Ludhiana News: ਲੁਧਿਆਣਾ ਦਿਹਾਤੀ ਪੁਲਿਸ ਨੇ ਮਿਲੀ ਸੂਚਨਾ ਦੇ ਆਧਾਰ ਉਤੇ ਬਾਹਰਲੇ ਸੂਬਿਆਂ ਤੋਂ ਨਸ਼ਾ ਲੈ ਕੇ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਇੱਕ ਵੱਡੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
Trending Photos
Ludhiana News: ਲੁਧਿਆਣਾ ਦਿਹਾਤੀ ਪੁਲਿਸ ਨੇ ਮਿਲੀ ਸੂਚਨਾ ਦੇ ਆਧਾਰ ਉਤੇ ਬਾਹਰਲੇ ਸੂਬਿਆਂ ਤੋਂ ਨਸ਼ਾ ਲੈ ਕੇ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਇੱਕ ਵੱਡੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਪ੍ਰੈਸ ਵਾਰਤਾ ਦੌਰਾਨ ਐਸਐਸਪੀ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਅਵਤਾਰ ਸਿੰਘ ਉਰਫ ਤਾਰੀ, ਹਰਜਿੰਦਰ ਸਿੰਘ ਉਰਫ ਰਿੰਦੀ ਅਤੇ ਉਹਨਾਂ ਦਾ ਤੀਸਰਾ ਸਾਥੀ ਕਮਲਪ੍ਰੀਤ ਸਿੰਘ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ।
ਇਹ ਤਿੰਨੋਂ ਜਾਣੇ ਬਾਹਰਲੇ ਸੂਬਿਆਂ ਤੋਂ ਭਾਰੀ ਮਾਤਰਾ ਵਿੱਚ ਨਸ਼ੇ ਦੀ ਸਪਲਾਈ ਲਿਆ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦੇ ਹਨ ਅਤੇ ਅੱਜ ਵੀ ਉਹ ਆਪਣੇ ਕੰਟੇਨਰ ਨੰਬਰ ਐਚ ਆਰ 55 ਏ.ਏ 5625 ਤੇ ਭਾਰੀ ਮਾਤਰਾ ਚ ਬਾਹਰਲੇ ਸੂਬਿਆਂ ਤੋਂ ਚੂਰਾ ਪੋਸਟ ਲੈ ਕੇ ਆ ਰਹੇ ਹਨ।
ਐਸਐਸਪੀ ਦਿਹਾਤੀ ਨੇ ਦੱਸਿਆ ਕਿ ਪੁਲਿਸ ਨੇ ਮਿਲੀ ਸੂਚਨਾ ਦੇ ਆਧਾਰ ਉਤੇ ਨਾਕਾਬੰਦੀ ਦੌਰਾਨ ਜਦੋਂ ਉਕਤ ਨੰਬਰ ਹੀ ਕੈਂਟਰ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਪੁਲਿਸ ਨੂੰ ਉਸ ਵਿੱਚੋਂ 5400 ਕਿਲੋ ਚੂਰਾ ਪੋਸਟ ਬਰਾਮਦ ਹੋਇਆ ਅਤੇ ਫੜੇ ਗਏ ਦੋਸ਼ੀਆਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਕੋਲੋਂ ਦੋ ਦੇਸੀ ਪਿਸਤੌਲ 32 ਬੋਰ ,6 ਰੋਂਦ ਅਤੇ ਇੱਕ ਕਰੋੜ 25 ਲੱਖ ਰੁਪਏ ਦੀ ਭਾਰਤੀ ਕਰੰਸੀ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : Rajpura Accident News: ਧੁੰਦ ਕਾਰਨ ਰਾਜਪੁਰਾ-ਦਿੱਲੀ ਹਾਈਵੇ 'ਤੇ ਵਾਹਨਾਂ ਦੀ ਭਿਆਨਕ ਟੱਕਰ; ਕਈ ਲੋਕ ਜ਼ਖ਼ਮੀ, ਇੱਕ ਦੀ ਮੌਤ
ਇੰਨਾ ਹੀ ਨਹੀਂ ਪੁਲਿਸ ਨੂੰ ਇਨ੍ਹਾਂ ਦੋਸ਼ੀਆਂ ਕੋਲੋਂ ਇੱਕ ਨੋਟਾਂ ਦੀ ਗਿਣਤੀ ਕਰਨ ਵਾਲੀ ਮਸ਼ੀਨ ਅਤੇ 14 ਵਾਹਨਾਂ ਦੀਆਂ ਜਾਅਲੀ ਨੰਬਰ ਪਲੇਟਾਂ ਅਤੇ ਚਾਰ ਪੁਲਿਸ ਵਰਦੀਆਂ ਵੀ ਬਰਾਮਦ ਹੋਈਆਂ ਹਨ।
ਇਹ ਵੀ ਪੜ੍ਹੋ : Parliament Security Breach: ਸੰਸਦ ਮੈਂਬਰ ਪ੍ਰਤਾਪ ਸਿਮਹਾ ਜ਼ਰੀਏ ਬਣੇ ਪਾਸ ਰਾਹੀਂ ਸੰਸਦ 'ਚ ਦਾਖ਼ਲ ਹੋਏ ਸਨ ਮੁਲਜ਼ਮ
ਜਗਰਾਓਂ ਤੋਂ ਰਜਨੀਸ਼ ਬਾਂਸਲ ਦੀ ਰਿਪੋਰਟ