Terrorist attack: ਜੰਮੂ-ਕਸ਼ਮੀਰ `ਚ ਸ਼ਰਧਾਲੂਆਂ ਦੀ ਬੱਸ `ਤੇ ਅੱਤਵਾਦੀ ਹਮਲਾ, 10 ਲੋਕਾਂ ਦੀ ਮੌਤ
ਅੱਤਵਾਦੀਆਂ ਵੱਲੋਂ ਜੰਮੂ-ਕਸ਼ਮੀਰ ਦੇ ਤੀਰਥ ਸਥਾਨ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ `ਤੇ ਹਮਲਾ ਕਰਨ ਨਾਲ 10 ਲੋਕਾਂ ਦੀ ਮੌਤ ਹੋ ਗਈ। ਹਮਲੇ ਤੋਂ ਬੱਸ ਖੱਡ ਵਿੱਚ ਜਾ ਡਿੱਗੀ। ਜਾਣਕਾਰੀ ਮੁਤਾਬਕ ਬੱਸ ਸ਼ਿਵਖੋੜਾ ਮੰਦਰ ਤੋਂ ਕਟੜਾ ਵਾਪਸ ਆ ਰਹੀ ਸੀ। ਫਿਰ ਅੱਤਵਾਦੀਆਂ ਨੇ ਬੱਸ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ
Terrorist attack: ਅੱਤਵਾਦੀਆਂ ਵੱਲੋਂ ਜੰਮੂ-ਕਸ਼ਮੀਰ ਦੇ ਤੀਰਥ ਸਥਾਨ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਹਮਲਾ ਕਰਨ ਨਾਲ 10 ਲੋਕਾਂ ਦੀ ਮੌਤ ਹੋ ਗਈ। ਹਮਲੇ ਤੋਂ ਬੱਸ ਖੱਡ ਵਿੱਚ ਜਾ ਡਿੱਗੀ। ਜਾਣਕਾਰੀ ਮੁਤਾਬਕ ਬੱਸ ਸ਼ਿਵਖੋੜਾ ਮੰਦਰ ਤੋਂ ਕਟੜਾ ਵਾਪਸ ਆ ਰਹੀ ਸੀ। ਫਿਰ ਅੱਤਵਾਦੀਆਂ ਨੇ ਬੱਸ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਇਸ ਨਾਲ ਬੱਸ ਇੱਕ ਡੂੰਘੀ ਖੱਡ ਵਿੱਚ ਡਿੱਗ ਪਈ। ਇਸ ਹਮਲੇ ਵਿੱਚ ਬੱਸ ਕਾਫੀ ਨੁਕਸਾਨੀ ਗਈ ਤੇ ਕਈ ਵਿਅਕਤੀਆਂ ਦੀ ਮੌਕੇ ਉਪਰ ਹੀ ਮੌਤ ਹੋ ਗਈ। ਸਥਾਨਕ ਲੋਕ ਬਚਾਅ ਕਾਰਜਾਂ 'ਚ ਮਦਦ ਕਰਦੇ ਨਜ਼ਰ ਆ ਰਹੇ ਹਨ। ਕਿਉਂਕਿ ਬੱਸ ਕਾਫੀ ਡੂੰਘੀ ਖੱਡ ਵਿੱਚ ਡਿੱਗ ਪਈ ਸੀ ਅਤੇ ਐਂਬੂਲੈਸਾਂ ਕਾਫੀ ਉਪਰ ਖੜ੍ਹੀਆਂ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਕਟੜਾ ਤੋਂ ਸ਼ਿਵਖੋੜੀ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ 'ਤੇ ਪੋਨੀ ਇਲਾਕੇ 'ਚ ਹਮਲੇ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਪੁਲਿਸ, ਫੌਜ ਅਤੇ ਨੀਮ ਫੌਜੀ ਬਲਾਂ ਦੀਆਂ ਟੀਮਾਂ ਘਟਨਾ ਸਥਾਨ ਉਪਰ ਪੁੱਜ ਗਈਆਂ ਹਨ। ਜੰਗੀ ਪੱਧਰ ਉਤੇ ਬਚਾਅ ਕਾਰਜ ਜਾਰੀ ਹੈ।
ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ। ਇਸ ਦੇ ਮੱਦੇਨਜ਼ਰ ਇਲਾਕੇ ਦੀ ਨਾਕਾਬੰਦੀ ਵੀ ਕਰ ਦਿੱਤੀ ਗਈ ਹੈ। ਨਜ਼ਦੀਕੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ ਸ਼ਿਵਖੋੜੀ ਧਾਰਮਿਕ ਸਥਾਨ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਯਾਤਰੀਆਂ ਦੀ ਬੱਸ 'ਤੇ ਹਮਲਾ ਕਰ ਦਿੱਤਾ। ਅੱਤਵਾਦੀਆਂ ਦੀ ਗੋਲੀਬਾਰੀ ਤੋਂ ਬਾਅਦ ਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। 10 ਯਾਤਰੀਆਂ ਦੀ ਮੌਤ ਦੀ ਵੀ ਸੂਚਨਾ ਹੈ, ਹਾਲਾਂਕਿ ਇਸ ਮਾਮਲੇ 'ਚ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ : PM Modi Oath Ceremony Live: ਨਰਿੰਦਰ ਮੋਦੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਤੀਜੀ ਵਾਰ ਲਿਆ ਹਲਫ਼
ਘਟਨਾ ਸਥਾਨ ਉਪਰ ਪੁੱਜ ਕੇ ਪੁਲਿਸ ਅਤੇ ਫੌਜ ਵੱਲੋਂ ਸ਼ੱਕੀ ਅੱਤਵਾਦੀਆਂ ਦੀ ਜੰਗੀ ਪੱਧਰ ਉਤੇ ਭਾਲੀ ਜਾਰੀ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ