Rajnath Singh Covid Positive : ਦੇਸ਼ ਵਿੱਚ ਮੁੜ ਕੋਰੋਨਾ ਆਪਣੇ ਪੈਰ ਪਸਾਰ ਰਿਹਾ ਹੈ। ਇਸ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ। ਰਾਜਨਾਥ ਸਿੰਘ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।  ਫਿਲਹਾਲ ਉਹ ਘਰ ਵਿੱਚ ਹੀ ਇਕਾਂਤਵਾਸ ਹੋ ਗਏ ਹਨ। ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ ਹੈ ਅਤੇ ਅਗਲੇ ਕੁਝ ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਡਾਕਟਰਾਂ ਮੁਤਾਬਕ ਰੱਖਿਆ ਮੰਤਰੀ ਵਿੱਚ ਹਲਕੇ ਲੱਛਣ ਦੇਖੇ ਗਏ ਹਨ।


COMMERCIAL BREAK
SCROLL TO CONTINUE READING

ਗੌਰਤਲਬ ਹੈ ਕਿ ਰਾਜਨਾਥ ਨੇ ਵੀਰਵਾਰ ਨੂੰ ਹੀ ਭਾਰਤੀ ਹਵਾਈ ਸੈਨਾ ਦੇ ਕਮਾਂਡਰਜ਼ ਸੰਮੇਲਨ 'ਚ ਸ਼ਿਰਕਤ ਕਰਨੀ ਸੀ ਪਰ ਕੋਰੋਨਾ ਲਾਗ ਪਾਏ ਜਾਣ 'ਤੇ ਉਨ੍ਹਾਂ ਨੂੰ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ। ਮੰਤਰਾਲੇ ਨੇ ਕਿਹਾ ਕਿ ਰੱਖਿਆ ਮੰਤਰੀ ਨੇ ਵੀਰਵਾਰ ਨੂੰ ਦਿੱਲੀ ਵਿੱਚ ਭਾਰਤੀ ਹਵਾਈ ਸੈਨਾ ਦੇ ਕਮਾਂਡਰਾਂ ਦੀ ਕਾਨਫਰੰਸ ਵਿੱਚ ਸ਼ਾਮਲ ਹੋਣਾ ਸੀ ਪਰ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋਣ ਕਾਰਨ ਅਜਿਹਾ ਨਹੀਂ ਕਰ ਪਾਉਣਗੇ।


ਕਾਬਿਲੇਗੌਰ ਹੈ ਕਿ ਭਾਰਤ ਵਿੱਚ ਇਕ ਦਿਨ 'ਚ ਕੋਰੋਨਾ ਦੇ 12,591 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 4.48 ਕਰੋੜ ਹੋ ਗਈ ਹੈ। ਇਹ ਪਿਛਲੇ ਅੱਠ ਮਹੀਨਿਆਂ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਗਏ ਕੇਸਾਂ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਦੇ ਨਾਲ ਹੀ ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 65,286 ਹੋ ਗਈ ਹੈ।


ਇਹ ਵੀ ਪੜ੍ਹੋ : Punjab News: ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਆਪਣੇ ਵਾਲ ਕੀਤੇ ਦਾਨ, ਪਿਛਲੇ ਮਹੀਨੇ ਹੋਈ ਸੀ ਕੈਂਸਰ ਦੀ ਸਰਜਰੀ


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਅਨੁਸਾਰ 40 ਮਰੀਜ਼ਾਂ ਦੀ ਮੌਤ ਮਗਰੋਂ ਦੇਸ਼ 'ਚ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 5,31,230 ਹੋ ਗਈ ਹੈ। ਕੇਂਦਰ ਸਰਕਾਰ ਨੇ ਵੱਖ-ਵੱਖ ਰਾਜਾਂ ਨੂੰ ਕੋਰੋਨਾ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਵੱਖ-ਵੱਖ ਰਾਜ ਸਰਕਾਰਾਂ ਵੱਲੋਂ ਵੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤੇ ਸਿਹਤ ਵਿਭਾਗ ਕੋਰੋਨਾ ਮਰੀਜ਼ਾਂ ਉਤੇ ਆਪਣੀ ਨਿਗਰਾਨੀ ਬਣਾਏ ਹੋਏ ਹੈ। ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਉਤੇ ਹੀ ਸਿਹਤ ਵਿਭਾਗ ਨੇ ਆਪਣੀ ਨਿਗਰਾਨੀ ਬਣਾਈ ਹੋਈ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Amritpal Singh News : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕਿਆ, ਪੁੱਛਗਿੱਛ ਸ਼ੁਰੂ