Sangrur News: ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ASI ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ
Trending Photos
Sangrur News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 1,10,000 ਰੁਪਏ ਵਿੱਚ ਤੈਅ ਹੋਇਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ: Surinder Shinda: ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਮਰਹੂਮ ਗਾਇਕ ਨੂੰ ਸਮਰਪਿਤ "ਕਿੱਥੇ ਤੁਰ ਗਿਆਂ ਯਾਰਾ" ਗੀਤ ਤੇ ਵੀਡਿਓ ਰਿਲੀਜ਼
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ: Ladowal Toll Plaza News: ਹਾਈਕੋਰਟ ਨੇ ਸਰਕਾਰ ਨੂੰ ਲਾਡੋਵਾਲ ਟੋਲ ਤੇ ਹੋਰ ਕੋਈ ਵੀ ਬੰਦ ਟੋਲ ਨੂੰ ਖੋਲ੍ਹਣ ਦੇ ਦਿੱਤੇ ਹੁਕਮ