Hoshiarpur Accident News: ਜਲੰਧਰ-ਪਠਾਨਕੋਟ ਮੁੱਖ ਮਾਰਗ ਉਤੇ ਪੈਂਦੇ ਪਿੰਡ ਮੁਕੇਰੀਆਂ ਦੇ ਮੁਸ਼ਾਹਿਬਪੁਰ ਨੇੜੇ ਅੱਜ ਸਵੇਰੇ ਇੱਕ ਸੜਕ ਹਾਦਸੇ ਦੌਰਾਨ ਟੂਰਿਸਟ ਬੱਸ ਦੀ ਲਪੇਟ ਵਿੱਚ ਆਉਣ ਨਾਲ ਟਰੈਕਟਰ-ਟਰਾਲੀ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।


COMMERCIAL BREAK
SCROLL TO CONTINUE READING

ਪ੍ਰਾਪਤ ਜਾਣਕਾਰੀ ਅਨੁਸਾਰ ਸ਼ੂਗਰ ਮਿੱਲ ਮੁਕੇਰੀਆਂ ਦੇ ਦੋ ਕਿਸਾਨਾਂ ਉਹ ਆਪਣੀ ਗੰਨੇ ਦੀ ਟਰਾਲੀ ਚੁੱਕ ਕੇ ਆਪਣੇ ਘਰ ਜਾ ਰਹੇ ਸਨ। ਜਦੋਂ ਉਹ ਮੁਕੇਰੀਆਂ ਦੇ ਪਿੰਡ ਮੁਸ਼ਾਹਿਬਪੁਰ ਨੇੜੇ ਮਾਈ ਇੰਡੀਆ ਢਾਬੇ ਕੋਲ ਪਹੁੰਚੇ ਤਾਂ ਜਲੰਧਰ ਤੋਂ ਆ ਰਹੀ ਟੂਰਿਸਟ ਬੱਸ ਨੇ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।


ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ-ਟਰਾਲੀ ਦੇ ਦੋ-ਤਿੰਨ ਹਿੱਸਿਆਂ ਵਿੱਚ ਟੁੱਟ ਗਏ। ਇਸ ਹਾਦਸੇ ਵਿੱਚ ਪਰਵੀਨ ਸਿੰਘ (55) ਪੁੱਤਰ ਸੋਹਣ ਸਿੰਘ ਵਾਸੀ ਨੱਥੂਵਾਲ ਥਾਣਾ ਮੁਕੇਰੀਆਂ ਤੇ ਟਰੈਕਟਰ ਚਾਲਕ ਰਾਕੇਸ਼ ਕੁਮਾਰ (40) ਪੁੱਤਰ ਓਮ ਪ੍ਰਕਾਸ਼ ਵਾਸੀ ਗੁੱਡਾ ਕਲਾਂ ਥਾਣਾ ਨੰਗਲ ਭੂਰ ਦੀ ਮੌਤ ਹੋ ਗਈ।


ਇਹ ਵੀ ਪੜ੍ਹੋ : Ludhiana News: ਡਿਸਟਰਿਕਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੀ ਤਿਆਰੀ ਮੁਕੰਮਲ, 2980 ਮੈਂਬਰ ਆਪਣੀ ਵੋਟ ਦੇਣਗੇ


ਦੂਜੇ ਪਾਸੇ ਗੜ੍ਹਸ਼ੰਕਰ ਚੰਡੀਗੜ੍ਹ ਰੋਡ 'ਤੇ ਪਿੰਡ ਪਨਾਮ ਨੇੜੇ ਇੱਕ ਨਿੱਜੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਬੱਸ ਦੀ ਲਪੇਟ 'ਚ ਆਉਣ ਨਾਲ ਦੋ ਭਰਾਵਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਪਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਓਵਰਟੇਕ ਕਰਦੇ ਸਮੇਂ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਗੜ੍ਹਸ਼ੰਕਰ ਵਾਲੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਵਿਚ ਮੋਟਰਸਾਈਕਲ ਸਵਾਰ ਜੋਗਿੰਦਰ ਕੁਮਾਰ ਉਰਫ਼ ਨੀਕੂ, ਰਮਨ ਕੁਮਾਰ ਉਰਫ਼ ਰੌਕੀ (ਦੋਵੇਂ ਅਸਲੀ ਭਰਾ) ਅਤੇ ਹੇਮ ਰਾਜ ਵਾਸੀ ਪੰਚਨੰਗਲਾਂ ਥਾਣਾ ਮਾਹਿਲਪੁਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।


ਸੂਚਨਾ ਮਿਲਦੇ ਹੀ ਪੁਲਿਸ ਚੌਕੀ ਸਮੁੰਦਰਾ ਦੇ ਇੰਚਾਰਜ ਏਐਸਆਈ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ਉਤੇ ਪੁੱਜੇ। ਤਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।


 


ਹ ਵੀ ਪੜ੍ਹੋ : Punjab News: ਅੰਮ੍ਰਿਤਸਰ 'ਚ ਅੰਨ੍ਹੇਵਾਹ ਫਾਇਰਿੰਗ, ਬੇਟੇ ਨੂੰ ਬਚਾਉਣ ਲਈ ਗਏ ਪਿਤਾ ਦਾ ਗੋਲੀ ਮਾਰ ਕੇ ਕਤਲ