Amritpal News: ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ `ਚ ਪੁਖ਼ਤਾ ਸੁਰੱਖਿਆ ਪ੍ਰਬੰਧ, ਪੁਲਿਸ ਦੀ ਕਿਰਨਦੀਪ ਕੌਰ ਦੀਆਂ ਗਤੀਵਿਧੀਆਂ `ਤੇ ਬਾਜ਼ ਅੱਖ
Amritpal News: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਮਗਰੋਂ ਪੁਲਿਸ ਨੇ ਪੂਰੇ ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਪੁਖ਼ਤਾ ਕਰ ਦਿੱਤੇ ਹਨ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
Amritpal News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਅੰਮ੍ਰਿਤਪਾਲ ਦੇ ਪਰਿਵਾਰ 'ਤੇ ਬਾਜ਼ ਅੱਖ ਰੱਖ ਰਹੀਆਂ ਹਨ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ, ਪਿਤਾ ਤਰਸੇਮ ਸਿੰਘ ਤੇ ਮਾਤਾ ਬਲਵਿੰਦਰ ਕੌਰ ਜੱਲੂਪੁਰ ਪਿੰਡ ਖੇੜਾ ਸਥਿਤ ਘਰ ਵਿੱਚ ਹੀ ਮੌਜੂਦ ਹਨ।
ਅੰਮ੍ਰਿਤਪਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਲਿਆਂ ਦਾ ਰਿਕਾਰਡ ਵੀ ਸੰਭਾਲਿਆ ਜਾ ਰਿਹਾ ਹੈ। ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕ ਲਈ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਸੁਰੱਖਿਆ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਹਾਲਾਂਕਿ ਸਵੇਰ ਤੋਂ ਹੀ ਪਿੰਡ ਵਿੱਚ ਪੂਰੀ ਤਰ੍ਹਾਂ ਸੰਨਾਟਾ ਛਾਇਆ ਹੋਇਆ ਹੈ। ਪਿੰਡ 'ਚ ਆਉਣ-ਜਾਣ ਵਾਲੇ ਹਰ ਵਿਅਕਤੀ ਤੋਂ ਪੁੱਛਗਿੱਛ ਕਰਨ ਤੋਂ ਇਲਾਵਾ ਗਰਮ ਖਿਆਲੀ ਅਨਸਰਾਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਕਰੀਬ ਚਾਰ ਘੰਟੇ ਮਗਰੋਂ ਦੁਪਹਿਰ 12 ਵਜੇ ਦੇ ਕਰੀਬ ਉਸ ਦੇ ਪਿਤਾ ਤਰਸੇਮ ਸਿੰਘ ਪਿੰਡ ਜੱਲੂਪੁਰ ਖੇੜਾ ਵਿੱਚ ਮੀਡੀਆ ਸਾਹਮਣੇ ਪੇਸ਼ ਹੋਏ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਬਾਰੇ ਉਨ੍ਹਾਂ ਨੂੰ ਸਵੇਰੇ 7 ਵਜੇ ਮੀਡੀਆ ਤੋਂ ਪਤਾ ਲੱਗਾ। ਗ੍ਰਿਫਤਾਰੀ ਤੋਂ ਥੋੜ੍ਹੀ ਦੇਰ ਬਾਅਦ ਉਸ ਨੂੰ ਇੱਕ ਥਾਣੇਦਾਰ ਦਾ ਫੋਨ ਆਇਆ। ਉਨ੍ਹਾਂ ਨੇ ਇੰਸਪੈਕਟਰ ਨੂੰ ਪੁੱਛਿਆ ਕਿ ਕੀ ਉਹ ਅੰਮ੍ਰਿਤਪਾਲ ਨੂੰ ਮਿਲ ਸਕਦੇ ਹਨ। ਇਸ ਲਈ ਉਸ ਨੇ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : Amritpal Singh Arrested Live Updates: ਪੁਲਿਸ ਸ਼ਿੰਕਜੇ 'ਚ ਅੰਮ੍ਰਿਤਪਾਲ, ਸਰੰਡਰ ਕਰਨ ਮਗਰੋਂ ਪਹਿਲੀ ਤਸਵੀਰ ਆਈ ਸਾਹਮਣੇ
ਪਰਿਵਾਰ ਦਾ ਕਹਿਣਾ ਹੈ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਸੀ। ਇਸ ਮੁੱਦੇ 'ਤੇ ਅਗਲੇਰੀ ਕਾਨੂੰਨੀ ਮਦਦ ਲਈ ਜਾਵੇਗੀ। ਇਜਾਜ਼ਤ ਮਿਲਦੇ ਹੀ ਪਰਿਵਾਰਕ ਮੈਂਬਰ ਅੰਮ੍ਰਿਤਪਾਲ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਜਾਣਗੇ।
ਇਸ ਦੇ ਨਾਲ ਹੀ ਪੁਲਿਸ ਅੰਮ੍ਰਿਤਪਾਲ ਦੇ ਸਮਰਥਕਾਂ ਤੇ ਉਸਦੇ ਪਰਿਵਾਰਕ ਮੈਂਬਰਾਂ 'ਤੇ ਨਜ਼ਰ ਰੱਖ ਰਹੀ ਹੈ। ਪੁਲਿਸ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦੀ ਹਰ ਸਰਗਰਮੀ ਉਪਰ ਨਜ਼ਰ ਰੱਖ ਰਹੀ ਹੈ। ਕਾਬਿਲੇਗੌਰ ਹੈ ਕਿ ਕਿਰਨਦੀਪ ਕੌਰ ਨੂੰ ਪੁਲਿਸ ਨੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਰੋਕ ਕੇ ਜੱਲੂਪੁਰ ਖੇੜਾ ਭੇਜ ਦਿੱਤਾ ਸੀ ਜਿਸ ਕਾਰਨ ਕਿਰਨਦੀਪ ਵਿਦੇਸ਼ ਨਹੀਂ ਜਾ ਸਕੀ।
ਇਹ ਵੀ ਪੜ੍ਹੋ : Amritpal Singh Arrested: ਫਰਾਰ ਹੋਣ ਤੋਂ ਫੜੇ ਜਾਣ ਤੱਕ ਅੰਮ੍ਰਿਤਪਾਲ ਸਿੰਘ ਦੀ ਕਹਾਣੀ! ਜਾਣੋ ਹੁਣ ਤੱਕ ਕੀ-ਕੀ ਹੋਇਆ?