Faridkot News: ਕੁੱਝ ਦਿਨ ਪਹਿਲਾਂ ਫਰੀਦਕੋਟ ਦੇ ਇੱਕ ਮਸ਼ਹੂਰ ਸ਼ਰਾਬ ਕਾਰੋਬਾਰੀ ਨੂੰ ਗੋਲਡੀ ਬਰਾੜ ਦੇ ਨਾਮ ਉਤੇ ਧਮਕੀ ਭਰੀ ਕਾਲ ਕਰਕੇ ਫਿਰੌਤੀ ਦੀ ਧਮਕੀ ਦਿੱਤੀ ਗਈ ਸੀ ਤੇ ਸ਼ਰਾਬ ਠੇਕੇਦਾਰ ਨੂੰ ਧਮਕਾਉਣ ਲਈ ਉਸਦੇ ਫਰੀਦਕੋਟ ਅਤੇ ਕੋਟਕਪੂਰਾ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ।


COMMERCIAL BREAK
SCROLL TO CONTINUE READING

ਉਨ੍ਹਾਂ ਦੀ ਪਛਾਣ ਤੋਂ ਬਾਅਦ ਲਾਗਾਤਰ ਪੁਲਿਸ ਵੱਲੋਂ ਉਕਤ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ ਤੇ ਇਸ ਜਾਂਚ ਦੌਰਾਨ ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਦੀ ਮਦਦ ਕਰਨ ਵਾਲੇ ਪੰਜ ਸਾਥੀਆਂ ਨੂੰ ਕਾਬੂ ਕਰਕੇ ਪੁੱਛਗਿੱਛ ਤੋਂ ਬਾਅਦ ਅਸਲ ਦੋਸ਼ੀਆਂ ਬਾਰੇ ਜਾਣਕਰੀ ਹਾਸਿਲ ਹੋਈ। ਜਾਂਚ ਦੌਰਾਨ ਪਤਾ ਲੱਗਾ ਕਿ ਉਨ੍ਹਾਂ ਵੱਲੋਂ ਕੋਟਕਪੂਰਾ ਵਿੱਚ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਘੜੀ ਜਾ ਰਹੀ ਹੈ।


ਇਸ ਮਗਰੋਂ ਸੀਆਈਏ ਦੀ ਟੀਮ ਵੱਲੋਂ ਘੇਰਾਬੰਦੀ ਕੀਤੀ ਗਈ ਜਿਸ ਦੌਰਾਣ ਦੋ ਮੁਲਜ਼ਮ ਮੋਟਰਸਾਈਕਲ ਉਤੇ ਸਵਾਰ ਹੋ ਕੇ ਜਾ ਰਹੇ ਸਨ ਪਰ ਪੁਲਿਸ ਦੇ ਰੋਕਣ ਉਤੇ ਉਨ੍ਹਾਂ ਵੱਲੋਂ ਪੁਲਿਸ ਮੁਲਾਜ਼ਮ ਉਤੇ ਬਾਈਕ ਚੜ੍ਹਾ ਤੇ ਧੱਕਾ ਮਾਰ ਕੇ ਭੱਜਣ ਦੀ ਕੋਸ਼ਿਸ ਕੀਤੀ ਗਈ। ਇਸ ਦੌਰਾਨ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਾਲੇ ਇੱਕ ਮੁਲਜ਼ਮ ਉਤੇ ਪੁਲਿਸ ਵੱਲੋਂ ਫਾਇਰ ਕੀਤਾ ਗਿਆ ਜੋ ਉਸਦੀ ਲੱਤ ਵਿੱਚ ਲੱਗਾ। ਪੁਲਿਸ ਨੇ ਮੁਸਤੈਦੀ ਨਾਲ ਉਸਨੂੰ ਕਾਬੂ ਕਰ ਲਿਆ ਗਿਆ ਜੋ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। 


ਜਾਣਕਾਰੀ ਦਿੰਦੇ ਹੋਏ ਐਸਐਸਪੀ ਹਰਜੀਤ ਸਿੰਘ ਨੇ ਕਿਹਾ ਕਿ ਸ਼ਰਾਬ ਠੇਕੇ ਦੇ ਕਰਿੰਦਿਆਂ ਨਾਲ ਰੰਜਿਸ਼ ਦੇ ਚੱਲਦੇ ਇਨ੍ਹਾਂ ਮੁਲਜ਼ਮਾਂ ਵੱਲੋਂ ਧਮਕੀ ਭਰੀ ਕਾਲ ਕਰਕੇ ਉਸਨੂੰ ਡਰਾਉਣ ਲਈ ਪਹਿਲਾ ਫਰੀਦਕੋਟ ਅਤੇ ਬਾਅਦ ਵਿੱਚ ਕੋਟਕਪੂਰਾ ਵਿੱਚ ਸ਼ਰਾਬ ਦੇ ਠੇਕੇ ਨੂੰ ਅੱਗ ਲਾਉਣ ਦੀ ਕੋਸ਼ਿਸ ਕੀਤੀ ਗਈ ਸੀ।


ਗੋਲਡੀ ਬਰਾੜ ਦੇ ਨਾਮ ਉਤੇ ਧਮਕੀ ਭਰੇ ਕਾਲ ਉਤੇ ਉਨ੍ਹਾਂ ਕਿਹਾ ਕਿ ਇਸ ਦੀ ਜਾਚ ਕੀਤੀ ਜਾ ਰਹੀ ਹੈ ਕੇ ਇਨ੍ਹਾਂ ਵੱਲੋਂ ਗੋਲਡੀ ਬਰਾੜ ਦਾ ਨਾਮ ਇਸਤੇਮਾਲ ਕੀਤਾ ਗਿਆ ਸੀ ਜਾ ਇਹ ਉਸਦੇ ਗੈਂਗ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਵਿੱਕੀ ਨਾਮ ਦੇ ਇੱਕ ਹੋਰ ਮੁਲਜ਼ਮ ਨੂੰ ਨਾਮਜ਼ਦ ਕੀਤਾ ਗਿਆ ਹੈ ਜੋ ਲੋਕਾਂ ਨੂੰ ਧਮਕੀ ਭਰੇ ਕਾਲ ਕਰ ਫ਼ਿਰੌਤੀਆਂ ਮੰਗਣ ਦਾ ਕੰਮ ਕਰਦਾ ਹੈ ਜਿਸ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਵੇਗਾ।


ਇਹ ਵੀ ਪੜ੍ਹੋ : Jalandhar Firing News: 2 ਧਿਰਾਂ ਵਿਚਾਲੇ ਆਹਮੋ-ਸਾਹਮਣੇ ਹੋਈ ਫਾਇਰਿੰਗ, ਇੱਕ ਦੇ ਸਿਰ 'ਚ ਲੱਗੀ ਗੋਲੀ


ਫ਼ਰੀਦਕੋਟ ਤੋਂ ਦੇਵ ਅਨੰਦ ਸ਼ਰਮਾ ਦੀ ਰਿਪੋਰਟ