ਸ਼ੂਟਿੰਗ ਰੇਂਜ ਮਾਮਲੇ ਵਿੱਚ ਸਿੱਧੂ ਮੂਸੇਵਾਲਾ ਲਈ ਵੱਡੀ ਰਾਹਤ, ਅਦਾਲਤ ਨੇ ਕੀਤੀ ਪੱਕੀ ਜ਼ਮਾਨਤ ਮਨਜ਼ੂਰ

ਸੰਗਰੂਰ ਅਦਾਲਤ ਨੇ ਪਹਿਲਾਂ ਅਗਾਊ ਜ਼ਮਾਨਤ ਦਿੱਤੀ ਸੀ 

ਸ਼ੂਟਿੰਗ ਰੇਂਜ ਮਾਮਲੇ ਵਿੱਚ ਸਿੱਧੂ ਮੂਸੇਵਾਲਾ ਲਈ ਵੱਡੀ ਰਾਹਤ, ਅਦਾਲਤ ਨੇ ਕੀਤੀ ਪੱਕੀ ਜ਼ਮਾਨਤ ਮਨਜ਼ੂਰ
ਸੰਗਰੂਰ ਅਦਾਲਤ ਨੇ ਪਹਿਲਾਂ ਅਗਾਊ ਜ਼ਮਾਨਤ ਦਿੱਤੀ ਸੀ

ਕੀਰਤੀਪਾਲ/ਸੰਗਰੂਰ : ਸੰਗਰੂਰ ਸ਼ੂਟਿੰਗ ਰੇਂਜ ਮਾਮਲੇ ਵਿੱਚ ਗਾਇਕ ਸਿੱਧੂ ਮੂਸੇਵਾਲਾ ਨੂੰ ਵੱਡੀ ਰਾਹਤ ਮਿਲੀ ਹੈ, ਸੰਗਰੂਰ ਅਦਾਲਤ ਨੇ ਸਿੱਧੂ ਮੂਸੇਵਾਲਾ ਦੀ  ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਹੈ ਇਸ ਤੋਂ ਪਹਿਲਾਂ ਮੂਸੇਵਾਲਾ ਨੂੰ ਅਗਾਊ ਜ਼ਮਾਨਤ ਮਿਲੀ ਸੀ,ਲੌਕਡਾਊਨ ਦੌਰਾਨ ਸਿੱਧੂ ਮੂਸੇਵਾਲਾ ਦਾ ਸ਼ੂਟਿੰਗ ਰੇਂਜ ਵਿੱਚ ਫਾਇਰਿੰਗ ਦਾ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਕਈ ਪੁਲਿਸ ਮੁਲਾਜ਼ਮ ਵੀ ਮੂਸੇਵਾਲਾ ਦੇ ਨਾਲ ਸਨ, ਪੁਲਿਸ ਨੇ ਸਿੱਧੂ ਮੂਸੇਵਾਲਾ ਅਤੇ 8 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ, ਵਕੀਲ ਗੁਰਵਿੰਦਰ ਸਿੰਘ ਨੇ ਦੱਸਿਆ ਕਿ 5 ਜੂਨ ਨੂੰ ਸਦਰ ਪੁਲਿਸ ਸਟੇਸ਼ਨ ਵਿੱਚ ਇੱਕ  ਜਿਹੜਾ ਮਾਮਲਾ ਦਰਜ ਹੋਇਆ ਸੀ ਉਸ ਵਿੱਚ 8 ਪੁਲਿਸ ਮੁਲਾਜ਼ਮਾਂ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ ਪਰ ਸਿੱਧੂ ਮੂਸੇਵਾਲਾ ਨੂੰ ਸਿਰਫ਼ ਅਗਾਊ ਜ਼ਮਾਨਤ ਹੀ ਮਿਲੀ ਸੀ, ਬੁੱਧਵਾਰ ਨੂੰ ਦੋਵਾਂ ਪੱਖਾ ਵਿੱਚ ਪੱਕੀ ਜ਼ਮਾਨਤ ਨੂੰ ਲੈਕੇ ਬਹਿਸ ਹੋਈ ਜਿਸ ਤੋਂ ਬਾਅਦ ਮੂਸੇਵਾਲਾ ਨੂੰ ਜ਼ਮਾਨਤ ਮਿਲ ਗਈ   

2 ਪੁਲਿਸ ਮੁਲਾਜ਼ਮਾਂ ਦੀ ਗਿਰਫ਼ਤਾਰੀ 'ਤੇ ਰੋਕ
  
30 ਜੂਨ ਨੂੰ ਸਿੱਧੂ ਮੂਸੇਵਾਲਾ ਫਾਇਰਿੰਗ ਰੇਂਜ ਮਾਮਲੇ ਵਿੱਚ ਹੈੱਡ ਕਾਂਸਟੇਬਲ ਗੁਰਜਿੰਦਰ ਸਿੰਘ ਅਤੇ ਕਾਂਸਟੇਬਲ ਜਸਵੀਰ ਸਿੰਘ ਦੀ ਗਿਰਫ਼ਤਾਰੀ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਪਹਿਲਾਂ ਹੀ 7 ਸਤੰਬਰ ਤੱਕ ਰੋਕ ਲੱਗਾ ਦਿੱਤੀ ਸੀ, ਇਨ੍ਹਾਂ ਦੋਵਾਂ ਨੂੰ ਇਸ ਜਾਂਚ ਵਿੱਚ ਸ਼ਾਮਲ ਹੋਣ ਦੇ ਲਈ ਅਦਾਲਤ ਨੇ ਹੁਕਮ ਦਿੱਤੇ ਸਨ,ਜਸਟਿਸ ਰਿਤੂ ਬਾਹਰੀ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਵਕੀਲ ਰਵੀ ਜੋਸ਼ੀ ਜਿਨ੍ਹਾਂ ਨੇ ਅਦਾਲਤ ਵਿੱਚ ਇਸ ਮਾਮਲੇ ਵਿੱਚ ਪਟੀਸ਼ਨ ਪਾਈ ਸੀ ਉਨ੍ਹਾਂ ਵੱਲੋਂ ਪੇਸ਼ ਹੋਏ ਵਕੀਲ ਕਰਨ ਨਹਿਰਾ ਨੇ ਕਿਹਾ ਇਨ੍ਹਾਂ ਦੋਵਾਂ ਕਾਂਸਟੇਬਲ ਦੇ ਕੋਲ ਕਿਵੇਂ AK-47 ਆਈ ਸੀ ? ਇਸ ਦੀ ਜਾਂਚ ਜ਼ਰੂਰੀ ਹੈ ਕਿਉਂਕਿ ਇਹ ਕੋਈ ਆਮ ਗੱਲ ਨਹੀਂ ਹੈ, ਇਸ ਮਾਮਲੇ ਵਿੱਚ ਅਦਾਲਤ ਨੇ ਅਗਲੀ ਸੁਣਵਾਈ ਦੌਰਾਨ ਜਵਾਬ ਮੰਗਿਆ ਹੈ, 7 ਸਤੰਬਰ ਨੂੰ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਹੋਵੇਗੀ, ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਵੱਲੋਂ AK-47 ਚਲਾਉਣ ਦੇ ਮਾਮਲੇ ਵਿੱਚ ਧਨੌਲਾ ਅਤੇ ਸੰਗਰੂਰ ਦੇ ਧੂਰੀ ਵਿੱਚ 2 FIR ਦਰਜ ਹੋਈ ਸੀ, ਜਿਸ ਦੇ ਬਾਅਦ ਆਰਮਸ ਐਕਟ ਦੀਆਂ ਧਾਰਾਵਾਂ   ਲਗਾਈਆਂ ਗਈਆਂ ਸਨ, ਇਸ ਮਾਮਲੇ ਵਿੱਚ 6 ਪੁਲਿਸ ਮੁਲਾਜ਼ਮਾਂ ਸਮੇਤ DSP ਦੇ ਪੁੱਤਰ ਦੇ ਖ਼ਿਲਾਫ਼ ਵੀ ਆਰਮਸ ਐਕਟ  ਦੀ ਧਾਰਾ 25/30/54/59,IPC ਦੀ ਧਾਰਾ 120 B ਅਤੇ ਡਿਜਾਸਟਰ ਮੈਨੇਜਮੈਂਟ ਐਕਟ ਦੀ ਧਾਰਾ 188  ਦੇ ਤਹਿਤ FIR ਦਰਜ ਕੀਤੀ ਗਈ ਸੀ