵੇ। 

ਜ਼ਿਕਰਯੋਗ ਹੈ ਕਿ ਰਾਜਸਭਾ 'ਚ 3 ਖੇਤੀ ਬਿੱਲ ਪਾਸ ਹੋਣ ਮਗਰੋਂ ਪੰਜਾਬ ਦੇ ਕਿਸਾਨਾਂ ਦਾ ਗੁੱਸਾ ਹੋਰ ਵੱਧ ਗਿਆ ਹੈ। ਲਗਾਤਾਰ ਕਿਸਾਨ ਸੂਬੇ ਭਰ 'ਚ ਕੇਂਦਰ ਸਰਕਾਰ ਖਿਲਾਫ ਧਰਨੇ ਪ੍ਰਦਰਸ਼ਨ ਕਰ ਕਿਸਾਨ ਮਾਰੂ ਨੀਤੀਆਂ ਨੂੰ ਉਜਾਗਰ ਕਰ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਇਹਨਾਂ ਆਰਡੀਨੈਸ ਨੂੰ ਰੱਦ ਕੀਤਾ ਜਾਵੇ।  

Watch Live Tv-