Deepak Boxer Arrested: ਗੈਂਗਸਟਰ ਦੀਪਕ 'ਬਾਕਸਰ', (Deepak Boxer) ਮੈਕਸੀਕੋ 'ਚ ਪੁਲਿਸ ਅਧਿਕਾਰੀਆਂ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਵਿੱਚੋਂ ਇਕ, ਨੂੰ ਬੁੱਧਵਾਰ ਨੂੰ ਦਿੱਲੀ ਲਿਆਂਦਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਦੋ ਮੈਂਬਰੀ ਟੀਮ ਅੱਜ ਸਵੇਰੇ 6 ਵਜੇ ਦੇ ਕਰੀਬ ਦੀਪਕ ਨੂੰ ਲੈ ਕੇ ਇਸਤਾਂਬੁਲ ਤੋਂ ਮੈਕਸੀਕੋ ਦੇ ਰਸਤੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 3 'ਤੇ ਉਤਰੀ। ਇਹ ਪਹਿਲੀ ਵਾਰ ਹੈ ਜਦੋਂ ਦਿੱਲੀ ਪੁਲਿਸ ਨੇ ਦੇਸ਼ ਤੋਂ ਬਾਹਰ ਕਿਸੇ ਅਪਰੇਸ਼ਨ ਦੌਰਾਨ ਕਿਸੇ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ।


COMMERCIAL BREAK
SCROLL TO CONTINUE READING

ਪੁਲਿਸ ਨੇ ਕਿਹਾ ਕਿ ਉਸ ਤੋਂ ਉਸ ਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਉੱਤਰੀ ਦਿੱਲੀ ਦੇ ਸਿਵਲ ਲਾਈਨ ਖੇਤਰ ਵਿੱਚ ਇੱਕ ਬਿਲਡਰ ਦੀ ਹੱਤਿਆ ਵਿੱਚ ਸ਼ਾਮਲ ਹੋਣ ਦੇ ਸੰਬੰਧ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਇਹ ਗੈਂਗਸਟਰ ਭਾਰਤ ਵਿੱਚ ਪਿਛਲੇ ਪੰਜ ਸਾਲਾਂ ਵਿੱਚ ਕਤਲ ਅਤੇ ਫਿਰੌਤੀ ਸਮੇਤ 10 ਸਨਸਨੀਖੇਜ਼ ਮਾਮਲਿਆਂ ਵਿੱਚ ਲੋੜੀਂਦਾ ਹੈ। ਰਾਸ਼ਟਰੀ ਪੱਧਰ ਦੀ ਮੁੱਕੇਬਾਜ਼ੀ ਚੈਂਪੀਅਨਸ਼ਿਪ ਦਾ ਜੇਤੂ ਦੀਪਕ 'ਬਾਕਸਰ' ਗੈਂਗਸਟਰ ਬਣ ਗਿਆ ਸੀ।


ਇਹ ਵੀ ਪੜ੍ਹੋ: Punjab news: ਅੱਜ ਤੋਂ ਪਟਿਆਲਾ 'ਚ ਸ਼ੁਰੂ ਹੋਵੇਗੀ 'CM ਦੀ ਯੋਗਸ਼ਾਲਾ', ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਹੋਣਗੇ ਸ਼ਾਮਿਲ


ਦਿੱਲੀ ਪੁਲਿਸ ਦੇ ਸਪੈਸ਼ਲ ਸੀਪੀ ਐਚ.ਜੀ.ਐਸ. ਧਾਲੀਵਾਲ ਨੇ ਦੱਸਿਆ ਕਿ ਗ੍ਰਹਿ ਮੰਤਰੀ ਦੀਆਂ ਹਦਾਇਤਾਂ 'ਤੇ ਭਗੌੜਿਆਂ ਖਿਲਾਫ਼ ਕਾਰਵਾਈ ਕੀਤੀ ਗਈ ਹੈ। ਇਹ ਇੱਕ ਵੱਡੀ ਕਾਮਯਾਬੀ ਹੈ ਕਿ ਪਹਿਲੀ ਵਾਰ ਗੈਂਗਸਟਰ  ਨੂੰ ਤਾਲਮੇਲ ਕਾਰਵਾਈ ਰਾਹੀਂ ਮੈਕਸੀਕੋ ਵਰਗੀ ਥਾਂ ਤੋਂ ਲਿਆਂਦਾ ਗਿਆ ਹੈ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਕਈ ਮਹੀਨਿਆਂ ਤੋਂ ਉਸ (Gangster Deepak Boxer)  ਦਾ ਪਿੱਛਾ ਕਰ ਰਿਹਾ ਸੀ। ਦਿੱਲੀ-ਐਨਸੀਆਰ ਵਿੱਚ ਇਸ ਤੋਂ ਵੱਡਾ ਗੈਂਗਸਟਰ ਹੋਰ ਕੋਈ ਨਹੀਂ ਹੈ। ਕਈ ਟੀਮਾਂ ਨੇ ਇਸ 'ਤੇ ਕੰਮ ਕੀਤਾ ਹੈ।


 


ਕੌਣ ਹੈ ਗੈਂਗਸਟਰ ਦੀਪਕ ਬਾਕਸਰ?  (Gangster Deepak Boxer) 


ਸਤੰਬਰ 2021 ਵਿੱਚ, ਜਿਤੇਂਦਰ ਗੋਗੀ ਦੀ ਰੋਹਿਣੀ ਕੋਰਟ ਦੇ ਅਹਾਤੇ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਦੀਪਕ ਬਾਕਸਰ ਨੇ ਗੈਂਗ ਦੀ ਕਮਾਨ ਸੰਭਾਲ ਲਈ ਹੈ। ਪੁਲਿਸ ਨੂੰ ਪਤਾ ਲੱਗਾ ਕਿ ਉਹ ਜੇਲ੍ਹ ਵਿੱਚ ਬੰਦ ਗਿਰੋਹ ਦੇ ਮੈਂਬਰਾਂ ਦੀ ਮਦਦ ਨਾਲ ਫਿਰੌਤੀ ਦੀ ਰਕਮ ਇਕੱਠੀ ਕਰ ਰਿਹਾ ਸੀ।


27 ਸਾਲਾ ਦੀਪਕ Gangster Deepak Boxer)  2016 'ਚ ਉਸ ਸਮੇਂ ਸੁਰਖੀਆਂ 'ਚ ਆਇਆ ਸੀ ਜਦੋਂ ਉਹ ਹਰਿਆਣਾ 'ਚ ਗੋਗੀ ਨੂੰ ਪੁਲਿਸ ਹਿਰਾਸਤ 'ਚੋਂ ਭੱਜਣ 'ਚ ਕਾਮਯਾਬ ਹੋ ਗਿਆ ਸੀ। ਪਿਛਲੇ ਸਾਲ ਦੀਪਕ ਨੇ ਬਿਲਡਰ-ਹੋਟਲੀਅਰ ਅਮਿਤ ਗੁਪਤਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਉਸ ਨੇ ਇਹ ਦਾਅਵਾ ਆਪਣੇ ਗੁਰਗੇ ਦੁਆਰਾ ਚਲਾਏ ਇੱਕ ਇੰਸਟਾਗ੍ਰਾਮ ਹੈਂਡਲ ਰਾਹੀਂ ਕੀਤਾ ਹੈ।