ਕੀ ਗੈਂਗਵਾਰ ਦਾ ਸ਼ਿਕਾਰ ਹੋਇਆ ਵਿੱਕੀ? ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ `ਤੇ ਲਈ ਕਤਲ ਦੀ ਜ਼ਿੰਮੇਵਾਰੀ
ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਗੈਂਗਵਾਰ ਦਾ ਉਦਾਹਰਣ ਵੇਖਣ ਨੂੰ ਮਿਲਿਆ. ਜਿਥੇ ਦਿਨ ਦਿਹਾੜੇ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਗਿਆ.
ਬਜ਼ਮ ਵਰਮਾ/ਚੰਡੀਗੜ੍ਹ : ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਗੈਂਗਵਾਰ ਦਾ ਉਦਾਹਰਣ ਵੇਖਣ ਨੂੰ ਮਿਲਿਆ. ਜਿਥੇ ਦਿਨ ਦਿਹਾੜੇ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਗਿਆ. ਹੋਰ ਤਾਂ ਹੋਰ ਇਸ ਦੀ ਜ਼ਿੰਮੇਵਾਰੀ ਫਿਰ ਤੋਂ ਸੋਸ਼ਲ ਮੀਡੀਆ ਉੱਤੇ ਇਕ ਗੈਂਗਸਟਰ ਗਰੁੱਪ ਵੱਲੋਂ ਲਈ ਗਈ ਹੈ.
ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ
ਸ਼ਨੀਵਾਰ ਨੂੰ ਸਵੇਰੇ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਪ੍ਰਾਪਰਟੀ ਡੀਲਰ ਨੂੰ ਮਿਲ ਕੇ ਬਾਹਰ ਨਿਕਲ ਰਿਹਾ ਸੀ ਜਿਵੇਂ ਹੀ ਉਹ ਆਪਣੀ ਗੱਡੀ ਚ ਬੈਠਣ ਲੱਗਿਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਤੇ ਫਾਇਰਿੰਗ ਕਰ ਦਿੱਤੀ ਹਾਲਾਂਕਿ ਮਿੱਡੂਖੇੜਾ ਨੇ ਬਚਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਬਚ ਨਹੀਂ ਸਕਿਆ ਤਕਰੀਬਨ ਦੱਸ ਤੋਂ ਪੰਦਰਾਂ ਰਾਊਂਡ ਫਾਇਰ ਕੀਤੇ ਗਏ ਜਿਸਦੇ ਵਿਚ ਵਿੱਕੀ ਦੀ ਮੌਤ ਹੋ ਗਈ