ਵੱਡੀ ਖ਼ਬਰ: ਉਮਰ ਕੈਦ ਦੀ ਸਜ਼ਾ ਕੱਟ ਰਿਹਾ ਇਹ ਬੰਦੀ ਸਿੰਘ 32 ਸਾਲਾਂ ਬਾਅਦ ਜੇਲ੍ਹ ਤੋਂ ਆਇਆ ਬਾਹਰ! ਮਿਲੀ ਪੈਰੋਲ
Gurdeep Singh Khaira Payroll News: ਜਿੱਥੇ ਕੌਮੀ ਇਨਸਾਫ਼ ਮੋਰਚਾ ਬੰਦੀ ਸਿੰਘਾਂ ਦੀ ਰਿਹਾਈ `ਤੇ ਅੜਿਆ ਹੋਇਆ ਹੈ, ਉੱਥੇ ਹੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ।
Gurdeep Singh Khaira Payroll News: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਿੱਥੇ ਕੌਮੀ ਇਨਸਾਫ਼ ਮੋਰਚਾ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਡਟਿਆ ਹੋਇਆ ਹੈ, ਉੱਥੇ ਹੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨਾਂ ਦਰਮਿਆਨ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸਿੱਖ ਗੁਰਦੀਪ ਸਿੰਘ ਖਹਿਰਾ (Gurdeep Singh Khaira )ਨੂੰ ਪੈਰੋਲ ਮਿਲ ਗਈ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਅੰਮ੍ਰਿਤਸਰ ਸਥਿਤ ਪਿੰਡ ਜੱਲੂਪੁਰ ਖਹਿਰਾ ਵਿੱਚ ਰਹਿ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਖਹਿਰਾ ਨੂੰ 8 ਹਫ਼ਤਿਆਂ ਲਈ ਪੈਰੋਲ ਦਿੱਤੀ ਗਈ ਹੈ। ਅੱਠ ਸਾਲ (Gurdeep Singh Khaira) ਪਹਿਲਾਂ 2015 ਵਿੱਚ ਉਸ ਨੂੰ ਕਰਨਾਟਕ ਤੋਂ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: Turkey-Syria earthquake Update: ਮੁਸੀਬਤ ਦੇ ਡਿੱਗੇ ਪਹਾੜ ਹੇਠ ਦਬੀਆਂ ਕਈ ਮਾਸੂਮ ਜਾਨਾਂ! 24,680 ਤੋਂ ਵੱਧ ਲੋਕਾਂ ਦੀ ਮੌਤ!
ਜਾਣੋ ਕੌਣ ਹੈ ਗੁਰਦੀਪ ਖਹਿਰਾ (Gurdeep Singh Khaira)
ਗੁਰਦੀਪ ਖਹਿਰਾ ਦਾ ਜਨਮ ਅੰਮ੍ਰਿਤਸਰ ਦੇ ਰਈਆ ਕਸਬੇ ਦੇ ਪਿੰਡ ਜੱਲੂਪੁਰ ਖਹਿਰਾ ਵਿੱਚ ਹੋਇਆ। 1984 ਵਿੱਚ ਸਾਕਾ ਨੀਲਾ ਤਾਰਾ ਤੋਂ ਬਾਅਦ ਉਹ ਖਾਲਿਸਤਾਨ ਲਿਬਰੇਸ਼ਨ ਫੋਰਸ ਵਿੱਚ ਸ਼ਾਮਲ ਹੋ ਗਿਆ। ਇਸ ਤੋਂ ਬਾਅਦ ਉਸ ਨੇ 1988-1989 ਵਿੱਚ ਪਹਿਲਾਂ ਦਿੱਲੀ ਅਤੇ ਬਾਅਦ ਵਿੱਚ ਕਰਨਾਟਕ ਦੇ ਬਿਦਰ ਸ਼ਹਿਰ ਵਿੱਚ ਧਮਾਕੇ ਕੀਤੇ ਸੀ।
ਪੁਲਿਸ ਨੇ ਉਸਨੂੰ 6 ਦਸੰਬਰ 1990 ਨੂੰ ਗ੍ਰਿਫਤਾਰ (Gurdeep Singh Khaira) ਕਰ ਲਿਆ ਸੀ। 15 ਦਸੰਬਰ 1991 ਨੂੰ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਕਰਨਾਟਕ ਵਿੱਚ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਉਥੋਂ ਦੀ ਅਦਾਲਤ ਵੱਲੋਂ ਉਸ ਨੂੰ ਆਖਰੀ ਸਾਹ ਤੱਕ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ। ਦਿੱਲੀ ਵਿੱਚ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਕਰਨਾਟਕ ਸਰਕਾਰ ਨੇ ਉਸ ਨੂੰ ਆਪਣੇ ਸੂਬੇ ਵਿੱਚ ਤਬਦੀਲ ਕਰ ਦਿੱਤਾ ਸੀ।