Vigilance Bureau News: ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ 3000 ਕਰੋੜ ਰੁਪਏ ਦੇ ਰੈਂਜੀਡੈਂਸ਼ੀਅਲ ਪ੍ਰੋਜੈਕਟ ਪੁਰਬ ਪ੍ਰੀਮੀਅਮ ਅਪਾਰਟਮੈਂਟਸ ਨਿਰਮਾਣ ਘਪਲੇ ਵਿੱਚ ਗਮਾਡਾ ਦੇ ਮੁੱਖ ਪ੍ਰਸ਼ਾਸਕ ਰਹੇ ਆਈਏਐਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਨ ਲਈ ਮੁੱਖ ਮੰਤਰੀ ਤੋਂ ਇਜਾਜ਼ਤ ਮੰਗੀ ਹੈ।


COMMERCIAL BREAK
SCROLL TO CONTINUE READING

ਆਈਏਐਸ ਅਧਿਕਾਰੀ ਸਰਬਜੀਤ ਸਿੰਘ ਉਪਰ ਪਰਚਾ ਦਰਜ ਹੋਣ ਦੀ ਤਲਵਾਰ ਲਟਕ ਰਹੀ ਹੈ। ਦਰਅਸਲ ਵਿਜੀਲੈਂਸ ਬਿਊਰੋ ਵੱਲੋਂ ਗਰੇਟਰ ਮੋਹਾਲੀ ਏਰੀਆ ਡਿਵਲਪਮੈਂਟ ਅਥਾਰਿਟੀ (ਗਮਾਡਾ) ਦੇ 3000 ਕਰੋੜ ਰੁਪਏ ਦੇ ਰੈਜੀਡੈਂਸ਼ੀਅਲ ਪ੍ਰੋਜੈਕਟ ਅਪਾਰਟਮੈਂਟਸ ਨਿਰਮਾਣ ਘਪਲੇ ਵਿੱਚ ਮੁੱਖ ਮੰਤਰੀ ਆਈਏਐਸ ਅਧਿਕਾਰੀ ਸਰਬਜੀਤ ਸਿੰਘ ਜੋ ਨਿਰਮਾਣ ਦੇ ਸਮੇਂ ਗਮਾਡਾ ਦੇ ਮੁੱਖ ਅਧਿਕਾਰੀ ਸਨ, ਖਿਲਾਫ਼ ਪ੍ਰਿਵੈਂਸ਼ਨ ਆਫ ਕੁਰੱਪਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਪ੍ਰਵਾਨਗੀ ਮੰਗੀ ਹੈ।


ਇਹ ਵੀ ਪੜ੍ਹੋ : Modi Cabinet Reshuffle: ਮੋਦੀ ਕੈਬਨਿਟ 'ਚ ਵੱਡਾ ਫੇਰਬਦਲ; ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਤਾ ਅਸਤੀਫ਼ਾ


ਪ੍ਰਿਵੈਂਸ਼ਨ ਆਫ ਕੁਰੱਪਸ਼ਨ ਐਕਟ ਸੈਕਸ਼ਨ 17-ਏ ਤਹਿਤ ਪ੍ਰਵਾਨਗੀ ਮੰਗੀ ਹੈ। ਇਸ ਮਾਮਲੇ ਵਿੱਚ ਆਈਏਐਸ ਅਧਿਕਾਰੀ ਤੋਂ ਇਲਾਵਾ ਗਮਾਡਾ ਦੇ ਕਈ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਕੀਤੇ ਗਏ ਹਨ। ਇਹ ਅਧਿਕਾਰੀ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿੱਚ ਆ ਸਕਦੇ ਹਨ। ਪੂਰਬ ਪ੍ਰੀਮੀਅਮ ਅਪਾਰਟਮੈਂਟਸ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਇਸ ਘਪਲੇ ਨੂੰ ਲੈ ਕੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ ਸੀ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਸੀ।


ਇਹ ਵੀ ਪੜ੍ਹੋ : RBI MPC Policy News: ਆਰਬੀਆਈ ਨੇ ਵਿਆਜ ਦਰਾਂ 'ਚ ਨਹੀਂ ਕੀਤੀ ਕੋਈ ਤਬਦੀਲੀ, ਯੂਪੀਆਈ ਭੁਗਤਾਨ 'ਚ ਵੱਡਾ ਬਦਲਾਅ