Punjab Crime News: ਪੰਜਾਬ ਪੁਲਿਸ ਨੇ ਅੱਤਵਾਦੀ ਅਰਸ਼ ਡੱਲਾ ਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੋਵੇਂ ਉੱਤਰਾਖੰਡ ਵਿੱਚ ਟਾਰਗੇਟ ਕਿਲਿੰਗ ਕਰਨ ਦੀ ਤਾਕ ਵਿੱਚ ਸਨ। ਪੁਲਿਸ ਨੇ ਦੱਸਿਆ ਕਿ ਬਠਿੰਡਾ ਦੇ ਪਿੰਡ ਜੱਸੀ ਪੌਵਾਲੀ ਵਿੱਚ ਨਾਕਾਬੰਦੀ ਦੌਰਾਨ ਕਾਊਂਟਰ ਇੰਟੈਲੀਜੈਂਸ ਤੇ ਸੀਆਈਏ ਟੀਮ ਵੱਲੋਂ ਇਨ੍ਹਾਂ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਿਮਲਾ ਸਿੰਘ ਵਾਸੀ ਪਿੰਡ ਗੜੂੰਆਣਾ, ਜ਼ਿਲ੍ਹਾ ਮਾਨਸਾ ਤੇ ਹਰਜੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਭਾਡੋਲੀਆਂਵਾਲੀ ਜ਼ਿਲ੍ਹਾ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਇਹ ਮਾਮਲਾ ਉੱਤਰਾਖੰਡ ਨਾਲ ਜੁੜਿਆ ਹੋਇਆ ਹੈ। ਫਿਲਹਾਲ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਨਾਜਾਇਜ਼ ਪਿਸਤੌਲ ਅਤੇ 1.90 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਪਿੰਡ ਜੱਸੀ ਪੌਵਾਲੀ ਵਿਖੇ ਨਾਕਾ ਲਾਇਆ। ਸ਼ਿਮਲਾ ਸਿੰਘ ਆਪਣੇ ਦੋਸਤ ਨੂੰ ਮਿਲਣ ਜਾ ਰਿਹਾ ਸੀ ਜਦੋਂ ਉਸ ਨੂੰ ਫੜ ਲਿਆ ਗਿਆ। ਏ.ਆਈ.ਜੀ ਸਿਮਰਤਪਾਲ ਸਿੰਘ ਨੇ ਦੱਸਿਆ ਕਿ ਸ਼ਿਮਲਾ ਸਿੰਘ ਨੇ ਖੁਲਾਸਾ ਕੀਤਾ ਕਿ ਅਰਸ਼ ਡੱਲਾ ਨੇ ਉਸ ਨੂੰ ਕਾਸ਼ੀਪੁਰ ਦੇ ਇੱਕ ਕਾਰੋਬਾਰੀ ਦਾ ਕਤਲ ਕਰਨ ਲਈ ਕਿਹਾ ਸੀ।


ਇਹ ਵੀ ਪੜ੍ਹੋ : Amritpal Singh in Dibrugarh Jail: ਡਿਬਰੂਗੜ੍ਹ ਜੇਲ੍ਹ ਨੂੰ ਮੰਨਿਆ ਜਾਂਦਾ ਹੈ ਸੁਰੱਖਿਅਤ; ਜਿੱਥੇ ਬੰਦ ਹੈ ਅੰਮ੍ਰਿਤਪਾਲ! ਜਾਣੋ ਖਾਸੀਅਤ


ਅਰਸ਼ ਡੱਲਾ ਨੇ ਇਸ ਯੋਜਨਾਬੱਧ ਕਤਲ ਨੂੰ ਅੰਜਾਮ ਦੇਣ ਲਈ ਸ਼ਿਮਲਾ ਸਿੰਘ ਨੂੰ 4 ਲੱਖ ਅਤੇ 3 ਲੱਖ ਦੀਆਂ ਦੋ ਕਿਸ਼ਤਾਂ ਵਿੱਚ 7 ​​ਲੱਖ ਰੁਪਏ ਭੇਜੇ ਸਨ। ਏਆਈਜੀ ਨੇ ਦੱਸਿਆ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਸੁੱਖਾ ਦੁੱਨੇਕੇ ਦੇ ਕਹਿਣ ’ਤੇ ਇੱਕ ਅਣਪਛਾਤੇ ਵਿਅਕਤੀ ਨੂੰ 4 ਲੱਖ ਰੁਪਏ ਅਤੇ ਹਰਜੀਤ ਸਿੰਘ ਉਰਫ਼ ਗੋਰਾ ਨੂੰ 3 ਲੱਖ ਰੁਪਏ ਕਤਲ ਨੂੰ ਅੰਜਾਮ ਦੇਣ ਲਈ ਛੇ ਹਥਿਆਰਾਂ ਦਾ ਪ੍ਰਬੰਧ ਕਰਨ ਲਈ ਦਿੱਤੇ ਸਨ। ਇਸ ਤੋਂ ਬਾਅਦ ਪੁਲਿਸ ਟੀਮਾਂ ਨੇ ਹਰਿਆਣਾ ਪੁਲਿਸ ਦੀ ਮਦਦ ਨਾਲ ਹਰਜੀਤ ਗੋਰਾ ਨੂੰ ਉਸਦੇ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Punjab News: ਨੰਗਲ ਦੀਆਂ ਖਸਤਾਹਾਲ ਸੜਕਾਂ ਲਈ BBMB ਜਾਂ ਨਗਰ ਕੌਂਸਲ, ਜਾਣੋ ਕੋਣ ਹੈ ਜ਼ਿੰਮੇਵਾਰ ?



ਬਠਿੰਡਾ ਤੋਂ ਕੁਲਬੀਰ ਵੀਰਾ ਦੀ ਰਿਪੋਰਟ