Bathinda Crime News: ਬਠਿੰਡਾ ਦੇ ਨੰਦਗੜ੍ਹ ਇਲਾਕੇ ਵਿੱਚ 5 ਲੁਟੇਰਿਆਂ ਨੇ ਇੱਕ ਪੁਲਿਸ ਮੁਲਾਜ਼ਮ ਉਪਰ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਕਾਰਨ ਪੁਲਿਸ ਮੁਲਾਜ਼ਮ ਦਾ ਹੱਥ ਕੱਟਿਆ ਗਿਆ। ਜਾਣਕਾਰੀ ਅਨੁਸਾਰ ਬਠਿੰਡਾ ਦੇ ਨੰਦਗੜ੍ਹ ਇਲਾਕੇ ਵਿੱਚ ਲੁੱਟ ਦੀ ਵਾਰਦਾਤ ਕਰਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਲੁਟੇਰਿਆਂ ਨੂੰ ਪੁਲਿਸ ਮੁਲਾਜ਼ਮ ਨੇ ਰੋਕਣ ਦੀ ਕੋਸ਼ਿਸ਼ ਕੀਤੀ।


COMMERCIAL BREAK
SCROLL TO CONTINUE READING

ਇਸ ਦੌਰਾਨ ਲੁਟੇਰਿਆਂ ਨੇ ਪੁਲਿਸ ਮੁਲਾਜ਼ਮ ਉਪਰ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪੁਲਿਸ ਮੁਲਾਜ਼ਮ ਦਾ ਹੱਥ ਵੱਢਿਆ ਗਿਆ ਹੈ। ਕਾਬਿਲੇਗੌਰ ਹੈ ਕਿ ਪੁਲਿਸ ਮੁਲਾਜ਼ਮ ਸ਼ਰਾਬ ਦੇ ਠੇਕੇਦਾਰ ਨਾਲ ਤਾਇਨਾਤ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਮੁਲਾਜ਼ਮ ਕਿੱਕਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦਫਤਰ ਤੋਂ ਕਾਲਝਰਾਨੀ ਵੱਲ ਜਾ ਰਹੇ ਸਨ ਉਦੋਂ ਇੱਕ ਨੌਜਵਾਨ ਸੜਕ ਕੰਢੇ ਬੈਠਾ ਰੋ ਰਿਹਾ ਸੀ।


ਉਨ੍ਹਾਂ ਨੇ ਕਿਹਾ ਕਿ ਜਦ ਉਨ੍ਹਾਂ ਨੇ ਨੌਜਵਾਨ ਨੂੰ ਰੋਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਕਾਰ ਸਵਾਰ ਲੁਟੇਰੇ ਉਸ ਦਾ ਕੀਮਤੀ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ ਹਨ। ਪੁਲਿਸ ਕਿੱਕਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲੁਟੇਰਿਆਂ ਦਾ ਪਿੱਛਾ ਕੀਤਾ। ਓਵਰਟੇਕ ਕਰਨ ਦੌਰਾਨ ਲੁਟੇਰਿਆਂ ਨੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਦੌਰਾਨ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਦਕਿ ਇੱਕ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ।


ਇਹ ਵੀ ਪੜ੍ਹੋ : Haryana Violence News: ਹਰਿਆਣਾ ਦੇ ਕੁਝ ਹਿੱਸਿਆਂ 'ਚ ਇੰਟਰਨੈੱਟ 'ਤੇ ਪਾਬੰਦੀ, ਨੂਹ ਹਿੰਸਾ ਮਾਮਲੇ 'ਚ ਹੁਣ ਤੱਕ 6 ਲੋਕਾਂ ਦੀ ਮੌਤ


ਜ਼ਖ਼ਮੀ ਪੁਲਿਸ ਮੁਲਾਜ਼ਮ ਕਿੱਕਰ ਸਿੰਘ ਦੀ ਪਤਨੀ ਮਨਵੀਰ ਕੌਰ ਨੇ ਦੱਸਿਆ ਕਿ ਉਸ ਨੂੰ ਫੋਨ ਆਇਆ ਸੀ। ਇਸ ਤੋਂ ਬਾਅਦ ਦੇਖਿਆ ਕਿ ਉਸ ਦਾ ਪਤੀ ਕਿੱਕਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਪਿਆ ਸੀ। ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਤੁਰੰਤ ਇਲਾਜ ਲਈ ਬਠਿੰਡਾ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਦਾ ਪਤਾ ਚੱਲਦੇ ਹੀ ਡੀਐਸਪੀ ਸਿਟੀ ਵਿਸ਼ਵਜੀਤ ਸਿੰਘ ਮਾਨ ਹਸਪਤਾਲ ਪੁੱਜੇ ਤੇ ਪੀੜਤ ਦਾ ਹਾਲ ਜਾਣਿਆ। 


ਇਹ ਵੀ ਪੜ੍ਹੋ : Haryana violence news: ਹਰਿਆਣਾ 'ਚ ਮਾਹੌਲ ਤਣਾਅਪੂਰਨ, ਕੇਂਦਰ ਤੋਂ ਮੰਗੀ ਗਈ ਸੁਰੱਖਿਆ ਬਲਾਂ ਦੀ ਹੋਰ 4 ਕੰਪਨੀਆਂ