Sidhu Moosewala Murder case latest news: ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸਦੇ ਮੁਤਾਬਕ ਮਾਸਟਰਮਾਈਂਡ ਦੱਸੇ ਜਾ ਰਹੇ ਸਚਿਨ ਬਿਸ਼ਨੋਈ (Sachin Bishnoi news) ਨੂੰ ਭਾਰਤ ਲਿਆਉਣ ਲਈ ਸਪੈਸ਼ਲ ਸੈੱਲ ਦੀ ਟੀਮ ਅਜ਼ਰਬਾਈਜਾਨ ਰਵਾਨਾ ਹੋਈ ਹੈ।  


COMMERCIAL BREAK
SCROLL TO CONTINUE READING

ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ‘ਚੋਂ ਇੱਕ ਸਚਿਨ ਬਿਸ਼ਨੋਈ (Sachin Bishnoi news) ਨੂੰ ਵਾਪਸ ਲਿਆਉਣ ਲਈ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਅਤੇ ਖੁਫੀਆ ਏਜੰਸੀ ਦੇ ਅਧਿਕਾਰੀਆਂ ਦੀ ਇੱਕ ਟੀਮ ਅਜ਼ਰਬਾਈਜਾਨ ਲਈ ਰਵਾਨਾ ਹੋਈ ਹੈ। 


ਮਿਲੀ ਜਾਣਕਾਰੀ ਦੇ ਮੁਤਾਬਕ ਕਾਕੇਸ਼ੀਅਨ ਦੇਸ਼ ਵਿੱਚ ਨਜ਼ਰਬੰਦ ਕੀਤੇ ਗਏ ਮੁਲਜ਼ਮਾਂ ਨੂੰ ਭਾਰਤ ਵਾਪਸ ਲਿਆਉਣ ਲਈ ਇੱਕ ਗਰੁੱਪ ਪਹਿਲਾਂ ਹੀ ਰਵਾਨਾ ਹੋ ਚੁੱਕਾ ਹੈ ਅਤੇ ਸਪੈਸ਼ਲ ਸੈੱਲ ਦੀ ਟੀਮ ਅੱਧੀ ਰਾਤ ਤੱਕ ਅਜ਼ਰਬਾਈਜਾਨ ਪਹੁੰਚ ਸਕਦੀ ਹੈ। ਇਸ ਦੌਰਾਨ ਸੂਤਰਾਂ ਦਾ ਇਹ ਵੀ ਕਹਿਣ ਹੈ ਕਿ ਸਚਿਨ ਬਿਸ਼ਨੋਈ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। (Sidhu Moosewala Murder case latest news)


ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ 29 ਮਈ, 2022 ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਸਰਕਾਰ ਵੱਲੋਂ ਉਸਦੀ ਸੁਰੱਖਿਆ ਵਿੱਚ ਕਟੌਤੀ ਕਰਨ ਤੋਂ 24 ਘੰਟਿਆਂ ਬਾਅਦ ਵਾਪਰੀ। 


29 ਸਾਲਾ ਗਾਇਕ ਨੂੰ ਦਿਨ ਦਿਹਾੜੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਉਸਦੇ ਜੱਦੀ ਪਿੰਡ ਨੇੜੇ ਗੋਲੀਆਂ ਮਾਰ ਦਿੱਤੀ ਗਈ ਸੀ। ਜਿਸ ਦੌਰਾਨ ਇਹ ਘਟਨਾ ਵਾਪਰੀ ਉਦੋਂ ਸਿੱਧੂ ਗੱਡੀ ਚਲਾ ਰਿਹਾ ਸੀ ਅਤੇ ਹਮਲਾਵਰਾਂ, ਜਿਨ੍ਹਾਂ ਦੀ ਗਿਣਤੀ 10-12 ਸੀ, ਵੱਲੋਂ ਪੁਆਇੰਟ-ਬਲੈਂਕ ਰੇਂਜ 'ਤੇ 20 ਤੋਂ ਵੱਧ ਰਾਉਂਡ ਫਾਇਰ ਕੀਤੇ ਗਏ ਸਨ। ਇਸ ਦੌਰਾਨ ਸਿੱਧੂ ਮੂਸੇਵਾਲਾ ਅਤੇ ਉਸਦੇ ਦੋ ਦੋਸਤਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਮੂਸੇਵਾਲਾ ਨੂੰ ਲਗਭਗ ਸੱਤ ਤੋਂ ਅੱਠ ਗੋਲੀਆਂ ਲੱਗੀਆਂ ਸਨ।  


ਸਿੱਧੂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਉਨ੍ਹਾਂ ਨੇ ਰਾਸਤੇ ਵਿੱਚ ਹੀ ਦਮ ਤੋੜ ਦਿੱਤਾ।  ਅੱਜ ਵੀ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਉਡੀਕ ਕਰ ਰਹੇ ਹਨ ਅਤੇ ਸਚਿਨ ਬਿਸ਼ਨੋਈ ਨੂੰ ਭਾਰਤ ਵਾਪਿਸ ਲਿਆਉਣਾ ਉਨ੍ਹਾਂ ਲਈ ਇੱਕ ਨਵੀਂ ਉਮੀਦ ਦੀ ਕਿਰਨ ਬਣ ਸਕਦੀ ਹੈ।  


ਇਹ ਵੀ ਪੜ੍ਹੋ: Shaheed Udham Singh news: ਜਾਣੋ ਕਿਵੇਂ ਇੰਗਲੈਂਡ ਤੋਂ ਭਾਰਤ ਲਿਆਂਦੀਆਂ ਗਈਆਂ ਸ਼ਹੀਦ ਊਧਮ ਸਿੰਘ ਜੀ ਦੀ ਅਸਥੀਆਂ