Punjab News:  ਨਸ਼ੇ ਤੇ ਨਸ਼ਾ ਸਮੱਗਲਰਾਂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਨਾਂ ਲੱਗਦੇ ਗੁਆਂਢੀ ਰਾਜ ਦੀਆਂ ਹੱਦਾਂ ਉਪਰ ਅਚਨਚੇਤੀ ਚੈਕਿੰਗ ਕੀਤੀ ਗਈ ਹੈ। ਸੰਗਰੂਰ ਦੇ ਨਾਲ ਲੱਗਦੇ ਹਰਿਆਣਾ ਤੋਂ ਆਉਣ ਵਾਲੇ ਸਾਰੇ ਮੁੱਖ ਰਸਤਿਆਂ 'ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ ਤੇ ਹਰ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
ਸੰਗਰੂਰ ਵਿੱਚ ਮੂਣਕ ਖਨੌਰੀ ਜਾਖਲ ਜੋ ਵੀ ਰਸਤੇ ਹਰਿਆਣਾ ਨਾਲ ਜੋੜਦੇ ਹਨ ਉੱਥੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਹਰ ਨਾਕੇ ਉਤੇ ਇੱਕ ਡੀਐਸਪੀ ਤਾਇਨਾਤ ਕੀਤਾ ਗਿਆ ਹੈ। ਸਵੇਰ ਤੋਂ ਲੈ ਕੇ ਹੁਣ ਤੱਕ ਨਹੀਂ ਨਸ਼ੇ ਨਾਲ ਜੁੜਿਆ ਕੋਈ ਵੀ ਮਾਮਲਾ ਨਹੀਂ ਮਿਲਿਆ ਹੈ। ਪੰਜਾਬ ਦੇ ਵਿੱਚ ਵਧ ਰਹੇ ਨਸ਼ੇ ਨੂੰ ਲੈ ਕੇ ਹੁਣ ਪੰਜਾਬ ਪੁਲਿਸ ਮੁਸਤੈਦ ਨਜ਼ਰ ਆ ਰਹੀ ਹੈ। ਬਾਹਰੀ ਰਾਜਾਂ ਤੋਂ ਪੰਜਾਬ ਵੱਲ ਆਉਣ ਵਾਲੇ ਸਾਰੇ ਰਸਤਿਆਂ ਉਪਰ ਅੱਜ ਪੰਜਾਬ ਪੁਲਿਸ ਵੱਲੋਂ ਅਚਨਚੇਤੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਹਰ ਵਾਹਨ ਦੀ ਬਾਰੀਕੀ ਦੇ ਨਾਲ ਚੈਕਿੰਗ ਕੀਤੀ ਜਾ ਰਹੀ ਹੈ।


ਸੰਗਰੂਰ ਦੇ ਐੱਸਪੀ ਨਵਰੀਤ ਸਿੰਘ ਵਿਰਕ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਡੀਜੀਪੀ ਸਾਹਿਬ ਦੇ ਹੁਕਮਾਂ ਮੁਤਾਬਕ ਅੱਜ ਪੰਜਾਬ ਵਿੱਚ ਸਵੇਰੇ ਅੱਠ ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬਾਹਰੀ ਰਾਜਾਂ ਤੋਂ ਪੰਜਾਬ ਆਉਣ ਵਾਲੇ ਸਾਰੇ ਰਸਤਿਆਂ ਤੇ ਅਚਨਚੇਤੀ ਚੈਕਿੰਗ ਕੀਤੀ ਜਾ ਰਹੀ। ਦੂਜੇ ਰਾਜ ਤੋਂ ਪੰਜਾਬ ਆ ਰਹੀ ਹਰ ਵਾਹਨਾਂ ਦੀ ਬਾਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਜਿਹਦੀ ਪੂਰੀ ਵੀਡੀਓਗ੍ਰਾਫੀ ਵੀ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Ludhiana News: ਲੁਧਿਆਣਾ ਫਰਨੀਚਰ ਦੀ ਦੁਕਾਨ 'ਚ ਖੁੱਲ੍ਹਿਆ ਠੇਕਾ, ਸ਼ਹਿਰ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ


ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਸੰਗਰੂਰ ਦੇ ਵਿੱਚ ਹਰਿਅਣਾ ਤੋਂ ਆਉਣ ਵਾਲੇ ਸਾਰੇ ਰਸਤਿਆਂ ਤੇ ਨਾਕੇਬੰਦੀ ਕੀਤੀ ਹੋਈ ਹੈ। ਨਾਕੇ ਉਤੇ ਇੱਕ ਡੀਐਸਪੀ ਅਤੇ 15 ਜਵਾਨ ਤਾਇਨਾਤ ਕੀਤੇ ਗਏ ਹਨ ਅਜੇ ਤੱਕ ਕਿਸੇ ਵੀ ਵਹੀਕਲ ਤੋਂ ਨਸ਼ੇ ਵਾਲੀ ਕੋਈ ਚੀਜ਼ ਨਹੀਂ ਮਿਲੀ ਹੈ।


ਇਹ ਵੀ ਪੜ੍ਹੋ : Ferozepur Flood News: ਹੜ੍ਹ ਦਾ ਕਹਿਰ! ਬਜ਼ੁਰਗ ਤੇ ਗਰਭਵਤੀ ਔਰਤਾਂ ਨੇ ਆਪਣੀ ਜਾਨ ਨੂੰ ਖ਼ਤਰੇ 'ਚ ਪਾ ਕੇ ਪੁਲ ਕੀਤਾ ਪਾਰ