Vigilance Bureau News: ਲੁਧਿਆਣਾ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸ ਦੇ ਕਾਰਿੰਦੇ ਖ਼ਿਲਾਫ਼ ਰਿਸ਼ਵਤਖ਼ੋਰੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਕੇਸ਼ ਕੁਮਾਰ ਵਾਸੀ ਪਿੰਡ ਕੁਹਾੜਾ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਹੈ ਕਿ ਆਪਣੇ ਨਵੇਂ ਖ਼ਰੀਦੇ ਪਲਾਟ ਦਾ ਇੰਤਕਾਲ ਕਰਵਾਉਣ ਅਤੇ ਉਸ ਪਲਾਟ ਉੱਪਰ ਕਰਜ਼ਾ ਲੈਣ ਸਬੰਧੀ ਫ਼ਰਦਾਂ ਦੀਆਂ ਕਾਪੀਆਂ ਲੈਣ ਬਦਲੇ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੇ ਉਸ ਤੋਂ 6,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।


ਇਹ ਵੀ ਪੜ੍ਹੋ: Congress News: ਸੁਖਪਾਲ ਖਹਿਰਾ ਨੂੰ ਮਿਲੇ ਪੰਜਾਬ ਇੰਚਾਰਜ ਦਵੇਂਦਰ ਯਾਦਵ ਅਤੇ ਕਾਂਗਰਸ ਪ੍ਰਧਾਨ ਵੜਿੰਗ


ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨੇ ਜਾਲ ਵਿਛਾ ਕੇ ਪਟਵਾਰੀ ਚਮਕੌਰ ਸਿੰਘ ਦੇ ਪ੍ਰਾਈਵੇਟ ਸਹਾਇਕ ਅਸ਼ੋਕ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦਫ਼ਤਰ ਤੋਂ ਫ਼ਰਾਰ ਹੋਏ ਸਹਿ ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ, ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਲਗਾਤਾਰ ਰਿਸ਼ਵਤ ਲੈਣ ਵਾਲੇ ਵੱਖ-ਵੱਖ ਵਿਅਕਤੀਆਂ ਦੇ ਖ਼ਿਲਾਫ਼ ਵੱਖ-ਵੱਖ ਵਿਭਾਗ ਵਿੱਚ ਕਾਰਵਾਈ ਕੀਤਾ ਜਾ ਰਹੀ ਹੈ। ਵਿਜੀਲੈਂਸ ਲਗਾਤਾਰ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਖਿਲਾਫ ਕਾਰਵਾਈ ਕਰ ਰਹੀ ਹੈ।


ਇਹ ਵੀ ਪੜ੍ਹੋ: Sri Muktsar Sahib Maghi Mela: 40 ਮੁਕਤਿਆਂ ਦੇ ਨਾਂ ਨਾਲ ਜਾਣੀ ਜਾਂਦੀ ਇਤਹਾਸਿਕ ਧਰਤੀ ਦੇ ਇਤਿਹਾਸ ਅਸਥਾਨ