Sampat Gangster News: ਸੰਪਤ ਨਹਿਰਾ ਉਤੇ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੀ ਸਾਜਿਸ਼ ਘੜਨ ਦੇ ਇਲਜਾਮ ਹਨ।
Trending Photos
Sampat Gangster News: ਪੰਜਾਬ ਦੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਸੰਪਤ ਨਹਿਰਾ ਦਾ ਐਨਕਾਊਂਟਰ ਕੀਤਾ ਜਾ ਸਕਦਾ ਹੈ। ਇਸ ਖਦਸ਼ਾ ਸੰਪਤ ਨਹਿਰਾ ਦੇ ਪਰਿਵਾਰ ਨੇ ਜਤਾਇਆ ਹੈ। ਜਿਸ ਤੋਂ ਬਾਅਦ ਗੈਂਗਸਟਰ ਨਹਿਰਾ ਦੀ ਪਤਨੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ।
ਸੰਪਤ ਨਹਿਰਾ ਉਤੇ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੀ ਸਾਜਿਸ਼ ਘੜਨ ਦੇ ਇਲਜਾਮ ਹਨ। ਰਾਜਸਥਾਨ ਵਿੱਚ ਸੁਖਦੇਵ ਸਿੰਘ ਗੋਗਾਮੇੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਲਜ਼ਾਮਾਂ ਤਹਿਤ ਇਹ ਸਾਰਾ ਪਲਾਨ ਪੰਜਾਬ ਦੀ ਜੇਲ੍ਹ ਵਿੱਚ ਬੰਦ ਸੰਪਤ ਨਹਿਰਾ ਨੇ ਕੀਤਾ ਸੀ।
ਹੁਣ ਰਾਜਸਥਾਨ ਦੀ ਪੁਲਿਸ ਸੰਪਤ ਨਹਿਰਾ ਨੂੰ ਪੁੱਛਗਿੱਛ ਦੇ ਲਈ ਪ੍ਰੋਡੰਕਸ਼ਨ ਵਾਰੰਟ ਉਤੇ ਲੈ ਕੇ ਜਾ ਸਕਦੀ ਸੀ ਹੈ। ਜਿਸ ਨੂੰ ਲੈ ਕੇ ਸੰਪਤ ਨਹਿਰਾ ਦੇ ਪਰਿਵਾਰ ਨੂੰ ਸ਼ੱਕ ਹੈ ਕਿ ਜਦੋਂ ਰਾਜਸਥਾਨ ਪੁਲਿਸ ਇਸ ਮਾਮਲੇ 'ਚ ਪੁੱਛਗਿੱਛ ਲਈ ਉਸ ਨੂੰ ਰਿਮਾਂਡ ਉਤੇ ਲੈ ਜਾਵੇਗੀ ਤਾਂ ਉੱਥੇ ਉਸ ਦਾ ਫਰਜ਼ੀ ਐਨਕਾਊਂਟਰ ਹੋ ਸਕਦਾ ਹੈ।
ਇਹ ਵੀ ਪੜ੍ਹੋ: Shaheedi Jor Mel: ਪੰਜਾਬ ਸਰਕਾਰ ਦਾ ਵੱਡਾ ਫੈਸਲਾ, 3 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ !
ਜਿਸ ਨੂੰ ਲੈ ਕੇ ਸੰਪਤ ਨਹਿਰਾ ਦੀ ਪਤਨੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਜੇਕਰ ਰਾਜਸਥਾਨ ਪੁਲਿਸ ਸੰਪਤ ਨਹਿਰਾ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਕਰੇ। ਉਸ ਨੂੰ ਰਾਜਸਥਾਨ ਪੁੱਛਗਿੱਛ ਲਈ ਨਾ ਭੇਜਿਆ ਜਾਵੇ।
ਇਸ ਮਾਮਲੇ ਵਿੱਚ ਹੁਣ ਹਾਈਕੋਰਟ ਨੇ ਰਾਜਸਥਾਨ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਲਾਂਕਿ ਹੁਣ ਤੱਕ ਰਾਜਸਥਾਨ ਪੁਲਿਸ ਨੇ ਸੰਪਤ ਨਹਿਰਾ ਨੂੰ ਰਿਮਾਂਡ ਉਤੇ ਨਹੀਂ ਲਿਆ ਹੈ। ਹੁਣ ਤੱਕ ਪੰਜਾਬ ਪੁਲਿਸ ਦੇ ਵੱਖ-ਵੱਖ ਸੈੱਲ ਸੰਪਤ ਨਹਿਰਾ ਨੂੰ ਰਿਮਾਂਡ ਉਤੇ ਲੈ ਕੇ ਪੁੱਛਗਿੱਛ ਕਰ ਰਹੇ ਹਨ।
ਇਹ ਵੀ ਪੜ੍ਹੋ: Akali Dal News: ਮਨਜੀਤ ਸਿੰਘ ਜੀ.ਕੇ ਨੇ ਕੀਤੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸ
(ਰੋਹਿਤ ਬਾਂਸਲ ਦੀ ਰਿਪੋਰਟ)