Muktsar Murder Case: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਆਸਾ ਬੁੱਟਰ ਵਿੱਚ ਦੋ ਔਰਤਾਂ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੋਵੇਂ ਔਰਤਾਂ ਸਕੀਆਂ ਭੈਣਾਂ ਦੱਸੀਆਂ ਜਾ ਰਹੀਆਂ ਹਨ। ਮੁੱਢਲੀ ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਨਾਮ ਦੇ ਵਿਅਕਤੀ ਨੇ ਕੀਤਾ ਆਪਣੀ ਪਤਨੀ ਤੇ ਸਾਲੀ ਦਾ ਬੇਰਹਿਮੀ ਨਾਲ ਕਤਲ ਦਿੱਤਾ ਹੈ। ਮ੍ਰਿਤਕ ਔਰਤਾਂ ਦੀ ਪਛਾਣ ਸੰਦੀਪ ਕੌਰ ਪਤਨੀ, ਕਮਲਪ੍ਰੀਤ ਕੌਰ ਸਾਲੀ ਵਜੋਂ ਹੋਈ ਹੈ।


COMMERCIAL BREAK
SCROLL TO CONTINUE READING

ਮੁਕਤਸਰ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਸਾਲੀ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮੁਲਜ਼ਮ ਨੂੰ ਦੋਵਾਂ ਦੇ ਚਰਿੱਤਰ 'ਤੇ ਸ਼ੱਕ ਸੀ। ਕਤਲ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ।


ਪੁਲਿਸ ਅਨੁਸਾਰ ਗਿੱਦੜਬਾਹਾ ਦੇ ਪਿੰਡ ਆਸਾ ਬੁੱਟਰ ਵਿੱਚ ਬਲਜਿੰਦਰ ਸਿੰਘ ਨੇ ਆਪਣੀ ਪਤਨੀ ਸੰਦੀਪ ਕੌਰ (35) ਅਤੇ ਸਾਲੀ ਕੋਮਲਪ੍ਰੀਤ ਕੌਰ (19) ਦਾ ਕਤਲ ਕਰ ਦਿੱਤਾ। ਕੋਮਲਪ੍ਰੀਤ ਉਸ ਘਰ ਰਹਿ ਕੇ ਪੜ੍ਹਾਈ ਕਰਦੀ ਸੀ। ਬਲਜਿੰਦਰ ਸਿੰਘ ਨੂੰ ਦੋਵਾਂ 'ਤੇ ਪਹਿਲਾਂ ਹੀ ਸ਼ੱਕ ਸੀ।


ਐਤਵਾਰ ਨੂੰ ਜਦੋਂ ਉਹ ਘਰ ਆਇਆ ਤਾਂ ਉਸਦੀ ਸਾਲੀ ਅਤੇ ਪਤਨੀ ਫੋਨ 'ਤੇ ਗੱਲ ਕਰ ਰਹੀਆਂ ਸਨ। ਉਸੇ ਸਮੇਂ ਉਸ ਨੇ ਡੰਡਾ ਚੁੱਕ ਕੇ ਦੋਵਾਂ ਨੂੰ ਮਾਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦ ਪਿੰਡ ਦੇ ਸਰਪੰਚ ਜਸਮੇਲ ਸਿੰਘ ਅਤੇ ਹੋਰ ਲੋਕਾਂ ਨੂੰ ਕਤਲ ਦੀ ਸੂਚਨਾ ਦਿੱਤੀ। ਸਰਪੰਚ ਜਸਮੇਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਦਿਆਂ ਹੀ ਅਸੀਂ ਤੁਰੰਤ ਉਨ੍ਹਾਂ ਦੇ ਘਰ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ।


ਇਹ ਵੀ ਪੜ੍ਹੋ : Navratri 2023: ਦੁਰਗਾ ਅਸ਼ਟਮੀ ਤਿਓਹਾਰ ਦੀਆਂ ਪੰਜਾਬ CM ਮਾਨ ਅਤੇ ਰਾਸ਼ਟਰਪਤੀ ਨੇ ਦਿੱਤੀਆਂ ਵਧਾਈਆਂ


ਇਸ ਤੋਂ ਬਾਅਦ ਥਾਣਾ ਕੋਟਭਾਈ ਦੀ ਐਸਐਚਓ ਹਰਪ੍ਰੀਤ ਕੌਰ ਪੁਲੀਸ ਟੀਮ ਨਾਲ ਉਥੇ ਪਹੁੰਚ ਗਈ। ਜਿਸ ਤੋਂ ਬਾਅਦ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Hoshiarpur News: ਕਾਲਜ ਪੜ੍ਹਨ ਦੇ ਨਾਂ 'ਤੇ ਘਰੋਂ ਨਿਕਲੀ ਲੜਕੀ, ਨਹਿਰ 'ਚ ਛਾਲ ਮਾਰ ਕੀਤੀ ਖੁਦਕੁਸ਼ੀ