ਪੁਲਿਸ ਚੌਂਕੀ 'ਚ ਚੋਰ ਨੇ ਕੀਤੀ ਖ਼ੁਦਕੁਸ਼ੀ, ਪੁਲਿਸ 'ਤੇ ਲੱਗੇ ਇਹ ਵੱਡੇ ਇਲਜ਼ਾਮ

ਥਾਣਾ ਕਰਤਾਰਪੁਰ ਦੇ ਵਿੱਚ ਇੱਕ ਚੋਰ ਵਲੋਂ ਆਤਮ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਆਤਮ ਹੱਤਿਆ ਕਰਨ ਵਾਲੇ ਨੌਜਵਾਨ ਦੀ ਪਹਿਚਾਣ ਜਤਿੰਦਰ ਸਿੰਘ ਪਿੰਡ ਮੁੱਦੋਵਾਲ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਵੱਜੋਂ ਹੋਈ ਹੈ। 

ਪੁਲਿਸ ਚੌਂਕੀ 'ਚ ਚੋਰ ਨੇ ਕੀਤੀ ਖ਼ੁਦਕੁਸ਼ੀ, ਪੁਲਿਸ 'ਤੇ ਲੱਗੇ ਇਹ ਵੱਡੇ ਇਲਜ਼ਾਮ

ਜਲੰਧਰ: ਸਥਾਨਿਕ ਸ਼ਹਿਰ ਦੇ ਅਧੀਨ ਪੈਂਦਾ ਥਾਣਾ ਕਰਤਾਰਪੁਰ ਦੇ ਵਿੱਚ ਇੱਕ ਚੋਰ ਵਲੋਂ ਆਤਮ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਆਤਮ ਹੱਤਿਆ ਕਰਨ ਵਾਲੇ ਨੌਜਵਾਨ ਦੀ ਪਹਿਚਾਣ ਜਤਿੰਦਰ ਸਿੰਘ ਪਿੰਡ ਮੁੱਦੋਵਾਲ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਵੱਜੋਂ ਹੋਈ ਹੈ। 

ਮ੍ਰਿਤਕ ਦੇ ਪਿੰਡ ਵਾਸੀਆਂ ਦਾ ਇਹ  ਹੈ ਕਹਿਣਾ 
ਮ੍ਰਿਤਕ ਜਤਿੰਦਰ ਦੇ ਆਤਮ ਹੱਤਿਆ ਕਰਨ ਮਗਰੋਂ ਉਸ ਦੇ ਪਿੰਡ ਵਾਸੀਆਂ ਵੱਲੋਂ ਥਾਣਾ ਕਰਤਾਰਪੁਰ ਦਾ ਘਿਰਾਓ ਕੀਤਾ ਗਿਆ ਤੇ ਜੰਮ ਕੇ ਪੁਲਿਸ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ, ਤੇ ਡਿਊਟੀ 'ਤੇ ਤੈਨਾਤ ਉਨ੍ਹਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਤਲ ਦੀ ਧਾਰਾ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ।

 ਪੋਸਟਮਾਰਟਮ ਤੋਂ ਬਾਅਦ ਕੀਤੀ ਜਾਵੇਗੀ ਕਰਵਾਈ

ਕਰਤਾਰਪੁਰ ਦੇ ਡੀਐਸਪੀ ਸੁਖਪਾਲ ਸਿੰਘ ਦਾ ਕਹਿਣਾ ਹੈ ਕਿ ਆਤਮਹੱਤਿਆ ਕਰਨ ਵਾਲੇ ਵਿਅਕਤੀ ਖਿਲਾਫ਼ ਪਹਿਲਾਂ ਵੀ ਚੋਰੀ ਦੇ ਮਾਮਲੇ ਵਿੱਚ ਥਾਣਾ ਕਰਤਾਰਪੁਰ ਵਿੱਚ ਮਾਮਲਾ ਦਰਜ ਸੀ। ਕੁਝ ਦਿਨ ਪਹਿਲਾਂ ਦੋ ਵਿਅਕਤੀਆਂ ਨੂੰ ਚੋਰੀ ਦੇ ਅਰੋਪ ਵਿੱਚ ਗ੍ਰਿਫਤਾਰ ਕੀਤਾ ਸੀ, ਜਿਸ ਦੀ ਜਾਂਚ ਤੋਂ ਬਾਅਦ ਆਤਮ-ਹੱਤਿਆ ਕਰਨ ਵਾਲੇ ਵਿਅਕਤੀ ਦਾ ਨਾਂਅ ਵੀ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਸੀ ਤੇ ਕੱਲ ਦੇਰ ਰਾਤ ਉਸ ਨੇ ਆਤਮ-ਹੱਤਿਆ ਕਰ ਲਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਨੂੰ ਕੱਲ ਮਾਣਯੋਗ ਕੋਰਟ 'ਚ ਵੀ ਪੇਸ਼ ਕੀਤਾ ਸੀ।  ਡੀਐਸਪੀ ਸੁਖਪਾਲ ਸਿੰਘ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਜਦੋਂ ਰਿਪੋਰਟ ਆਵੇਗੀ ਉਸ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ, ਫਿਲਹਾਲ ਪੁਲਿਸ ਵੱਲੋਂ ਡਿਊਟੀ ਅਫ਼ਸਰ ਥਾਣਾ ਮੁਨਸ਼ੀ ਤੇ ਇਕ ਹੋਰ ਮੁਲਜ਼ਮ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ।

WATCH LIVE TV