Tarntaran News: ਸਿਹਤ ਖ਼ਰਾਬ ਹੋਣ ਮਗਰੋਂ ਗੋਇੰਦਵਾਲ ਸਾਹਿਬ ਜੇਲ੍ਹ ਤੋਂ ਤਰਨਤਾਰਨ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਹੈ। ਹਵਾਲਾਤੀ ਦੀ ਪਛਾਣ ਗਗਨਦੀਪ ਸਿੰਘ ਸੋਨੂੰ ਵਜੋਂ ਹੋਈ ਹੈ।


COMMERCIAL BREAK
SCROLL TO CONTINUE READING

ਹਵਾਲਾਤੀ ਗਗਨਦੀਪ ਨੂੰ ਸ਼ਨਿੱਚਰਵਾਰ ਨੂੰ ਛਾਤੀ ਵਿੱਚ ਦਰਦ ਹੋਣ ਕਾਰਨ ਪੁਲਿਸ ਵੱਲੋਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਵਾਲਾਤੀ 302 ਦੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਸੀ। ਪੁਲਿਸ ਵੱਲੋਂ ਮੌਕੇ ਉਪਰ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


ਮੁਲਜ਼ਮ ਨੂੰ ਬੀਤੇ ਸ਼ਨਿੱਚਰਵਾਰ ਨੂੰ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਸਬੰਧੀ ਪੁਸ਼ਟੀ ਡਾ. ਕੰਵਲਜੀਤ ਸਿੰਘ ਨੇ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰਾਂ ਵੱਲੋਂ ਹਵਾਲਾਤੀ ਦਾ ਛਾਤੀ ਦੇ ਦਰਦ ਦਾ ਇਲਾਜ ਕੀਤਾ ਜਾ ਰਿਹਾ ਹੈ।


ਮੁਲਜ਼ਮ ਦਾ ਇਲਾਜ ਚੱਲ ਰਿਹਾ ਸੀ ਪਰ ਸੋਮਵਾਰ ਨੂੰ ਸਵੇਰੇ ਉਕਤ ਮੁਲਜ਼ਮ ਆਪਣੇ ਬਿਸਤਰ ਉਤੇ ਨਹੀਂ ਸੀ। ਇਸ ਤੋਂ ਬਾਅਦ ਪੁਲਿਸ ਨੂੰ ਹੱਥਾਂ ਪੈਰਾਂ ਦੇ ਪੈ ਗਈ। ਪੁਲਿਸ ਨੇ ਤੁਰੰਤ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ। ਸੂਚਨਾ ਮਿਲਣ ਉਤੇ ਡੀਐਸਪੀ ਤਰਸੇਮ ਮਸੀਹ ਜਾਂਚ ਲਈ ਮੌਕੇ ਉਪਰ ਪੁੱਜੇ। ਡੀਐਸਪੀ ਤਰਸੇਮ ਮਸੀਹ ਨੇ ਦੱਸਿਆ ਕਿ ਮਾਮਲੇ ਵਿੱਛ ਪੁਲਿਸ ਨੇ ਵਾਇਰਲੈਸ ਕਰ ਦਿੱਤੀ ਸੀ। ਜਿਸ ਨਾਲ ਮੁਲਜ਼ਮਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ : Agriculture News: ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਲੈਣ ਲਈ 10 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ ਕਿਸਾਨ


ਉਥੇ ਹੀ ਪੰਜਾਬ ਸਮੇਤ ਹੋਰ ਰਾਜਾਂ ਵਿੱਚ ਵੀ ਮੁਲਜ਼ਮ ਦੀ ਫੋਟੋ ਸਰਕੂਲੇਟ ਕਰ ਦਿੱਤੀ ਗਈ ਹੈ। ਜੇਕਰ ਮੁਲਜ਼ਮ ਹੋਰ ਰਾਜਾਂ ਵਿੱਚ ਫ਼ਰਾਰ ਹੋਇਆ ਤਾਂ ਉਸ ਦਾ ਪਤਾ ਚੱਲ ਸਕੇਗਾ। ਕੁਝ ਸੀਸੀਟੀਵੀ ਵੀ ਕਬਜ਼ੇ ਵਿਚ ਲਏ ਗਏ ਹਨ। ਇਸ ਤੋਂ ਇਲਾਵਾ ਹਸਪਤਾਲ ਦਾ ਸੀਸੀਟੀਵੀ ਵੀ ਖੰਗਾਲਿਆ ਜਾ ਰਿਹਾ ਹੈ।


 


ਇਹ ਵੀ ਪੜ੍ਹੋ : Mohali news: ਮੁਹਾਲੀ 'ਚ ਰਸਤਾ ਖੋਲ੍ਹਣ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਤੇ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ