Salman khan News: ਸਲਮਾਨ ਖਾਨ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਸ਼ਖਸ ਗ੍ਰਿਫ਼ਤਾਰ!
Lawrence Bishnoi and Salman khan News: ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਭਰੀ ਈ-ਮੇਲ ਭੇਜਣ ਵਾਲਾ ਮੁਲਜ਼ਮ ਜੋਧਪੁਰ ਪੁਲਿਸ ਕਮਿਸ਼ਨਰੇਟ ਦੇ ਲੂਨੀ ਥਾਣੇ ਦੀ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ।
Lawrence Bishnoi and Salman khan News: ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ 'ਚ ਜੋਧਪੁਰ ਪੁਲਿਸ ਕਮਿਸ਼ਨਰੇਟ ਦੇ ਲੂਨੀ ਥਾਣੇ ਦੀ ਪੁਲਿਸ ਨੇ ਰੋਹੀਚਾ ਕਲਾਂ ਦੇ ਰਹਿਣ ਵਾਲੇ ਧਾਕੜ ਰਾਮ ਸਿਹਾਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਨੂੰ ਉਸ ਦੇ ਘਰ ਤੋਂ ਗਿਰਫ਼ਤਾਰ ਕਰਕੇ ਮੁੰਬਈ ਦੇ ਬਾਂਦਰਾ ਥਾਣੇ ਦੇ ਹਵਾਲੇ ਕਰ ਦਿੱਤਾ ਹੈ।
ਦੱਸ ਦੇਈਏ ਕਿ ਲੁਨੀ ਥਾਣੇ ਦੇ ਅਧਿਕਾਰੀ ਈਸ਼ਵਰ ਪਾਰੀਕ ਨੇ ਦੱਸਿਆ ਕਿ ਮੁੰਬਈ ਦੇ ਬਾਂਦਰਾ ਥਾਣਾ ਦੀ ਪੁਲਿਸ ਜੋਧਪੁਰ ਪਹੁੰਚੀ ਅਤੇ ਪੁਲਿਸ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਦੱਸਿਆ ਕਿ ਬਾਂਦਰਾ ਥਾਣੇ 'ਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ 'ਚ ਪਾਇਆ ਗਿਆ ਦੋਸ਼ੀ ਲੂਨੀ ਦੇ ਰੋਹੀਚਾ ਕਲਾਂ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਜੈਕਲੀਨ ਤੇ ਸੋਨੂੰ ਸੂਦ: ਫਿਲਮ ‘ਫਤਿਹ’ ਦੀ ਸ਼ੂਟਿੰਗ ਹੁਣ ਹੋਵੇਗੀ ਸ਼ੁਰੂ
ਥਾਣਾ ਹਲਕਾ ਮੌੜ ਦਾ ਰਹਿਣ ਵਾਲਾ ਹੋਣ ਕਾਰਨ ਲੂਨੀ ਪੁਲਿਸ ਨੇ ਮੁੰਬਈ ਪੁਲਿਸ ਨਾਲ ਮਿਲ ਕੇ ਮੁਲਜ਼ਮ ਦੇ ਘਰ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਨੂੰ ਮੁੰਬਈ ਦੇ ਬਾਂਦਰਾ ਥਾਣੇ ਦੇ ਹਵਾਲੇ ਕਰ ਦਿੱਤਾ ਗਿਆ ਹੈ। ਥਾਣੇਦਾਰ ਨੇ ਦੱਸਿਆ ਕਿ ਇਸੇ ਦੌਰਾਨ ਪੰਜਾਬ ਪੁਲਿਸ ਵੀ ਲੂਨੀ ਥਾਣੇ ਪਹੁੰਚ ਗਈ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਵੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਫਿਲਹਾਲ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਹੁਣ ਪੁਲਿਸ ਦੋਸ਼ੀ ਨੌਜਵਾਨ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਵੱਲੋਂ ਇਸ ਤਰ੍ਹਾਂ ਧਮਕੀਆਂ ਦੇਣ ਦੇ ਕਾਰਨਾਂ ਦੀ ਵੀ ਜਾਂਚ ਕਰ ਰਹੀ ਹੈ।
ਡਿਪਟੀ ਕਮਿਸ਼ਨਰ ਆਫ਼ ਪੁਲਿਸ ਗੌਰਵ ਯਾਦਵ ਨੇ ਦੱਸਿਆ ਕਿ ਬਿਸ਼ਨੋਈ ਨੂੰ ਸਰਦਾਰਪੁਰਾ ਪੁਲਿਸ ਨੇ ਪਿਛਲੇ ਸਾਲ ਸਤੰਬਰ ਵਿੱਚ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਵਿੱਚ ਵੀ ਗ੍ਰਿਫਤਾਰ ਕੀਤਾ ਸੀ ਅਤੇ ਉਸਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਸੀ। ਜੋਧਪੁਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਮਾਨਸਾ ਵਿੱਚ 24 ਮਾਰਚ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਵੀ ਇਸੇ ਤਰ੍ਹਾਂ ਦੀ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ ਵਿੱਚ ਬਿਸ਼ਨੋਈ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਲਈ ਐਤਵਾਰ ਨੂੰ ਪੰਜਾਬ ਪੁਲਿਸ ਦੀ ਟੀਮ ਵੀ ਜੋਧਪੁਰ ਪਹੁੰਚੀ ਸੀ।