Ludhiana Fire News: ਲੁਧਿਆਣਾ ਦੇ ਗਿੱਲ ਚੌਕ ਸਥਿਤ ਸਾਈਕਲ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਾਣਕਾਰੀ ਅਨੁਸਾਰ ਮਾਰਕੀਟ ਵਿੱਚ ਸਥਿਤ ਰਾਜਿੰਦਰਾ ਸੇਲਜ਼ ਕਾਰਪੋਰੇਸ਼ਨ ਫੈਕਟਰੀ ਨੂੰ ਅੱਗ ਨੇ ਬੁਰੀ ਤਰ੍ਹਾਂ ਲਪੇਟ ਵਿੱਚ ਲੈ ਲਿਆ ਹੈ। ਸੂਚਨਾ ਮਿਲਣ ਉਤੇ ਮੌਕੇ ਉਤੇ ਫਾਇਰ ਵਿਭਾਗ ਦੀ ਗੱਡੀਆਂ ਪੁੱਜ ਚੁੱਕੀਆਂ ਤੇ ਫਾਇਰ ਕਰਮੀ ਅੱਗ ਬੁਝਾਉਣ ਲਈ ਭਾਰੀ ਮੁਸ਼ੱਕਤ ਕਰ ਰਹੇ ਹਨ।


COMMERCIAL BREAK
SCROLL TO CONTINUE READING

ਲੁਧਿਆਣਾ ਦੀ ਗਿੱਲ ਰੋਡ ਉਤੇ ਸਥਿਤ ਸਾਈਕਲ ਮਾਰਕੀਟ ਵਿੱਚ ਰਜਿੰਦਰਾ ਸੇਲਜ਼ 2 ਮੰਜ਼ਿਲਾ ਸਾਈਕਲ ਫੈਕਟਰੀ ਵਿੱਚ ਅੱਗ ਲੱਗਣ ਕਰਕੇ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ ਹੈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਹੈ। ਅੱਗ ਉਤੇ ਕਾਬੂ ਪਾਇਆ ਜਾ ਰਿਹਾ ਹੈ।


ਇਹ ਵੀ ਪੜ੍ਹੋ : Haryana Violence News: ਹਰਿਆਣਾ ਦੇ ਕੁਝ ਹਿੱਸਿਆਂ 'ਚ ਇੰਟਰਨੈੱਟ 'ਤੇ ਪਾਬੰਦੀ, ਨੂਹ ਹਿੰਸਾ ਮਾਮਲੇ 'ਚ ਹੁਣ ਤੱਕ 6 ਲੋਕਾਂ ਦੀ ਮੌਤ


ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਨਹੀਂ ਪਤਾ ਲੱਗ ਸਕਿਆ ਹੈ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ। ਦੁਕਾਨ ਵਿੱਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਦੁਕਾਨ ਦੇ ਮਾਲਕ ਨੇ ਕਿਹਾ ਕਿ ਫਾਇਰ ਬ੍ਰਿਗੇਡ ਨੂੰ ਆਉਣ ਵਿੱਚ ਕਾਫੀ ਸਮਾਂ ਲੱਗ ਗਿਆ ਹੈ। 


ਕਾਬਿਲੇਗੌਰ ਹੈ ਕਿ ਪਿਛਲੇ ਮਹੀਨੇ ਲੁਧਿਆਣਾ ਦੇ ਕੋਹਾੜਾ ਨੇੜੇ ਜੰਡਿਆਲੀ-ਪਹਾੜੂਵਾਲ ਰੋਡ 'ਤੇ ਇੱਕ ਖਿਡੌਣਾ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਸੀ। ਅੱਗਜ਼ਨੀ ਦੀ ਇਹ ਘਟਨਾ ਸ਼ਾਮ ਕਰੀਬ 5 ਵਜੇ ਵਾਪਰੀ  ਸੀ ਪਰ ਅੱਗ ਇੰਨੀ ਭਿਆਨਕ ਹੈ ਕਿ 5 ਘੰਟੇ ਬਾਅਦ ਵੀ ਇਸ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ।


ਲੁਧਿਆਣਾ, ਸਮਰਾਲਾ ਸਮੇਤ ਕਈ ਹੋਰ ਸਟੇਸ਼ਨਾਂ ਤੋਂ ਫਾਇਰ ਬ੍ਰਿਗੇਡ ਦੀਆਂ ਅੱਠ ਗੱਡੀਆਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਉਪਰ ਕਾਬੂ ਪਾਇਆ ਸੀ। ਇਸ ਫੈਕਟਰੀ ਵਿੱਚ ਪਲਾਸਟਿਕ ਦੇ ਖਿਡੌਣੇ ਬਣਦੇ ਸਨ। ਐਤਵਾਰ ਨੂੰ ਫੈਕਟਰੀ ਬੰਦ ਸੀ। ਜਦੋਂ ਸ਼ਾਮ ਨੂੰ ਫੈਕਟਰੀ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ ਤਾਂ ਮੌਜੂਦ ਲੋਕਾਂ ਨੇ ਮਾਲਕ ਨੂੰ ਸੂਚਨਾ ਸੀ। ਜਦੋਂ ਤੱਕ ਮਾਲਕ ਪੁੱਜੇ ਅੱਗ ਕਾਫੀ ਫੈਲ ਚੁੱਕੀ ਸੀ। ਅੱਗ ਫੈਕਟਰੀ ਦੇ ਆਲੇ-ਦੁਆਲੇ ਵੀ ਫੈਲ ਗਈ ਸੀ।


ਇਹ ਵੀ ਪੜ੍ਹੋ : Jagraon Murder: ਜਗਰਾਓਂ 'ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ; ਦਿਨ-ਦਿਹਾੜੇ ਲੜਕੀ ਦਾ ਬੇਰਹਿਮੀ ਨਾਲ ਕਤਲ


ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ