Punjab Crime News: 140 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ
Advertisement
Article Detail0/zeephh/zeephh1792475

Punjab Crime News: 140 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ

Punjab Crime News: ਪੁਲਿਸ ਨੇ ਡ੍ਰੋਨ ਜ਼ਰੀਏ ਸਰਹੱਦ ਪਾਰ ਤੋਂ ਆਈ ਹੈਰੋਇਨ ਦੀ ਖੇਪ ਲੈਣ ਆਏ ਦੋ ਮੋਟਰਸਾਈਕਲ ਸਵਾਰ ਮੁਲਜ਼ਮਾਂ ਨੂੰ 20 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

Punjab Crime News: 140 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ

Punjab Crime News:  ਪੰਜਾਬ ਪੁਲਿਸ ਨੇ ਸੂਬੇ ਵਿੱਚ ਹੈਰੋਇਨ ਦੀ ਸਮੱਗਲਿੰਗ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਸਰਹੱਦ ਪਾਰੋਂ ਆਈ 140 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਵੀ ਜ਼ਬਤ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਉਨ੍ਹਾਂ ਦੇ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਸਰਹੱਦ ਪਾਰ ਤੋਂ ਆਈ ਇਸ ਖੇਪ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਸੀਓ) ਫਾਜ਼ਿਲਕਾ ਦੀ ਟੀਮ ਨੇ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਖੇਪ ਪਾਕਿਸਤਾਨੀ ਸਮੱਗਲਰਾਂ ਵੱਲੋਂ ਪਿੰਡ ਹਸਤਾ ਕਲਾਂ ਵਿੱਚ ਡਰੋਨ ਰਾਹੀਂ ਸੁੱਟੀ ਗਈ ਸੀ। ਜਿਸ ਦੀ ਸੂਚਨਾ ਐਸਐਸਸੀਓ  ਦੀ ਟੀਮ ਨੂੰ ਮਿਲੀ ਸੀ। ਟੀਮ ਨੇ ਤਸਕਰਾਂ ਨੂੰ ਫੜਨ ਲਈ ਜਾਲ ਵਿਛਾਇਆ ਸੀ। ਜਿਸ ਤੋਂ ਬਾਅਦ ਟੀਮ ਨੇ ਦੋ ਸਮੱਗਲਰਾਂ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ। 

ਅਧਿਕਾਰੀਆਂ ਨੇ ਦੱਸਿਆ ਕਿ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (ਐੱਸਐੱਸਓਸੀ) ਫਾਜ਼ਿਲਕਾ ਦੀਆਂ ਪੁਲਿਸ ਟੀਮਾਂ ਨੇ ਫਾਜ਼ਿਲਕਾ ਦੇ ਪਿੰਡ ਰਾਣਾ ਨੇੜੇ ਹਸਤਾ ਕਲਾ ਰੋਡ ’ਤੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ਉਤੇ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੁਸਤੈਦੀ ਨਾਲ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ਉਤੇ ਉਨ੍ਹਾਂ ਕੋਲੋਂ ਹੈਰੋਇਨ ਦੇ 10 ਪੈਕੇਟ ਬਰਾਮਦ ਹੋਏ।

ਇਹ ਵੀ ਪੜ੍ਹੋ : Punjabi Girl Missing News: ਸਾਊਦੀ ਅਰਬ 'ਚ ਪੰਜਾਬ ਦੀਆਂ 2 ਲੜਕੀਆਂ ਲਾਪਤਾ, ਮਨਜਿੰਦਰ ਸਿਰਸਾ ਨੇ ਸਰਕਾਰ ਨੂੰ ਲੱਭਣ ਦੀ ਕੀਤੀ ਅਪੀਲ

ਮੁਲਜ਼ਮਾਂ ਦੀ ਪਛਾਣ ਫਾਜ਼ਿਲਕਾ ਦੇ ਪਿੰਡ ਲਖਮੀਰ ਕੇ ਉਤਾੜ ਮਮਦੋਟ (ਫ਼ਿਰੋਜ਼ਪੁਰ) ਵਾਸੀ ਸੁਬੇਗ ਸਿੰਘ ਅਤੇ ਫਾਜ਼ਿਲਕਾ ਦੇ ਪਿੰਡ ਮਨਸਾ ਦੇ ਸੰਦੀਪ ਸਿੰਘ ਉਰਫ ਸੀਪਾ ਵਜੋਂ ਹੋਈ ਹੈ।  ਥਾਣਾ ਐੱਸਐੱਸਓਸੀ ਫਾਜ਼ਿਲਕਾ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਉਧਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਲਿਖਿਆ ਕਿ, ‘‘ਗ੍ਰਿਫ਼ਤਾਰ ਵਿਅਕਤੀਆਂ ਨੇ ਹਸਤ ਕਲਾਂ ਪਿੰਡ ਤੋਂ ਨਸ਼ੇ ਦੀ ਖੇਪ ਚੁੱਕੀ, ਜੋ ਸਰਹੱਦ ਪਾਰ ਤੋਂ ਡਰੋਨ ਦੀ ਸਹਾਇਤਾ ਨਾਲ ਸੁੱਟੀ ਗਈ ਸੀ।’’ 

ਫਿਲਹਾਲ ਦੋਵਾਂ ਤਸਕਰਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਤਸਕਰਾਂ ਨਾਲ ਜੁੜੇ ਹੋਰ ਲੋਕਾਂ ਬਾਰੇ ਵੀ ਜਾਣਕਾਰੀ ਹਾਸਲ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Punjab News: ਮਾਨਸਾ 'ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ ਹੋਈ ਮੌਤ

Trending news