Doraha Encounter: ਦੋਰਾਹਾ ਦੇ ਟਿੱਬਾ ਪੁਲ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਂਗਸਟਰ ਢੇਰ ਕਰ ਦਿੱਤੇ ਗਏ ਹਨ। ਇਸ ਮੁਕਾਬਲੇ ਵਿੱਚ ਇਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਹੈ। ਕਾਰੋਬਾਰੀ ਸੰਭਵ ਜੈਨ ਦੇ ਅਗਵਾ ਮਾਮਲੇ 'ਚ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਵਿੱਚ ਦੋ ਗੈਂਗਸਟਰ ਹਲਾਕ ਹੋ ਗਏ ਹਨ।


COMMERCIAL BREAK
SCROLL TO CONTINUE READING

ਇਸ ਤੋਂ ਇਲਾਵਾ ਏਐਸਆਈ ਵੀ ਜ਼ਖ਼ਮੀ ਹੋ ਗਿਆ। ਇਸ ਸਬੰਧੀ ਸੂਚਨਾ ਮਿਲਣ 'ਤੇ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ 'ਤੇ ਪਹੁੰਚ ਗਏ ਹਨ। ਇਹ ਮੁਕਾਬਲਾ ਦੋਰਾਹਾ ਨੇੜੇ ਸ਼ਾਮ 5.50 ਵਜੇ ਹੋਇਆ। ਇਸ ਵਿੱਚ ਮਾਰੇ ਗਏ ਗੈਂਗਸਟਰਾਂ ਦੀ ਪਛਾਣ ਸੰਜੀਵ ਉਰਫ਼ ਸੰਜੂ ਬ੍ਰਾਹਮਣ ਅਤੇ ਸ਼ੁਭਮ ਗੋਪੀ ਵਜੋਂ ਹੋਈ ਹੈ। ਪੁਲਿਸ ਨੇ ਕਾਰੋਬਾਰੀ ਅਗਵਾ ਮਾਮਲੇ ਵਿੱਚ ਛਾਪੇਮਾਰੀ ਕੀਤੀ ਸੀ।


ਇੱਥੇ ਭੱਜੇ ਬਦਮਾਸ਼ਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਮੁਤਾਬਕ ਪੁਲਿਸ ਨੇ ਵੀ ਜਵਾਬੀ ਕਾਰਵਾਈ 'ਚ ਬਦਮਾਸ਼ਾਂ 'ਤੇ ਗੋਲੀਬਾਰੀ ਕੀਤੀ। ਇਸ ਬਾਰੇ ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਇਹ ਗੈਂਗਸਟਰ ਕਾਰੋਬਾਰੀ ਸੰਭਵ ਜੈਨ ਦੇ ਕੇਸ ਵਿੱਚ ਲੋੜੀਂਦੇ ਸਨ। ਇਸ ਮਾਮਲੇ 'ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਸੰਜੂ ਅਤੇ ਗੋਪੀ ਦਾ ਸੀਆਈਏ ਟੀਮ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ। ਕਰਾਸ ਫਾਇਰਿੰਗ ਵਿੱਚ ਦੋਵਾਂ ਨੂੰ ਗੋਲੀਆਂ ਲੱਗੀਆਂ ਅਤੇ ਇੱਕ ਏਐਸਆਈ ਨੂੰ ਵੀ ਗੋਲੀ ਲੱਗੀ। ਇਨ੍ਹਾਂ ਬਦਮਾਸ਼ਾਂ ਦਾ ਕਾਫ਼ੀ ਅਪਰਾਧਿਕ ਰਿਕਾਰਡ ਹੈ। ਦੋਵਾਂ ਦੀ ਮੌਤ ਹੋ ਗਈ ਹੈ ਪਰ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ।


ਜਾਣਕਾਰੀ ਅਨੁਸਾਰ ਮਾਰੇ ਗਏ ਗੈਂਗਸਟਰਾਂ ਦੀ ਪਛਾਣ ਸੰਜੀਵ ਕੁਮਾਰ ਸੰਜੂ ਤੇ ਸੁਭਮ ਗੋਪੀ ਵਜੋਂ ਹੋਈ ਹੈ। ਦੱਸ ਦਈਏ ਕਿ ਇਹ ਜਿਵੇਂ ਹੀ ਪੁਲਿਸ ਇੰਨਾਂ ਗੈਂਗਸਟਰਾਂ ਦੀ ਲੋਕੇਸ਼ਨ ਦਾ ਟਰੇਸ ਕਰਦੇ ਹੋਏ ਇਨ੍ਹਾਂ ਦਾ ਪਿੱਛਾ ਕੀਤਾ ਤਾਂ ਦੋਵੇਂ ਗੈਂਗਸਟਰਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਸੀ।


ਜਵਾਬੀ ਗੋਲੀਬਾਰੀ ਵਿੱਚ ਪੁਲਿਸ ਨੇ ਗੈਂਗਸਟਰ ਨੂੰ ਗੋਲੀ ਮਾਰ ਦਿੱਤੀ। ਇਸ ਕਾਰਵਾਈ ਵਿੱਚ ਇਕ ਪੁਲਿਸ ਮੁਲਾਜ਼ਮ ਵੀ ਜਖਮੀ ਹੋਇਆ ਹੈ।  ਸ਼ੁੱਕਰਵਾਰ ਰਾਤ ਕਰੀਬ 8.30 ਵਜੇ ਕੱਪੜਾ ਕਾਰੋਬਾਰੀ ਸੰਭਵ ਜੈਨ ਆਪਣੀ ਕਾਰ 'ਚ ਫੈਕਟਰੀ ਤੋਂ ਨੂਰਵਾਲਾ ਲੱਡੂ ਕਾਲੋਨੀ ਸਥਿਤ ਆਪਣੇ ਘਰ ਲਈ ਨਿਕਲਿਆ। ਫੈਕਟਰੀ ਤੋਂ ਕਰੀਬ 700 ਮੀਟਰ ਦੂਰ ਬਾਈਕ ਸਵਾਰ ਵਿਅਕਤੀ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ।


ਇਸ ਟੱਕਰ ਤੋਂ ਬਾਅਦ ਕਾਰ 'ਚ ਸਵਾਰ ਨੌਜਵਾਨ ਕਾਰ ਦੇ ਅੱਗੇ ਡਿੱਗ ਗਿਆ ਅਤੇ ਜ਼ਖਮੀ ਹੋਣ ਦਾ ਬਹਾਨਾ ਲਗਾਉਣ ਲੱਗਾ। ਜਿਵੇਂ ਹੀ ਸੰਭਵ ਜੈਨ ਉਸ ਦੀ ਮਦਦ ਲਈ ਕਾਰ ਵਿੱਚੋਂ ਬਾਹਰ ਨਿਕਲਿਆ ਤਾਂ ਸੜਕ ਕਿਨਾਰੇ ਝਾੜੀਆਂ ਵਿੱਚ ਲੁਕੇ 4-5 ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ। ਲੜਾਈ ਤੋਂ ਬਾਅਦ ਸੰਭਵ ਜੈਨ ਨੂੰ ਉਸ ਦੀ ਹੀ ਕਾਰ ਵਿੱਚ ਅਗਵਾ ਕਰ ਲਿਆ ਗਿਆ। ਸੰਭਵ ਜੈਨ ਨੇ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਉਸ ਦੇ ਪੱਟ ਵਿੱਚ ਗੋਲੀ ਮਾਰ ਦਿੱਤੀ। ਪੁਲਿਸ ਨੇ ਕਾਰਵਾਈ ਕਰਦਿਆਂ 7 ਵਿਚੋਂ 5 ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ 2 ਦਾ ਐਨਕਾਊਂਟਰ ਕਰ ਦਿੱਤਾ।


ਇਹ ਵੀ ਪੜ੍ਹੋ : Assembly Session: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ 'ਚ ਕਈ ਮੁੱਦਿਆਂ 'ਤੇ ਹੋਈ ਤਲਖੀ, ਚਾਰ ਬਿੱਲ ਪਾਸ