Sangrur Crime News: ਸੰਗਰੂਰ ਵਿੱਚ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੋ ਵਿਅਕਤੀਆਂ ਦੀਆਂ ਅੱਖਾਂ ਵਿੱਚ ਮਿਰਚਾ ਪਾ ਕੇ ਕੁੱਟਮਾਰ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਜਾਣਕਾਰੀ ਅਨੁਸਾਰ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਸਿਕੰਦਰ ਸਿੰਘ ਤੇ ਅਸ਼ਵਨੀ ਕੁਮਾਰ ਉਪਰ ਜਾਨਲੇਵਾ ਹਮਲਾ ਕੀਤਾ ਗਿਆ ਜਿਸ ਵਿੱਚ ਪਹਿਲਾ ਤਾਂ ਉਨ੍ਹਾਂ ਦੀਆਂ ਅੱਖਾਂ ਵਿੱਚ ਲਾਲ ਮਿਰਚਾਂ ਪਾਈਆਂ ਗਈਆਂ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ।


COMMERCIAL BREAK
SCROLL TO CONTINUE READING

ਦੋਵੇਂ ਜ਼ਖ਼ਮੀ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਹਨ। ਉੱਥੇ ਹੀ ਜਖ਼ਮੀ ਵਿਅਕਤੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸ਼ਵਨੀ ਕੁਮਾਰ ਦਾ ਜ਼ਮੀਨ ਨੂੰ ਲੈ ਕੇ ਸੁਖਜਿੰਦਰ ਸਿੰਘ ਭੋਲਾ ਦੇ ਨਾਲ ਵਿਵਾਦ ਚੱਲ ਰਿਹਾ ਹੈ ਜਿਸ ਤੋਂ ਬਾਅਦ ਅੱਜ ਪੇਸ਼ੀ ਤੋਂ ਵਾਪਸ ਆਉਂਦੇ ਹੋਏ ਉਸ ਨੇ ਕੁਝ ਵਿਅਕਤੀਆਂ ਨੂੰ ਬੁਲਾ ਪਹਿਲਾਂ ਉਨ੍ਹਾਂ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਤੇ ਉਸ ਤੋਂ ਬਾਅਦ ਉਨ੍ਹਾਂ ਨਾਲ ਕੁੱਟਮਾਰ ਕੀਤੀ।


ਉਸ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਨਾਲ ਜ਼ਮੀਨ ਦੇ ਰੌਲੇ ਨੂੰ ਲੈ ਕੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ। ਉਥੇ ਹੀ ਪੁਲਿਸ ਮੁਲਾਜ਼ਮ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਿਆਨ ਦੇ ਆਧਾਰ ਉਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਡਾਕਟਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਦੋ ਵਿਅਕਤੀ ਆਏ ਹਨ ਜਿਨ੍ਹਾਂ ਦੇ ਸੱਟਾਂ ਵੱਜੀਆਂ ਹੋਈਆਂ ਹਨ ਅਤੇ ਉਨ੍ਹਾਂ ਨੇ ਪੁਲਿਸ ਨੂੰ ਰੋਕਾਂ ਭੇਜ ਦਿੱਤਾ ਹੈ ਤੇ ਬਾਕੀ ਰਿਪੋਰਟ ਵਿੱਚ ਆਵੇਗਾ ਕਿ ਕੀ ਸੱਟਾਂ ਕਿੰਨੀਆਂ ਕੁ ਡੂੰਘੀਆਂ ਹਨ।


ਇਹ ਵੀ ਪੜ੍ਹੋ : Sadiq Firing Case: ਪਿੰਡ 'ਚ ਨਸ਼ਾ ਰੋਕਣ ਨੂੰ ਲੈ ਕੇ ਹੋਏ ਝਗੜੇ 'ਚ ਫਾਇਰਿੰਗ ਦੌਰਾਨ ਨਸ਼ਾ ਵਿਰੋਧੀ ਕਮੇਟੀ ਮੈਂਬਰ ਦੀ ਮੌਤ


ਇਸ ਦੇ ਨਾਲ ਹੀ ਜ਼ਖ਼ਮੀ ਪੀੜਤ ਦੇ ਘਰਦਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਉਸਦੇ ਚਾਚੇ ਉਪਰ ਹਮਲਾ ਹੋਇਆ ਹੈ ਜਿਸ ਤੋਂ ਬਾਅਦ ਉਹ ਸਰਕਾਰੀ ਹਸਪਤਾਲ ਵਿੱਚ ਪਹੁੰਚੇ ਹਨ।


ਇਹ ਵੀ ਪੜ੍ਹੋ : Pathankot Crime News: ਸਕੂਲ ਵੈਨ ਰੋਕ ਕੇ ਹੰਗਾਮਾ ਕਰਨ ਵਾਲੇ ਬਦਮਾਸ਼ਾਂ ਨੂੰ ਲੈ ਕੇ ਪੁਲਿਸ ਨੇ ਕੀਤਾ ਵੱਡਾ ਖ਼ੁਲਾਸਾ