Batala Firing News: ਬਟਾਲਾ ਵਿੱਚ ਆਏ ਦਿਨ ਫਾਇਰਿੰਗ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਤਾਜ਼ਾ ਮਾਮਲੇ ਵਿੱਚ ਬਟਾਲਾ ਦੇ ਸਿਟੀ ਰੋਡ ਉਪਰ ਇਲੈਕਟ੍ਰਾਨਿਕ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ 'ਤੇ ਦੋ ਬਦਮਾਸ਼ਾਂ ਨੇ ਸ਼ਰੇਆਮ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ,ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।


COMMERCIAL BREAK
SCROLL TO CONTINUE READING

ਜ਼ਖ਼ਮੀਆਂ ਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ ''ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨੂੰਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਪਾਰਟੀ ਵਾਰਦਾਤ ਦੀ ਸੂਚਨਾ ਮਿਲਣ ਉਤੇ ਤੁਰੰਤ ਮੌਕੇ ਉਪਰ ਪੁੱਜ ਗਈ।  ਡੀਆਈਜੀ ਨਰਿੰਦਰ ਭਾਰਗਵ, ਆਈਜੀ ਕਾਊਂਟਰ ਇੰਟੈਲੀਜੈਂਸ ਸੁਖਮਿੰਦਰ ਸਿੰਘ, ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ, ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮੇ ਸਮੇਤ ਹੋਰ ਜਾਂਚ ਏਜੰਸੀਆਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। 



ਹਾਲਾਂਕਿ ਦੁਕਾਨ ਵਿੱਚ ਕੋਈ ਸੀਸੀਟੀਵੀ ਨਹੀਂ ਲਗਾਇਆ ਗਿਆ ਸੀ। ਬਾਹਰ ਲੱਗੀ ਹੋਈ ਇੱਕ ਸੀਸੀਟੀਵੀ ਫੁਟੇਜ ਪੁਲਿਸ ਦੇ ਹੱਥ ਜ਼ਰੂਰ ਲੱਗੀ ਹੈ। ਸੀਸੀਟੀਵੀ ਫੁਟੇਜ ਵਿੱਚ ਦੋ ਨਕਾਬਪੋਸ਼ ਹਮਲਾਵਰ ਪਹਿਲਾਂ ਦੁਕਾਨ ਦੇ ਨਾਲ ਲੱਗਦੀ ਗਲੀ ਵਿੱਚ ਜਾਂਦੇ ਹਨ। ਫਿਰ ਹਮਲਾਵਰਾਂ ਵਿੱਚੋਂ ਇੱਕ ਦੂਜੇ ਕੋਲ ਪਿਸਤੌਲ ਫੜਾਉਂਦੇ ਹਨ ਤੇ ਦੋਵੇਂ  ਦੁਕਾਨ ਦੇ ਅੰਦਰ ਚਲਾ ਜਾਂਦੇ ਹਨ। ਦੱਸਣਯੋਗ ਹੈ ਕਿ ਦੁਕਾਨਦਾਰ ਰਾਜੀਵ ਮਹਾਜਨ ਸ਼ਿਵ ਸੈਨਾ ਸਮਾਜਵਾਦੀ ਦੇ ਸੰਗਠਨ ਮੰਤਰੀ ਹਨ।


ਹਸਪਤਾਲ ਵਿੱਚ ਜ਼ੇਰੇ ਇਲਾਜ ਅਨਿਲ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਰੀਬ 12 ਵਜੇ ਇਕ ਨੌਜਵਾਨ ਨੇ ਕਿਹਾ ਕਿ ਉਸ ਨੇ ਐਲਈਡੀ ਲੈਣੀ ਹੈ ਤੇ ਉਹ ਨੌਜਵਾਨ ਦੁਬਾਰਾ ਦੁਕਾਨ ਤੋਂ ਚਲਾ ਗਿਆ। ਇੰਨੇ ਚਿਰ ਨੂੰ ਉਸ ਦੇ ਨਾਲ ਇੱਕ ਹੋਰ ਨੌਜਵਾਨ ਅੰਦਰ ਆ ਗਿਆ ਤੇ ਉਨ੍ਹਾਂ ਨੇ ਤਾਬੜ-ਤੋੜ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਨਾਲ ਉਹ, ਉਨ੍ਹਾਂ ਦਾ ਭਰਾ ਤੇ ਬੇਟਾ ਗੰਭੀਰ ਜ਼ਖ਼ਮੀ ਹੋ ਗਏ ਹਨ। 


ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਅੱਜ ਮੀਂਹ ਦੀ ਸੰਭਾਵਨਾ! IMD ਵੱਲੋਂ ਯੈਲੋ ਅਲਰਟ ਜਾਰੀ


ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਲਲਿਤ ਕੁਮਾਰ ਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜ ਗਏ ਹਨ। ਉਨ੍ਹਾਂ ਨੇ ਘਟਨਾ ਬਾਰੇ ਦੱਸਦੇ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ। ਸੀਸੀਟੀਵੀ ਫੁਟੇਜ ਖੰਗਾਲੀਆਂ ਜਾ ਰਹੀਆਂ ਤੇ ਲੋਕਾਂ ਤੋਂ ਇਸ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Mary Milliben News: ਜਾਣੋ ਕੌਣ ਹੈ ਗਾਇਕਾ ਮੈਰੀ ਮਿਲਬੇਨ, ਜਿਸ ਨੇ ਅਮਰੀਕਾ 'ਚ PM ਮੋਦੀ ਦੇ ਪੈਰ ਛੂਹ ਕੇ ਲਿਆ ਅਸ਼ੀਰਵਾਦ, ਵੇਖੋ ਵੀਡੀਓ