Moga News: ਮੋਗਾ ਕਬੱਡੀ ਖਿਡਾਰੀ 'ਤੇ ਹਮਲੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫਤਾਰ, ਸੀਸੀਟੀਵੀ ਆਈ ਸਾਹਮਣੇ
Advertisement
Article Detail0/zeephh/zeephh1928966

Moga News: ਮੋਗਾ ਕਬੱਡੀ ਖਿਡਾਰੀ 'ਤੇ ਹਮਲੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫਤਾਰ, ਸੀਸੀਟੀਵੀ ਆਈ ਸਾਹਮਣੇ

Moga News: ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਧੂੜਕੋਟ ਰਣਸਿੰਘ ਦੇ ਪ੍ਰਸਿੱਧ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ 'ਤੇ ਗੋਲੀ ਚਲਾਉਣ ਦੇ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ।

Moga News: ਮੋਗਾ ਕਬੱਡੀ ਖਿਡਾਰੀ 'ਤੇ ਹਮਲੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫਤਾਰ, ਸੀਸੀਟੀਵੀ ਆਈ ਸਾਹਮਣੇ

Moga News: ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਧੂੜਕੋਟ ਰਣਸਿੰਘ ਦੇ ਪ੍ਰਸਿੱਧ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ 'ਤੇ ਗੋਲੀ ਚਲਾਉਣ ਦੇ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਕਬੱਡੀ ਖਿਡਾਰੀ 'ਤੇ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਦੇ ਨਾਲ ਹੀ ਪੁਲਿਸ 5 ਫਰਾਰ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਬੀਤੇ ਦਿਨ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਉਤੇ ਜਾਨਲੇਵਾ ਹਮਲਾ ਕਰਨ ਵਾਲੇ ਮਾਮਲੇ ਵਿੱਚ ਜਿੱਥੇ ਮੋਗਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਉੱਥੇ ਹੀ ਇੱਕ ਨਵੀਂ ਸੀਸੀਟੀਵੀ ਵੀ ਆਈ ਸਾਹਮਣੇ ਜਿਸ ਵਿੱਚ ਜ਼ਖਮੀ ਹਾਲਤ ਵਿੱਚ ਕਬੱਡੀ ਖਿਡਾਰੀ ਆਪਣੇ ਘਰ ਵੱਲ ਨੂੰ ਭੱਜਦਾ ਨਜ਼ਰ ਆ ਰਿਹਾ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਮੋਗਾ ਜ਼ਿਲ੍ਹੇ ਦੇ ਪਿੰਡ ਨਿਹਾਲ ਸਿੰਘ ਵਾਲਾ ਦੇ ਪਿੰਡ ਧੂਰਕੋਟ ਰਣਸੀਹ ਵਿੱਚ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਦੇ ਘਰ 'ਤੇ ਹਮਲਾ ਕਰ ਦਿੱਤਾ ਸੀ। ਬਦਮਾਸ਼ਾਂ ਨੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ ਸਨ। ਇੱਕ ਗੋਲੀ ਹਰਵਿੰਦਰ ਸਿੰਘ ਦੀ ਲੱਤ ਵਿੱਚ ਲੱਗੀ ਸੀ। ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ ਸੀ।

ਇਹ ਵੀ ਪੜ੍ਹੋ : Barnala News: ਬਰਨਾਲਾ ਪੁਲਿਸ ਮੁਲਾਜ਼ਮ ਕਤਲ ਮਾਮਲਾ; ਪੁਲਿਸ ਨੇ ਮੁਕਾਬਲੇ ਪਿਛੋਂ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਦੱਸਿਆ ਜਾ ਰਿਹਾ ਸੀ ਕਿ ਹਰਵਿੰਦਰ ਸਿੰਘ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ। ਸਵੇਰੇ ਬਦਮਾਸ਼ ਦੋ ਬਾਈਕ 'ਤੇ ਆਏ ਸਨ। ਉਸ ਨੇ ਹਰਵਿੰਦਰ ਸਿੰਘ ਨੂੰ ਬੁਲਾ ਕੇ ਗੋਲੀ ਚਲਾ ਦਿੱਤੀ ਸੀ। ਫਾਇਰਿੰਗ ਕਰਨ ਤੋਂ ਬਾਅਦ ਹਮਲਵਾਰ ਫਰਾਰ ਹੋ ਗਏ ਸਨ। ਜਿਸ ਤੋਂ ਬਾਅਦ ਕਬੱਡੀ ਖਿਡਾਰੀ ਨੂੰ ਜਖਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ। ਇਸ ਤੋਂ ਬਾਅਦ ਪੁਲਿਸ ਨੇ ਮੁਸਤੈਦੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਬਾਰੀਕੀ ਨਾਲ ਸੀਸੀਟੀਵੀ ਫੁਟੇਜ ਖੰਗਾਲੀਆਂ। ਇਸ ਮਗਰੋਂ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : Chandigarh News: ਦੁਸਹਿਰੇ ਦੇ ਮੱਦੇਨਜ਼ਰ ਅੱਜ ਸ਼ਾਮ ਨੂੰ ਚੰਡੀਗੜ੍ਹ 'ਚ ਕਈ ਸੜਕਾਂ ਰਹਿਣਗੀਆਂ ਬੰਦ; ਦੇਖੋ ਪਾਰਕਿੰਗ ਦੀ ਸਹੀ ਜਗ੍ਹਾ

 

Trending news