Pathankot Panchayat Land Scam: ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਵੀਰਵਾਰ ਨੂੰ 734 ਕਨਾਲ ਅਤੇ ਇੱਕ ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਇੱਕ ਸੇਵਾਮੁਕਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀਡੀਪੀਓ) ਕੁਲਦੀਪ ਸਿੰਘ ਜੋ ਕਿ ਏਡੀਸੀ (ਡੀ) ਪਠਾਨਕੋਟ ਦਾ ਚਾਰਜ ਵੀ ਸੰਭਾਲ ਰਿਹਾ ਸੀ ਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਾਮਲੇ ਵਿੱਚ ਦੋ ਲਾਭਪਾਤਰੀ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਡੀ.ਸੀ. ਕੁਲਦੀਪ ਸਿੰਘ ਨੇ  27-02-2023 ਨੂੰ ਵੀਨਾ ਪਰਮਾਰ ਤੇ ਹੋਰਾਂ ਦੇ ਗ੍ਰਾਮ ਪੰਚਾਇਤ ਪਿੰਡ ਗੋਲ, ਬਲਾਕ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਦੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ। ਉਸ ਦੇ ਇਸ ਮੰਦਭਾਵਨਾ ਵਾਲੇ ਇਸ ਫੈਸਲੇ ਕਾਰਨ 734 ਕਨਾਲ ਅਤੇ 1 ਮਰਲਾ ਪੰਚਾਇਤੀ ਜ਼ਮੀਨ ਕੁਝ ਪ੍ਰਾਇਵੇਟ ਵਿਅਕਤੀਆਂ ਦੇ ਨਾਂ ਤਬਦੀਲ ਹੋਣ ਦਾ ਰਾਹ ਪੱਧਰਾ ਹੋ ਗਿਆ ਸੀ।


ਇੱਕ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ। ਇਸ ਮਨਮਰਜ਼ੀ ਵਾਲੇ ਫੈਸਲੇ ਨਾਲ ਉਸ ਨੇ 734 ਕਨਾਲ ਅਤੇ ਇੱਕ ਮਰਲੇ ਸ਼ਾਮਲਾਟ ਜ਼ਮੀਨ ਨੂੰ ਕੁਝ ਵਿਅਕਤੀਆਂ ਨੂੰ ਤਬਦੀਲ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਸੀ। ਇਸ ਸਬੰਧੀ ਐਫ.ਆਈ.ਆਰ ਨੰ. 26 ਮਿਤੀ 09-08-2023 ਨੂੰ ਸਾਬਕਾ ਡੀ.ਡੀ.ਪੀ.ਓ. ਦੇ ਖਿਲਾਫ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ 13 (1) (ਏ), 13 (2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਦਰਜ ਕੀਤੀ ਗਈ ਹੈ।


ਕੁਲਦੀਪ ਸਿੰਘ ਵਾਸੀ ਮਕਬੂਲਪੁਰਾ (ਅੰਮ੍ਰਿਤਸਰ) ਅਤੇ ਫੈਸਲੇ ਦਾ ਲਾਭ ਲੈਣ ਵਾਲਿਆਂ ਵਿੱਚ ਵੀਨਾ ਪਰਮਾਰ ਵਾਸੀ ਕ੍ਰਿਸ਼ਨਾ ਨਗਰ ਹੁਸ਼ਿਆਰਪੁਰ, ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸ਼ਹਿਰ, ਭਾਰਤੀ ਬੰਤਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਤਰਸੇਮ ਰਾਣੀ ਵਾਸੀ ਗੁਰਦਾਸਪੁਰ, ਬਲਵਿੰਦਰ ਕੌਰ ਵਾਸੀ ਪਿੰਡ ਤਾਰਾਗੜ੍ਹ (ਸਿ. ਪਠਾਨਕੋਟ), ਮਨਜੀਤ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ) ਅਤੇ ਪਰਵੀਨ ਕੁਮਾਰੀ ਵਾਸੀ ਪਿੰਡ ਕਲਾਨੌਰ (ਗੁਰਦਾਸਪੁਰ) ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ ਅਤੇ ਭਾਰਤੀ ਬੰਤਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਜਿਨ੍ਹਾਂ ਨੇ ਕਰੀਬ 29 ਏਕੜ ਪੰਚਾਇਤੀ ਜ਼ਮੀਨ ਨੂੰ ਲਾਭ ਪਹੁੰਚਾਇਆ ਸੀ, ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਇਹ ਵੀ ਪੜ੍ਹੋ : Narendra Modi on Manipur Violence: ਪੀਐਮ ਮੋਦੀ ਨੇ ਮਨੀਪੁਰ ਹਿੰਸਾ ਨੂੰ ਲੈ ਕੇ ਸੰਸਦ 'ਚ ਦਿੱਤਾ ਵੱਡਾ ਬਿਆਨ; ਕਿਹਾ ਮਨੀਪੁਰ 'ਚ ਸ਼ਾਂਤੀ ਦਾ ਸੂਰਜ ਜ਼ਰੂਰ ਉੱਗੇਗਾ