Vigilance Bureau News: ਵਿਜੀਲੈਂਸ ਬਿਊਰੋ ਨੇ ਪੀਏਸੀਐਲ ਲਿਮਟਿਡ ਦੇ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਨੂੰ ਕੀਤਾ ਗ੍ਰਿਫ਼ਤਾਰ
Vigilance Bureau News: ਵਿਜੀਲੈਂਸ ਨੇ ਵੱਡੀ ਕਾਰਵਾਈ ਕਰਦੇ ਹੋਏ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐਲ ਲਿਮਟਿਡ) ਘੁਟਾਲੇ ਦੇ ਸਬੰਧ ਵਿੱਚ ਪੀਏਸੀਐਲ ਲਿਮਟਿਡ ਦੇ ਗੈਰ-ਕਾਨੂੰਨੀ ਤੌਰ `ਤੇ ਨਿਯੁਕਤ ਕੀਤੇ ਗਏ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫਤਾਰ ਕਰ ਲਿਆ ਹੈ।
Vigilance Bureau News: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐਲ ਲਿਮਟਿਡ) ਘੁਟਾਲੇ ਦੇ ਸਬੰਧ ਵਿੱਚ ਪੀਏਸੀਐਲ ਲਿਮਟਿਡ ਦੇ ਗੈਰ-ਕਾਨੂੰਨੀ ਤੌਰ 'ਤੇ ਨਿਯੁਕਤ ਕੀਤੇ ਗਏ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਘਪਲੇ ਵਿੱਚ ਲਗਭਗ 5 ਕਰੋੜ ਨਿਵੇਸ਼ਕਾਂ ਨਾਲ ਕੰਪਨੀ ਵੱਲੋਂ 50,000 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਗੌੜੇ ਮੁਲਜ਼ਮ ਧਰਮਿੰਦਰ ਸਿੰਘ ਸੰਧੂ, ਵਾਸੀ ਰਾਮਾ ਮੰਡੀ, ਜਲੰਧਰ ਨੂੰ ਐਫ.ਆਈ.ਆਰ. ਨੰਬਰ 01 ਮਿਤੀ 21-02-2023 ਨੂੰ ਧਾਰਾ 406, 420, 465, 465 ਤਹਿਤ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਨੇ ਅੱਗੇ ਦੱਸਿਆ ਕਿ PACL ਲਿਮਟਿਡ ਦੀ ਇੱਕ ਅਸਧਾਰਨ ਜਨਰਲ ਬਾਡੀ ਮੀਟਿੰਗ (EoGM) 01-01-2022 ਨੂੰ ਜੈਪੁਰ (ਰਾਜਸਥਾਨ) ਵਿੱਚ Ms PACL ਲਿਮਟਿਡ ਦੇ ਰਜਿਸਟਰਡ ਦਫਤਰ ਵਿਖੇ ਰੱਖੀ ਗਈ ਸੀ, ਜੋ ਕਿ ਪਿਛਲੇ 7-8 ਸਾਲ ਤੋਂ ਬੰਦ ਪਿਆ ਸੀ। ਈਓਜੀਐਮ ਦੀਆਂ ਜਾਅਲੀ ਕਾਰਵਾਈਆਂ ਦੇ ਆਧਾਰ 'ਤੇ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਨਾਮਕ ਤਿੰਨ ਨਵੇਂ ਡਾਇਰੈਕਟਰ ਵੀ ਨਿਯੁਕਤ ਕੀਤੇ, ਜੋ ਕਿ ਕਦੇ ਨਹੀਂ ਹੋਏ।
ਉਨ੍ਹਾਂ ਨੇ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (CA) ਜਸਵਿੰਦਰ ਸਿੰਘ ਡੰਗ ਰਾਹੀਂ ਰਜਿਸਟਰਾਰ ਆਫ਼ ਕੰਪਨੀਜ਼, ਜੈਪੁਰ ਨੂੰ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਏ ਸਨ ਅਤੇ ਕੰਪਨੀ ਮਾਮਲਿਆਂ ਦੇ ਮੰਤਰਾਲੇ (MCA) ਦੀ ਵੈੱਬਸਾਈਟ 'ਤੇ PACL ਲਿਮਟਿਡ ਦੇ ਡਾਇਰੈਕਟਰਾਂ ਵਜੋਂ ਆਪਣਾ ਨਾਂ ਦਰਸਾਇਆ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੰਦੀਪ ਸਿੰਘ ਮਾਹਲ ਅਤੇ ਸੀਏ ਜਸਵਿੰਦਰ ਸਿੰਘ ਡੰਗ ਨੂੰ ਪਹਿਲਾਂ ਹੀ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹਨ।
ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਗਏ ਇਨ੍ਹਾਂ ਤਿੰਨਾਂ ਡਾਇਰੈਕਟਰਾਂ ਨੇ ਜਸਟਿਸ (ਸੇਵਾਮੁਕਤ) ਆਰਐੱਮ ਲੋਢਾ ਦੀ ਪ੍ਰਧਾਨਗੀ ਹੇਠ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਇਜਾਜ਼ਤ ਬਿਨਾਂ ਪੀਏਸੀਐੱਲ ਲਿਮਟਿਡ ਦੀਆਂ ਜਾਇਦਾਦਾਂ ਖ਼ਰੀਦਣ ਵਾਲੇ ਵੱਖ-ਵੱਖ ਵਿਅਕਤੀਆਂ ਨੂੰ ਸੰਦੀਪ ਸਿੰਘ ਮਾਹਲ ਦੇ ਦਸਤਖਤਾਂ ਹੇਠ ਨੋਟਿਸ ਜਾਰੀ ਕੀਤੇ ਤੇ ਉਨ੍ਹਾਂ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ। ਕਾਬਿਲੇਗੌਰ ਹੈ ਕਿ ਪੀਏਸੀਐੱਲ ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀਏਸੀਐੱਲ ਲਿਮ. 'ਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਲਈ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਜਸਟਿਸ (ਸੇਵਾਮੁਕਤ) ਆਰਐੱਮ ਲੋਢਾ ਦੀ ਪ੍ਰਧਾਨਗੀ ਹੇਠ ਕਮੇਟੀ ਗਠਿਤ ਕੀਤੀ ਗਈ ਹੈ।
ਹਾਲ ਹੀ 'ਚ ਕੰਪਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਪੀਏਸੀਐੱਲ ਲਿਮਟਿਡ ਦੇ ਡਾਇਰੈਕਟਰਾਂ ਦੀ ਸੂਚੀ ਵਿੱਚੋਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੇ ਨਾਂ ਹਟਾ ਦਿੱਤੇ ਹਨ।
ਇਹ ਵੀ ਪੜ੍ਹੋ : Gurdaspur Road Accident: ਗੁਰਦਾਸਪੁਰ 'ਚ ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ