Machhiwara News: ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅੱਜ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸਕੂਲ ਅਧਿਆਪਕਾ ਸਿਮਰਨਜੀਤ ਕੌਰ (22) ਵਾਸੀ ਟਾਂਡਾ ਕੁਸ਼ਲ ਸਿੰਘ ਨੇ ਕਲਾਸਰੂਮ ਵਿੱਚ ਹੀ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
Trending Photos
Machhiwara News: ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅੱਜ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸਕੂਲ ਅਧਿਆਪਕਾ ਸਿਮਰਨਜੀਤ ਕੌਰ (22) ਵਾਸੀ ਟਾਂਡਾ ਕੁਸ਼ਲ ਸਿੰਘ ਨੇ ਕਲਾਸਰੂਮ ਵਿੱਚ ਹੀ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ ਹੈ। ਮ੍ਰਿਤਕ ਲੜਕੀ ਦੇ ਪਿਤਾ ਮੋਹਣ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ ਈਟੀਟੀ ਦਾ ਕੋਰਸ ਕੀਤਾ ਹੋਇਆ ਸੀ ਅਤੇ ਉਹ ਪਿਛਲੇ 1 ਸਾਲ ਤੋਂ ਨੇੜਲੇ ਪਿੰਡ ਪੰਜਗਰਾਈਆਂ ਵਿੱਚ ਸਰਕਾਰੀ ਸਕੂਲ ਵਿਚ ਪ੍ਰਾਈਵੇਟ ਤੌਰ ’ਤੇ ਅਧਿਆਪਕਾ ਵਜੋਂ ਡਿਊਟੀ ਨਿਭਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਲੜਕੀ ਬਹੁਤ ਹੋਣਹਾਰ ਸੀ ਜੋ ਕਿ ਨਾਲ-ਨਾਲ ਬੀ.ਏ. ਦੀ ਪੜ੍ਹਾਈ ਵੀ ਕਰ ਰਹੀ ਸੀ ਪਰ ਅਚਾਨਕ ਉਸ ਨੇ ਆਤਮ-ਹੱਤਿਆ ਵਰਗਾ ਕਦਮ ਕਿਉਂ ਚੁੱਕਿਆ ਉਸ ਤੋਂ ਬੜੇ ਹੈਰਾਨ ਹਨ। ਜਾਣਕਾਰੀ ਅਨੁਸਾਰ ਪੰਜਗਰਾਈਆਂ ਸਕੂਲ ਵਿੱਚ 2 ਵਜੇ ਛੁੱਟੀ ਹੋਈ ਤੇ ਬੱਚੇ ਆਪਣੇ ਘਰਾਂ ਨੂੰ ਪਰਤ ਰਹੇ ਸਨ ਕਿ ਇਸ ਦੌਰਾਨ ਖਾਲੀ ਹੋਏ ਕਲਾਸਰੂਮ ਵਿੱਚ ਅਧਿਆਪਕਾ ਸਿਮਰਨਜੀਤ ਕੌਰ ਗਈ ਜਿਸ ਨੇ ਆਪਣੇ ਚੁੰਨੀ ਨਾਲ ਛੱਤ ’ਤੇ ਲੱਗੇ ਪੱਖੇ ਨਾਲ ਗਲ ਫਾਹਾ ਬਣਾ ਕੇ ਆਤਮ-ਹੱਤਿਆ ਕਰ ਲਈ।
ਸਕੂਲ ਵਿੱਚ ਬੱਚਿਆਂ ਨੂੰ ਲੈਣ ਆਏ ਇੱਕ ਵਿਅਕਤੀ ਨੇ ਜਦੋਂ ਕਲਾਸਰੂਮ ਵਿੱਚ ਸਿਮਰਨਜੀਤ ਕੌਰ ਨੂੰ ਪੱਖੇ ਨਾਲ ਲਟਕਦੇ ਦੇਖਿਆ ਤਾਂ ਉਸਨੇ ਤੁਰੰਤ ਰੌਲਾ ਪਾਇਆ ਤਾਂ ਇਸ ਦੌਰਾਨ ਸਕੂਲ ਵਿੱਚ ਮੌਜੂਦ ਪ੍ਰਿੰਸੀਪਲ ਅਤੇ ਹੋਰ ਸਟਾਫ਼ ਵੀ ਭੱਜੇ ਆਏ ਜਿਨ੍ਹਾਂ ਨੇ ਅਧਿਆਪਕਾ ਨੂੰ ਗਲ ਫਾਹੇ ਤੋਂ ਹੇਠਾਂ ਉਤਾਰਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ : Ludhiana News: ਸਾਹਨੇਵਾਲ ਥਾਣੇ 'ਚ ਹਾਈ ਵੋਲਟੇਜ ਡਰਾਮਾ! ਕਾਰੋਬਾਰੀਆਂ ਨੇ ਲਗਾਇਆ ਧਰਨਾ
ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਸਮਰਾਲਾ ਜਸਪਿੰਦਰ ਸਿੰਘ ਮੌਕੇ ’ਤੇ ਪੁੱਜੇ ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਪਰ ਅਜੇ ਤੱਕ ਅਧਿਆਪਕਾ ਵੱਲੋਂ ਆਤਮ-ਹੱਤਿਆ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਮ੍ਰਿਤਕ ਅਧਿਆਪਕਾ ਦਾ ਮੋਬਾਇਲ ਆਪਣੇ ਕਬਜ਼ੇ ’ਚ ਲੈ ਲਿਆ ਹੈ ਜਿਸ ਤੋਂ ਕੁਝ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ ਕਿ ਉਸ ਨੇ ਆਤਮ-ਹੱਤਿਆ ਕਿਉਂ ਕੀਤੀ। ਫਿਲਹਾਲ ਪੁਲਿਸ ਵੱਲੋਂ ਲਾਸ਼ ਕਬਜ਼ੇ ’ਚ ਕਰ ਪੋਸਟਮਾਰਟਮ ਲਈ ਭਿਜਵਾ ਦਿੱਤੀ ਹੈ ਅਤੇ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Bill Lao Inam Pao Scheme: ਹਰਪਾਲ ਸਿੰਘ ਚੀਮਾ ਦਾ ਦਾਅਵਾ- 15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ