Ludhiana Crime News: ਲੁਧਿਆਣਾ ਵਿੱਚ ਇੱਕ ਸੇਵਾਮੁਕਤ ਏਐਸਆਈ ਦੀ ਮੋਬਾਈਲ ਝਪਟਣ ਵਾਲੇ ਮੁਲਜ਼ਮਾਂ ਨੂੰ ਲੋਕਾਂ ਨੇ ਦਬੋਚ ਕੇ ਉਨ੍ਹਾਂ ਦੀ ਚੰਗੀ ਤਰ੍ਹਾਂ ਕੁੱਟਮਾਰ ਕੀਤੀ ਤੇ ਬਾਅਦ ਵਿੱਚ ਉਨ੍ਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।
Trending Photos
Ludhiana Crime News: ਸਨਅਤੀ ਸ਼ਹਿਰ ਲੁਧਿਆਣਾ ਵਿੱਚ ਲੁੱਟ-ਖੋਹ, ਕਤਲ ਤੇ ਹੋਰ ਵਾਰਦਾਤਾਂ ਵਿੱਚ ਕਾਫੀ ਵਾਧਾ ਹੋ ਰਿਹਾ ਹੈ ਤੇ ਗ਼ੈਰ ਸਮਾਜਕ ਅਨਸਰ ਬੇਖੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅੱਜ ਸਵੇਰੇ ਸੈਰ ਕਰਨ ਜਾ ਰਹੇ ਸੇਵਾਮੁਕਤ ਏਐਸਆਈ ਦਾ ਮੋਬਾਈਲ ਖੋਹ ਕੇ ਬਦਮਾਸ਼ ਫ਼ਰਾਰ ਹੋ ਗਏ। ਪੀੜਤ ਨੇ ਰੌਲਾ ਪਾਉਂਦੇ ਹੋਏ ਫ਼ਰਾਰ ਹੋਏ ਝਪਟਮਾਰਾਂ ਦਾ ਪਿੱਛਾ ਸ਼ੁਰੂ ਕਰ ਦਿੱਤਾ।
ਲੋਕਾਂ ਦੀ ਮਦਦ ਨਾਲ ਕੁਝ ਦੂਰੀ 'ਤੇ ਉਸ ਨੂੰ ਫੜ ਲਿਆ। ਲੋਕਾਂ ਨੇ ਲੁਟੇਰਿਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਸਨੈਚਰਾਂ ਦੀ ਛਿੱਤਰ ਪਰੇਡ ਤੋਂ ਬਾਅਦ ਸਨੈਚਿੰਗ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਇਹ ਘਟਨਾ ਲੁਧਿਆਣਾ ਦੇ ਸ਼ਕਤੀ ਨਗਰ ਦੇ ਨੇੜੇ ਵਾਪਰੀ। ਲੋਕਾਂ ਨੇ ਝਪਟਮਾਰ ਨੂੰ ਫੜ ਕੇ ਉਨ੍ਹਾਂ ਦੀ ਛਿੱਤਰ ਪਰੇਡ ਕੀਤੀ ਤੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ। ਇਸ ਤੋਂ ਬਾਅਦ ਮੁਲਜ਼ਮ ਨੇ ਝਪਟਿਆ ਹੋਇਆ ਮੋਬਾਈਲ ਦੇ ਦਿੱਤਾ। ਥਾਣਾ ਟਿੱਬਾ ਅਧੀਨ ਪੈਂਦੀ ਚੌਕੀ ਸੁਭਾਸ਼ ਨਗਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਭਾਸ਼ ਨਗਰ ਦੇ ਰਹਿਣ ਵਾਲੇ ਬਜ਼ੁਰਗ ਸੇਵਾਮੁਕਤ ਏਐਸਆਈ ਰੋਜ਼ਾਨਾ ਸੈਰ ਕਰਨ ਜਾਂਦੇ ਹਨ। ਸਵੇਰੇ ਵੀ ਉਹ ਸੈਰ ਕਰ ਰਹੇ ਸਨ। ਇਸ ਦੌਰਾਨ ਪਿੱਛੇ ਤੋਂ ਐਕਟਿਵਾ 'ਤੇ 2 ਸਨੈਚਰ ਆਏ ਅਤੇ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : Punjab News: IIM ਅਹਿਮਦਾਬਾਦ 'ਚ ਪੰਜਾਬ ਦੇ ਹੈੱਡਮਾਸਟਰ ਲੈਣਗੇ ਟ੍ਰੇਨਿੰਗ; CM ਮਾਨ ਕਰਨਗੇ ਬੈਚ ਨੂੰ ਰਵਾਨਾ
ਉਹ ਮੁਲਜ਼ਮਾਂ ਦੇ ਪਿੱਛੇ ਭੱਜਿਆ ਅਤੇ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਫੜ ਲਿਆ। ਲੋਕਾਂ ਨੇ ਮੁਲਜ਼ਮਾਂ ਦੀ ਕਾਫੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੇ ਕੱਪੜੇ ਵੀ ਪਾੜ ਦਿੱਤੇ। ਇਸ ਤੋਂ ਬਾਅਦ ਲੋਕਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਫੜੇ ਗਏ ਸਨੈਚਰਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਲਾਕੇ ਦੀਆਂ ਪੁਰਾਣੀਆਂ ਸਨੈਚਿੰਗ ਦੀਆਂ ਵਾਰਦਾਤਾਂ ਦਾ ਖੁਲਾਸਾ ਹੋ ਸਕੇ।
ਇਹ ਵੀ ਪੜ੍ਹੋ : Batala Murder News: ਪੁਰਾਣੀ ਰੰਜਿਸ਼ ਨੂੰ ਲੈ ਕੇ 18 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ