Vigilance News: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿੱਚ ਅਕਾਊਂਟੈਂਟ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਏ.ਆਈ.ਟੀ. ਦੇ ਮੁਲਜ਼ਮ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ, ਵਾਸੀ ਗਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਅਕਾਊਂਟੈਂਟ ਅਤੇ ਏ.ਆਈ.ਟੀ. ਦੇ ਲਾਅ ਅਫ਼ਸਰ ਨੂੰ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ ਉੱਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਤੇ ਸ਼ਿਕਾਇਤ ਦਰਜ ਕਰਵਾਈ ਸੀ। 
ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਕਾਨੂੰਨ ਅਧਿਕਾਰੀ ਅਤੇ ਲੇਖਾਕਾਰ ਨੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ਉੱਤੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ 20 ਫੀਸਦੀ ਹੋਰ (ਵਾਧੂ) ਮੁਆਵਜ਼ਟ ਵਜੋਂ 20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਇਵਜ਼ ਵਿੱਚ 8 ਲੱਖ ਰੁਪਏ ਵਸੂਲੇ ਹਨ। ਸ਼ਿਕਾਇਤਕਰਤਾ ਨੇ ਵਕੀਲ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ ਸੀ।


ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ ਪੁਲਿਸ ਨੇ ਦੋ ਨੌਜਵਾਨਾਂ ਨੂੰ 5 ਪਿਸਤੌਲਾਂ ਸਮੇਤ ਕੀਤਾ ਗ੍ਰਿਫ਼ਤਾਰ 


ਕੇਸ ਦੀ ਜਾਂਚ ਦੌਰਾਨ ਕਾਨੂੰਨ ਅਧਿਕਾਰੀ ਨੇ ਖੁਲਾਸਾ ਕੀਤਾ ਕਿ ਉਸ ਨੇ ਅਕਾਊਂਟੈਂਟ ਵਿਸ਼ਾਲ ਸ਼ਰਮਾ ਨੂੰ 8 ਲੱਖ ਰੁਪਏ ਦੇ ਚੈੱਕ ਸੌਂਪੇ ਸਨ, ਜੋ ਕਿ ਸ਼ਿਕਾਇਤਕਰਤਾ ਨਾਲ ਹੋਈ ਗੱਲਬਾਤ ਦੀ ਆਡੀਓ-ਵੀਡੀਓ ਰਿਕਾਰਡਿੰਗ ਵਿੱਚ ਸੱਚ ਸਾਬਤ ਹੋਇਆ ਹੈ। ਇਸ ਤੋਂ ਇਲਾਵਾ, ਲੇਖਾਕਾਰ ਨੇ ਸ਼ਿਕਾਇਤਕਰਤਾ ਨੂੰ ਵਧਿਆ ਹੋਇਆ ਮੁਆਵਜ਼ਾ ਦੇਣ ਲਈ ਐਸਟੀਮੇਟ ’ਤੇ ਦਸਤਖਤ ਕੀਤੇ ਹਨ, ਜੋ ਕਿ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਪੈਸੇ ਲੈਣ ਲਈ ਦੋਵਾਂ ਦੋਸ਼ੀਆਂ ਦੀ ਮਿਲੀਭੁਗਤ ਨੂੰ ਜਾਇਜ਼ ਠਹਿਰਾਉਂਦਾ ਹੈ। ਜਾਂਚ ਦੇ ਅਧਾਰ ’ਤੇ ਵਿਜੀਲੈਂਸ ਬਿਓਰੋ ਰੇਂਜ ਅੰਮ੍ਰਿਤਸਰ ਨੇ ਉਕਤ ਸਹਿ-ਮੁਲਜ਼ਮ ਅਕਾਊਂਟੈਂਟ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਰਿਸ਼ਵਤ ਲੈਣ ਵਿੱਚ ਦੋਸ਼ੀ ਪਾਏ ਜਾਣ ਉੱਤੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਇਹ ਵੀ ਪੜ੍ਹੋ: Kisan Protest News: 19 ਜਨਵਰੀ ਨੂੰ ਕਿਸਾਨ ਚੰਡੀਗੜ੍ਹ ਵੱਲ ਕਰਨਗੇ ਕੂਚ