Gurdaspur News: 12 ਕਿਲੋ ਹੈਰੋਇਨ ਤੇ 19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਸਮੱਗਲਰ ਕੀਤੇ ਗ੍ਰਿਫ਼ਤਾਰ
Gurdaspur News: ਬੀਐਸਐਫ ਤੇ ਪੁਲਿਸ ਵੱਲੋਂ ਇਲਾਕੇ ਵਿੱਚ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਪਿੰਡ ਅੱਲੜ ਪਿੰਡੀ ਤੋਂ ਪੁਲਿਸ ਨੇ 12 ਪੈਕੇਟ ਹੈਰੋਇਨ 19 ਲੱਖ 30 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Gurdaspur News: ਦੇਰ ਰਾਤ ਬੀਐੱਸਐੱਫ ਦੀ ਆਦੀਆ ਪੋਸਟ ਉਤੇ ਡਰੋਨ ਦੀ ਗਤੀਵਿਧੀ ਵੇਖੇ ਜਾਣ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਤੇ ਪੁਲਿਸ ਵੱਲੋਂ ਇਲਾਕੇ ਵਿੱਚ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਪਿੰਡ ਅੱਲੜ ਪਿੰਡੀ ਤੋਂ ਪੁਲਿਸ ਨੇ 12 ਪੈਕੇਟ ਹੈਰੋਇਨ 19 ਲੱਖ 30 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਦੀ ਪੁਸ਼ਟੀ ਖੁਦ ਡੀਜੀਪੀ ਗੌਰਵ ਯਾਦਵ ਨੇ ਖੁਦ ਟਵੀਟ ਕਰਕੇ ਕੀਤੀ ਹੈ। ਇਸ ਸਬੰਧੀ ਐਸਐਸਪੀ ਹਰੀਸ਼ ਦਿਆਯਮਾ ਨੇ ਦੱਸਿਆ ਕਿ ਪੰਜਾਬ ਪੁਲਿਸ ਤੇ ਬੀਐਸਐਫ਼ ਦੇ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡ ਚੌੜਾ ਤੋਂ 12 ਕਿਲੋ ਹੈਰੋਇਨ ਤੇ 19.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਸਫਲਤਾ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਡਰੋਨ ਦੇ ਵਾਪਸ ਪਰਤਣ ਦਾ ਸਮਾਂ 8 ਵਜਕੇ 55 ਮਿੰਟ ਨੋਟ ਕੀਤਾ ਗਿਆ ਹੈ। ਇਸ ਹਿਸਾਬ ਨਾਲ ਇਹ ਡਰੋਨ ਲਗਭਗ ਅੱਠ ਮਿੰਟ ਭਾਰਤੀ ਸੀਮਾ ਦੇ ਚੱਕਰ ਲਗਾਉਣ ਤੋਂ ਬਾਅਦ ਵਾਪਸ ਚਲਾ ਗਿਆ ਸੀ। ਹਾਲਾਂਕਿ ਇਸ ਸਮੇਂ ਦੌਰਾਨ ਨਾ ਤਾਂ ਸੀਮਾ ਸੁਰੱਖਿਆ ਬਲ ਦੇ ਜਵਾਨ ਇਸਨ ਉਤੇ ਫਾਇਰਿੰਗ ਕਰ ਸਕੇ ਅਤੇ ਨਾ ਹੀ ਰੌਸ਼ਨੀ ਵਾਲਾ ਬੰਬ ਸੁੱਟ ਸਕੇ। 6 ਮਿੰਟ ਡਰੋਨ ਦੀ ਭਰਤੀ ਸੀਮਾ ਵਿੱਚ ਗਤੀਵਿਧੀ ਨੂੰ ਦੇਖਦੇ ਹੋਏ ਨੇੜੇ ਦੇ ਇਲਾਕਿਆਂ ਵਿੱਚ ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਤੇ ਜਵਾਨਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਦੇ ਸਹਿਯੋਗ ਨਾਲ ਸਾਂਝਾ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Amritsar News: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਕਮਾਯਾਬੀ- ਡਰੋਨ ਰਾਹੀਂ 3.5 ਕਰੋੜ ਦੀ ਹੈਰੋਇਨ ਬਰਾਮਦ
ਵੱਡੇ ਪੱਧਰ ਉਤੇ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਦੇ ਸਾਂਝੇ ਆਪਰੇਸ਼ਨ ਵਿੱਚ 12 ਪੈਕੇਟ ਹੈਰੋਇਨ ਅਤੇ 19 ਲੱਖ 30 ਹਜ਼ਾਰ ਰੁਪਏ ਦੀ ਡਰਗ ਮਨੀ ਪਿੰਡ ਚੌੜਾ ਕਲਾਂ ਤੋਂ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਸੁਰਿੰਦਰ ਸਿੰਘ ਅਤੇ ਜਗਪ੍ਰੀਤ ਸਿੰਘ ਵਾਸੀ ਅਲੜਪਿੰਡੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਗੁਰਦਾਸਪੁਰ ਪੁਲਿਸ ਵੱਲੋਂ ਇਸ ਸਬੰਧੀ ਕਾਨਫਰੰਸ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Asian Games 2023 Updates: ਭਾਰਤ ਨੇ ਏਸ਼ੀਆਈ ਖੇਡਾਂ 'ਚ ਕੀਤੀ ਸ਼ਾਨਦਾਰ ਸ਼ੁਰੂਆਤ, ਜਿੱਤੇ 5 ਤਗਮੇ